ਸਨੌਰ, 9 ਮਈ (ਸੋਖਲ)-ਸਨੌਰ ਤੋਂ ਸੀਨੀਅਰ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਪੰਜਾਬ ਵਿਚ ਵਾਪਰੀਆਂ ਹਾਲੀਆ ਘਟਨਾਵਾਂ 'ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪ੍ਰੋਟੋਕੋਲ ਅਤੇ ਇਸ ਦੇ ਕੁਝ ਆਗੂਆਂ ਦੇ ਰਵੱਈਏ ਨੇ ਲੋਕਤੰਤਰਿਕ ਮਰਿਆਦਾਵਾਂ ਨੂੰ ਠੇਸ ਪਹੁੰਚਾਈ ਹੈ | ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਦਾ ਪ੍ਰੋਟੋਕੋਲ ਅਤੇ ਸੱਤਾ ਦਾ ਦਬਦਬਾ ਆਮ ਲੋਕਾਂ ਦੀ ਜ਼ਿੰਦਗੀ ਦੀ ਆਜ਼ਾਦੀ ਤੋਂ ਵੱਧ ਮਹੱਤਵਪੂਰਨ ਬਣ ਜਾਵੇ, ਤਾਂ ਇਹ ਬਹੁਤ ਹੀ ਚਿੰਤਾਜਨਕ ਸਥਿਤੀ ਹੈ | ਸ਼ੈਰੀ ਰਿਆੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਪਟਿਆਲਾ ਫੇਰੀ ਦੌਰਾਨ ਇਹ ਮਾਮਲਾ ਸਾਹਮਣੇ ਆਇਆ ਹੈ ਕਿ ਇਕ ਨੌਜਵਾਨ ਵਲੋਂ ਸਵਾਲ ਪੁੱਛਣ ਦੀ ਕੋਸ਼ਿਸ਼ ਕਰਨ 'ਤੇ ਆਮ ਆਦਮੀ ਪਾਰਟੀ ਦੇ ਇਕ ਆਗੂ ਵਲੋਂ ਉਸ ਨਾਲ ਹੱਥਾਪਾਈ ਕਰਨ ਅਤੇ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਕਿਹਾ ਕਿ ਇਹ ਘਟਨਾ ਸਪਸ਼ਟ ਕਰਦੀ ਹੈ ਕਿ ਸਰਕਾਰ ਅਤੇ ਇਸ ਦੇ ਕੁਝ ਆਗੂ ਆਲੋਚਨਾ ਅਤੇ ਲੋਕਾਂ ਦੇ ਸਵਾਲਾਂ ਨੂੰ ਬਰਦਾਸ਼ਤ ਕਰਨ ਲਈ ਤਿਆਰ ਨਹੀਂ ਹਨ | ਉਨ੍ਹਾਂ ਨੇ ਇਸ ਤੋਂ ਪਹਿਲਾਂ ਵਾਪਰੀ ਉਸ ਦੁਖਦਾਈ ਘਟਨਾ ਦਾ ਵੀ ਜ਼ਿਕਰ ਕੀਤਾ, ਜਿਸ ਵਿਚ ਸਰਕਾਰੀ ਪ੍ਰੋਟੋਕੋਲ ਕਾਰਨ ਇਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਇਲਾਜ ਨਾ ਮਿਲ ਸਕਿਆ ਅਤੇ ਮਾਸੂਮ ਬੱਚੇ ਦੀ ਜ਼ਿੰਦਗੀ ਇਸ ਦੁਨੀਆ ਵਿਚ ਆਉਣ ਤੋਂ ਪਹਿਲਾਂ ਹੀ ਖ਼ਤਮ ਹੋ ਗਈ | ਸ਼ੈਰੀ ਰਿਆੜ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਮਾਮਲੇ ਵਿਚ ਇਨਸਾਫ਼ ਦੀ ਮੰਗ ਕਰ ਰਹੇ ਹਨ ਅਤੇ ਸਰਕਾਰ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀ ਜ਼ਿੰਦਗੀ, ਸਨਮਾਨ ਅਤੇ ਆਪਣੇ ਸਵਾਲ ਪੁੱਛਣ ਦਾ ਅਧਿਕਾਰ ਕਿਸੇ ਵੀ ਰਾਜਨੀਤਿਕ ਪ੍ਰੋਟੋਕੋਲ ਤੋਂ ਵੱਧ