ਮੁੱਖ ਮੰਤਰੀ ਦੀ 'ਸ਼ੁਕਰਾਨਾ ਯਾਤਰਾ' ਨੂੰ ਪਟਿਆਲਾ 'ਚ ਮਿਲਿਆ ਭਰਵਾਂ ਹੁੰਗਾਰਾ
ਸ਼ੁਕਰਾਨਾ ਯਾਤਰਾ ਦਾ ਪਟਿਆਲਾ ਵਿਖੇ ਪਹੁੰਚਣ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਉੱਤੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਅਤੇ ਦੂਜੀ ਤਸਵੀਰ 'ਚ ਯਾਤਰਾ ਦੌਰਾਨ ਲੋਕਾਂ ਦਾ ਭਾਰੀ ਇਕੱਠ | ਤਸਵੀਰਾਂ : ਪ੍ਰਭਨੂਰ ਸਿੰਘ
<br/>
ਸ਼ੁਕਰਾਨਾ ਯਾਤਰਾ ਦੌਰਾਨ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ | ਤਸਵੀਰ : ਪ੍ਰਭਨੂਰ ਸਿੰਘ
<br/>
10-05-2026
ਕਿਸਾਨ ਜਥੇਬੰਦੀਆਂ ਦੇ ਕਈ ਆਗੂ ਪੁਲਿਸ ਨੇ ਕੀਤੇ ਗਿ੍ਫ਼ਤਾਰ
ਮੁੱਖ ਮੰਤਰੀ ਦੇ ਕਾਫ਼ਲੇ ਤੋਂ ਸਵਾਲ ਦੀ ਪੁੱਛਣ ਲਈ ਜਾਣ ਦੀ ਤਿਆਰੀ ਕਰ ਰਹੇ ਕਈ ਕਿਸਾਨ ਆਗੂਆਂ ਨੂੰ ਪਟਿਆਲਾ ਪੁਲਿਸ ਵਲੋਂ ਪਹਿਲਾਂ ਹੀ ਕਾਬੂ ਕਰ ਲਿਆ ਗਿਆ ਤਾਂ ਜੋ ਸ਼ੁਕਰਾਨਾ ਯਾਤਰਾ ਵਿਚ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਾ ਪਵੇ | ਦੂਜੇ ਪਾਸੇ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਇਹ ਪੁਲਿਸ ਦੀ ਤਾਕਤ ਨਾਲ ਉਨ੍ਹਾਂ ਨੂੰ ਜਮਹੂਰੀਅਤ ਦੇ ਹੱਕ ਤੋਂ ਵਾਂਝਾ ਕੀਤਾ ਜਾ ਰਿਹਾ ਹੈ ਜਿਸ ਦਾ ਜਵਾਬ ਲੋਕੀ 2027 ਦੀਆਂ ਚੋਣਾਂ ਦੌਰਾਨ ਦੇਣਗੇ |