ਨਾਭਾ, 9 ਮਈ (ਜਗਨਾਰ ਸਿੰਘ ਦੁਲੱਦੀ)-ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪਾਰਟੀ ਲਈ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਅਹੁਦੇਦਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ, ਜਿਸ ਤਹਿਤ ਪਾਰਟੀ ਹਾਈ ਕਮਾਂਡ ਵੱਲੋਂ ਹਰਜਿੰਦਰ ਸਿੰਘ ਗਲਵੱਟੀ ਅਤੇ ਜਗਸੀਰ ਸਿੰਘ ਗਲਵੱਟੀ ਨੂੰ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ¢ ਨਵ ਨਿਯੁਕਤ ਜ਼ਿਲਾ ਉਪ ਪ੍ਰਧਾਨ ਹਰਜਿੰਦਰ ਸਿੰਘ ਗਲਵੱਟੀ ਅਤੇ ਜਗਸੀਰ ਸਿੰਘ ਗਲਵੱਟੀ ਨੇ ਪਾਰਟੀ ਹਾਈ ਕਮਾਨ ਖਾਸ ਕਰ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਜਿਲਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਅਤੇ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟÏਹੜਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਦੀ ਬਿਹਤਰੀ ਲਈ ਦਿਨ ਰਾਤ ਮਿਹਨਤ ਕਰਨਗੇ¢ ਉਨ੍ਹਾਂ ਕਿਹਾ ਕਿ ਜਿਵੇਂ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਤਾਂ ਵੱਡੀ ਗਿਣਤੀ ਵਿਚ ਸੂਬੇ ਦੇ ਲੋਕ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜਨ ਲਈ ਉਤਾਵਲੇ