29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸਕਾਲਰਜ਼ ਸਕੂਲ 'ਚ ਧੂਮਧਾਮ ਨਾਲ ਮਨਾਇਆ 'ਮਾਂ' ਦਿਵਸ

Ad Position 21
No active advertisement
ਰਾਜਪੁਰਾ ਦੇ ਸਕਾਲਰਜ਼ ਪਬਲਿਕ ਸਕੂਲ ਵਿਖੇ 'ਮਾਂ' ਦਿਵਸ ਤੇ ਬੱਚਿਆਂ ਦੀਆਂ ਮਾਵਾਂ ਨੂੰ ਤੋਹਫੇ ਦੇ ਕੇ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਸੁਦੇਸ਼ ਜੋਸ਼ੀ, ਪਿ੍ੰਸੀਪਲ ਭਾਰਤੀ ਆਸ਼ੂਤੋਸ਼ ਅਤੇ ਹੋਰ | (ਸੱਜੇ) ਮਾਂ ਦਿਵਸ ਤੇ ਛੋਟੇ-ਛੋਟੇ ਬੱਚੇ ਪੇਸ਼ਕਾਰੀ ਦਿੰਦੇ ਹੋਏ | ਤਸਵੀਰਾਂ : ਗੁਰਵਿੰਦਰ ਪਾਲ ਸਿੰਘ <br/> 10-05-2026
ਰਾਜਪੁਰਾ, 9 ਮਈ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਵਿਖੇ 'ਮਾਂ' ਦਿਵਸ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ਨੂੰ ਬਹੁਤ ਸੋਹਣੇ ਕੱਪੜੇ ਪਾ ਕੇ ਸਜਾਇਆ ਗਿਆ ਸੀ | ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ, ਡਾਇਰੈਕਟਰ ਸੁਦੇਸ਼ ਜੋਸ਼ੀ ਅਤੇ ਪਿ੍ੰਸੀਪਲ ਭਾਰਤੀ ਆਸ਼ੂਤੋਸ਼ ਨੇ ਦੀਪ ਜਗਾ ਕੇ ਕੀਤਾ | ਇਸ ਮੌਕੇ ਕੇ.ਜੀ. ਅਤੇ ਐੱਲ.ਕੇ.ਜੀ. ਦੇ ਬੱਚਿਆਂ ਦੀ ਮਾਵਾਂ ਵੱਡੀ ਗਿਣਤੀ 'ਚ ਹਾਜਰ ਸਨ | ਸਾਰੀਆਂ ਮਾਵਾਂ ਦਾ ਤਿਲਕ ਲਗਾ ਕੇ ਸਵਾਗਤ ਕੀਤਾ ਗਿਆ | ਸਕੂਲ ਦੇ ਨੰਨ੍ਹੇ ਮੁੰਨ੍ਹੇ ਵਿਦਿਆਰਥੀਆਂ ਨੇ ਮਨ ਨੰ ਮੋਹਣ ਵਾਲਾ ਗੀਤ ਪੇਸ਼ ਕੀਤਾ | ਬੱਚਿਆਂ ਵਲੋਂ ਕੀਤੇ ਨਾਚ ਦੀ ਸਾਰਿਆਂ ਨੇ ਬਹੁਤ ਸ਼ਲਾਘਾ ਕੀਤੀ | ਬੱਚਿਆਂ ਦੀਆਂ ਮਾਵਾਂ ਨੇ ਵੀ ਵੱਖ-ਵੱਖ ਖੇਡਾਂ ਵਿਚ ਹਿੱਸਾ ਲਿਆ ਤੇ ਆਪਣੀ ਲੁਕੀ ਹੋਈ ਕਲਾ ਦਾ ਪ੍ਰਦਰਸ਼ਨ ਕੀਤਾ | ਵਿਜੇਤਾ ਮਾਵਾਂ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਆਖ਼ਰ 'ਚ ਸਾਰੀਆਂ ਮਾਵਾਂ ਨੇ ਬੱਚਿਆਂ ਨਾਲ ਵੀ ਆਪਣੀਆਂ ਭਾਵਨਾਵਾਂ ਨੂੰ ਪ੍ਰਦਰਸ਼ਿਤ ਕਰਦੇ ਹੋਏ ਗਿੱਧਾ, ਭੰਗੜਾ ਪਾਇਆ | ਇਸ ਮੌਕੇ ਸਕੂਲ ਦੀ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਵਿਦਿਆਰਥੀਆਂ ਨੂੰ ਮਾਂ ਦਾ ਮਹੱਤਵ ਦੱਸਦੇ ਹੋਏ ਕਿਹਾ ਕਿ ਹਰ ਵਿਅਕਤੀ ਦੀ ਸਫਲਤਾ ਦੇ ਪਿੱਛੇ ਉਸਦੀ ਮਾਂ ਦੇ ਤਿਆਗ, ਦੇਖ-ਭਾਲ ਅਤੇ ਮਾਰਗ ਦਰਸ਼ਨ ਦਾ ਬਹੁਤ ਵੱਡਾ ਹੱਥ ਹੁੰਦਾ ਹੈ | ਸਕੂਲ ਦੀ ਪਿ੍ੰਸੀਪਲ ਭਾਰਤੀ ਆਸ਼ੂਤੋਸ਼ ਨੇ ਸਾਰੀਆਂ ਮਾਵਾਂ ਨੂੰ ਮਾਂ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੋਕੇ ਵਾਈਸ ਪਿ੍ੰਸੀਪਲ ਜਸਵਿੰਦਰ ਕੌਰ ਅਤੇ ਹੋਰ ਸਟਾਫ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਹੁਣ ਨਾਭਾ ਵਿਚ ਗੋਡਿਆਂ ਦੇ ਦਰਦ ਲਈ ਗੋਡਿਆਂ ਦਾ ਆਪ੍ਰੇਸ਼ਨ ਕਰਵਾਉਣ ਦੀ ਜ਼ਰੂਰਤ ਨਹੀਂ ਅੱਜ ਤੋਂ ਓ. ਪੀ. ਡੀ. ਸ਼ੁਰੂ :... ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ 'ਚ ਮਾਂ ਦਿਵਸ ਮਨਾਇਆ
Ad Position 24