29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੰਜਾਬ 'ਚ ਧਮਾਕਿਆਂ ਦੀਆਂ ਤਾਜ਼ਾ ਘਟਨਾਵਾਂ ਨਾਲ ਮਾਨ ਸਰਕਾਰ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ 'ਚ

Ad Position 21
No active advertisement
ਅਜੀਤ ਡੈਸਕ 10-05-2026

ਸਨੌਰ, 9 ਮਈ (ਮੋਹਣ ਸਿੰਘ ਭੱਟੀ)-ਪੰਜਾਬ ਦੇ ਸਰਹੱਦੀ ਖੇਤਰਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਵਾਪਰ ਰਹੀਆਂ ਧਮਾਕਿਆਂ ਦੀਆਂ ਘਟਨਾਵਾਂ ਨੇ ਸੂਬੇ ਦੀ ਸਿਆਸਤ ਅਤੇ ਸੁਰੱਖਿਆ ਪ੍ਰਬੰਧਾਂ ਵਿਚ ਹਲਚਲ ਪੈਦਾ ਕਰ ਦਿੱਤੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਸਨੌਰ ਕਮੇਟੀ ਦੇ ਮੈਂਬਰ ਰਾਜਿੰਦਰ ਸਿੰਘ ਵਿਰਕ ਨੇ ਇਨ੍ਹਾਂ ਘਟਨਾਵਾਂ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ | ਵਿਰਕ ਨੇ ਕਿਹਾ ਕਿ ਪੰਜਾਬ ਵਰਗੇ ਸੰਵੇਦਨਸ਼ੀਲ ਸਰਹੱਦੀ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਅਤੇ ਪ੍ਰਸ਼ਾਸਨਿਕ ਤਾਲਮੇਲ ਦੀ ਕਮੀ ਦੇਸ਼ ਵਿਰੋਧੀ ਅਨਸਰਾਂ ਦੇ ਹੌਸਲੇ ਬੁਲੰਦ ਕਰ ਰਹੀ ਹੈ | ਜਾਣਕਾਰੀ ਦਿੰਦਿਆਂ ਸ. ਵਿਰਕ ਨੇ ਦੱਸਿਆ ਕਿ 5 ਮਈ ਦੀ ਰਾਤ ਨੂੰ ਜਲੰਧਰ ਵਿਖੇ ਬੀ.ਐੱਸ.ਐਫ. ਪੰਜਾਬ ਫ਼ਰੰਟੀਅਰ ਦੇ ਮੁੱਖ ਦਫ਼ਤਰ ਦੇ ਨੇੜੇ ਅਤੇ ਅੰਮਿ੍ਤਸਰ ਦੇ ਖਾਸਾ ਕੈਂਟ ਇਲਾਕੇ ਕੋਲ ਹੋਏ ਘੱਟ ਤੀਬਰਤਾ ਵਾਲੇ ਧਮਾਕਿਆਂ ਨੇ ਸੁਰੱਖਿਆ ਏਜੰਸੀਆਂ ਦੇ ਕੰਨ ਖੜ੍ਹੇ ਕਰ ਦਿੱਤੇ ਹਨ | ਇਨ੍ਹਾਂ ਘਟਨਾਵਾਂ ਦੀ ਗੰਭੀਰਤਾ ਨੂੰ ਦੇਖਦਿਆਂ ਰਾਸ਼ਟਰੀ ਜਾਂਚ ਏਜੰਸੀ, ਸਪੈਸ਼ਲ ਫੋਰੈਂਸਿਕ ਟੀਮਾਂ ਅਤੇ ਪੰਜਾਬ ਪੁਲਿਸ ਵਲੋਂ ਮਿਲ ਕੇ ਜਾਂਚ ਕੀਤੀ ਜਾ ਰਹੀ ਹੈ | ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਆਪਣੇ ਬਿਆਨ ਵਿਚ ਸਪਸ਼ਟ ਕੀਤਾ ਹੈ ਕਿ ਸ਼ੁਰੂਆਤੀ ਜਾਂਚ ਵਿਚ ਆਈ.ਈ.ਡੀ. ਵਰਤੇ ਜਾਣ ਦੇ ਪੁਖ਼ਤਾ ਸਬੂਤ ਮਿਲੇ ਹਨ ਅਤੇ ਇਸ ਪਿੱਛੇ ਗੁਆਂਢੀ ਮੁਲਕ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ.ਐੱਸ.ਆਈ. ਦੀ ਸ਼ਮੂਲੀਅਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਰਾਜਿੰਦਰ ਸਿੰਘ ਵਿਰਕ ਨੇ ਵਿਸ਼ੇਸ਼ ਤੌਰ 'ਤੇ ਸੂਬੇ ਦੇ ਮੁੱਖ ਮੰਤਰੀ ਅਤੇ ਪੁਲਿਸ ਪ੍ਰਸ਼ਾਸਨ ਦੇ ਬਿਆਨਾਂ ਵਿਚ ਪਾਏ ਜਾ ਰਹੇ ਵਿਰੋਧਾਭਾਸ 'ਤੇ ਸਖ਼ਤ ਇਤਰਾਜ਼ ਜਤਾਇਆ | ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਦੇ ਉੱਚ ਅਧਿਕਾਰੀ ਇਨ੍ਹਾਂ ਧਮਾਕਿਆਂ ਨੂੰ ਅੱਤਵਾਦੀ ਕੋਸ਼ਿਸ਼ਾਂ ਅਤੇ ਬਾਹਰੀ ਸਾਜ਼ਿਸ਼ ਨਾਲ ਜੋੜ ਰਹੇ ਹਨ, ਉੱਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਅਮਨ ਕਾਨੂੰਨ ਦੀ ਸਥਿਤੀ ਤੇ ਸੌੜੀ ਸਿਆਸਤ ਕਰਦਿਆਂ ਇਨ੍ਹਾਂ ਇਨ੍ਹਾਂ ਘਟਨਾਵਾਂ ਨੂੰ ਮਹਿਜ਼ ਇਕ 'ਰਾਜਨੀਤਿਕ ਸਾਜ਼ਿਸ਼' ਦੱਸਣਾ ਬੇਹੱਦ ਮੰਦਭਾਗਾ ਹੈ | ਵਿਰਕ ਨੇ ਸਵਾਲ ਕੀਤਾ ਕਿ ਜਦੋਂ ਸੂਬੇ ਦਾ ਮੁਖੀ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਇੱਕ ਸੁਰ ਵਿਚ ਗੱਲ ਨਹੀਂ ਕਰਦੀਆਂ, ਤਾਂ ਜਨਤਾ ਵਿਚ ਭਰੋਸਾ ਕਿਵੇਂ ਬਹਾਲ ਹੋਵੇਗਾ?

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਨੌਜਵਾਨ ਵਲੋਂ ਗੋਲੀਆਂ ਮਾਰ ਕੇ ਸਹੁਰੇ ਅਤੇ ਸਾਲੇ ਨੂੰ ਮਾਰਨ ਦਾ- ਮਿ੍ਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੁਬਾਰਾ... ਅਗਲੀ ਖ਼ਬਰ ਨਗਰ ਨਿਗਮ 'ਚ ਚੱਲ ਰਹੀ ਜਨਗਣਨਾ ਸੰਬੰਧੀ ਸਿਖਲਾਈ ਦਾ ਸਾਰਿਆ ਜਾ ਰਿਹੈ ਬੁੱਤਾ ਹੋ ਰਹੀਆਂ ਊਣਤਾਈਆਂ ਬਾਰੇ ਕਮਿਸ਼ਨਰ ਅਤੇ...
Ad Position 24