31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪਿੰਡਾਂ ਦੀ ਕਾਇਆਕਲਪ ਲਈ ਨਿੱਠ ਕੇ ਕੰਮ ਕਰਨ ਅਧਿਕਾਰੀ, ਵਿਕਾਸ ਫੰਡਾਂ ਦੀ ਕੋਈ ਕਮੀ ਨਹੀਂ-ਡਾ. ਹਿਮਾਂਸ਼ੂ ਅਗਰਵਾਲ <br/>

Ad Position 21
No active advertisement
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ¢ <br/> 09-05-2026
ਪਟਿਆਲਾ, 8 ਮਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ) ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਦੀ ਕਾਇਆਕਲਪ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ¢ ਡਾ. ਅਗਰਵਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ¢ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ¢ ਪਿੰਡਾਂ ਦੇ ਵਿਕਾਸ, ਸੜਕਾਂ ਦੇ ਨਿਰਮਾਣ, ਆਂਗਣਵਾੜੀਆਂ ਤੇ ਖੇਡਾਂ ਦੇ ਮੈਦਾਨਾਂ ਵੱਲ ਵਿਸ਼ੇਸ਼ ਧਿਆਨ ਦੇਣ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਵੀ ਨਾਲੋ-ਨਾਲ ਤਿਆਰ ਕਰਕੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਵਿਕਾਸ ਕਾਰਜਾਂ ਦੀ ਰਫ਼ਤਾਰ ਪ੍ਰਭਾਵਿਤ ਨਾ ਹੋਵੇ¢ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰ ਬਣਾਈਆਂ 28 ਪੇਂਡੂ ਲਾਇਬ੍ਰੇਰੀਆਂ ਦਾ ਵੱਧ ਤੋਂ ਵੱਧ ਲਾਭ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਤੱਕ ਪਹੁੰਚਾਉਣ ਦੀ ਹਦਾਇਤ ਵੀ ਕੀਤੀ¢ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਭਗ 60 ਕਰੋੜ ਰੁਪਏ ਦੀ ਲਾਗਤ ਨਾਲ 191 ਮੁੱਖ ਮੰਤਰੀ ਖੇਡ ਦੇ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਕਰੀਬ ਡੇਢ ਦਰਜਨ ਮੈਦਾਨ ਨÏਜਵਾਨਾਂ ਨੂੰ ਸਮਰਪਿਤ ਵੀ ਕੀਤੇ ਜਾ ਚੁੱਕੇ ਹਨ¢ ਮੀਟਿੰਗ ਦÏਰਾਨ ਡਿਪਟੀ ਕਮਿਸ਼ਨਰ ਨੇ ਸੜਕਾਂ, ਸੀਵਰੇਜ, ਜਲ ਸਪਲਾਈ ਸਕੀਮਾਂ ਅਤੇ ਹੋਰ ਬੁਨਿਆਦੀ ਢਾਂਚਾਗਤ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ¢ ਉਨ੍ਹਾਂ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰਾਜੈਕਟ ਨਿਰਧਾਰਤ ਸਮਾਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ¢ ਉਨ੍ਹਾਂ ਚੇਤਾਵਨੀ ਦਿੱਤੀ ਕਿ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ¢ ਡਾ. ਅਗਰਵਾਲ ਨੇ ਇਸ ਮÏਕੇ ਪੰਜਾਬ ਨਿਰਮਾਣ ਪ੍ਰੋਗਰਾਮ, ਸਮਾਰਟ ਵਿਲੇਜ ਸਕੀਮ, ਐਮ.ਪੀ. ਲੈਡ ਅਤੇ ਹੋਰ ਵਿਕਾਸ ਸਕੀਮਾਂ ਨਾਲ ਸਬੰਧਤ ਲੰਬਿਤ ਵਰਤੋਂ ਸਰਟੀਫਿਕੇਟਾਂ ਅਤੇ ਚੱਲ ਰਹੇ ਪ੍ਰਾਜੈਕਟਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ¢ ਇਸ ਮÏਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਡਿਪਟੀ ਈ.ਐਸ.ਏ. ਜਸਵਿੰਦਰ ਕÏਰ, ਡਿਪਟੀ ਸੀ.ਈ.ਓ. ਜ਼ਿਲ੍ਹਾ ਪਰਿਸ਼ਦ ਅਮਨਦੀਪ ਕÏਰ, ਜ਼ਿਲ੍ਹਾ ਪੇਂਡੂ ਵਿਕਾਸ ਅਤੇ ਪੰਚਾਇਤ ਅਫ਼ਸਰ ਮਹਿੰਦਰਜੀਤ ਸਿੰਘ ਸਮੇਤ ਲੋਕ ਨਿਰਮਾਣ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਅਤੇ ਵਿਦਿਆਰਥੀਆਂ ਦਰਮਿਆਨ ਚੱਲ ਰਹੇ ਵਿਵਾਦ ਨੇ ਵਿਰਾਟ ਰੂਪ ਧਾਰਿਆ <br/> ਅਗਲੀ ਖ਼ਬਰ ਸਹਿਕਾਰੀ ਬੈਂਕਾਂ ਵਲੋਂ ਨਵੇਂ 'ਸਕੇਲ ਆਫ਼ ਫਾਇਨਾਂਸ' ਲਾਗੂ ਨਾ ਕਰਨ ਕਾਰਨ ਕਿਸਾਨ ਪ੍ਰੇਸ਼ਾਨ-ਜਗਤਾਰ ਸਿੰਘ ਜੱਗਾ
Ad Position 24