28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕਾਲਜ ਅਧਿਆਪਕਾਂ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪ੍ਰੀਖਿਆਵਾਂ ਰੱਖਣ 'ਤੇ ਰੋਸ

Ad Position 21
No active advertisement
ਅਜੀਤ ਡੈਸਕ 11-05-2026
ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਸਰਕਾਰੀ ਅਤੇ ਅਰਧ-ਸਰਕਾਰੀ ਕਾਲਜਾਂ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ, ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸਿੰਘ ਅਤੇ ਕੰਟਰੋਲਰ ਪ੍ਰੀਖਿਆਵਾਂ ਡਾ. ਮਨੀਸ਼ ਕਪੂਰ ਨਾਲ ਮੁਲਾਕਾਤ ਕਰਕੇ ਅਧਿਆਪਕਾਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਮੰਗ ਪੱਤਰ ਸੌਂਪਿਆ | ਇਸ ਮੌਕੇ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਏਰੀਆ ਸਕੱਤਰ ਡਾ. ਬਹਾਦਰ ਸਿੰਘ, ਪੰਜਾਬ ਗੌਰਮਿੰਟ ਕਾਲਜ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅੰਮਿ੍ਤ ਸਮਰਾ, ਪੀਸੀਸੀਟੀਯੂ ਦੇ ਐਗਜ਼ੈਕਟਿਵ ਮੈਂਬਰ ਡਾ. ਗੁਰਪ੍ਰੀਤ ਸਿੰਘ ਅਤੇ ਗੈੱਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰ ਐਸੋਸੀਏਸ਼ਨ ਦੇ ਮੈਂਬਰ ਡਾ. ਹੁਕਮ ਚੰਦ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਯੂਨੀਵਰਸਿਟੀ ਕਲੰਡਰ ਅਨੁਸਾਰ ਅਧਿਆਪਕਾਂ ਨੂੰ ਗਰਮੀਆਂ ਅਤੇ ਸਰਦੀਆਂ ਦੀਆਂ ਪੂਰੀਆਂ ਛੁੱਟੀਆਂ ਦਾ ਲਾਭ ਦਿੱਤਾ ਜਾਣਾ ਚਾਹੀਦਾ ਹੈ ਅਤੇ ਛੁੱਟੀਆਂ ਦੌਰਾਨ ਪ੍ਰੀਖਿਆਵਾਂ ਦਾ ਸ਼ਡਿਊਲ ਨਾ ਰੱਖਿਆ ਜਾਵੇ | ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਜੇਕਰ ਯੂਨੀਵਰਸਿਟੀ ਵਲੋਂ ਬਣਦੀਆਂ ਛੁੱਟੀਆਂ ਦੌਰਾਨ ਪ੍ਰੀਖਿਆਵਾਂ ਰੱਖੀਆਂ ਜਾਂਦੀਆਂ ਹਨ ਤਾਂ ਅਧਿਆਪਕਾਂ ਨੂੰ ਕਮਾਈ ਛੁੱਟੀ ਦੇ ਬਰਾਬਰ ਭੁਗਤਾਨ ਕਰਨ ਸੰਬੰਧੀ ਲਿਖਤੀ ਉਪਬੰਧ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਬਿਨਾਂ ਮੁਆਵਜ਼ੇ ਕੰਮ ਲੈਣਾ ਬੰਧੂਆਂ ਮਜ਼ਦੂਰੀ ਦੇ ਬਰਾਬਰ ਹੈ | ਉਨ੍ਹਾਂ ਮੰਗ ਕੀਤੀ ਕਿ ਪ੍ਰੀਖਿਆਵਾਂ ਦਾ ਸ਼ਡਿਊਲ ਤਰਕਸੰਗਤ ਢੰਗ ਨਾਲ ਰਿਵਾਈਜ਼ ਕਰਕੇ ਅਧਿਆਪਕਾਂ ਨੂੰ ਪੂਰੀਆਂ ਗਰਮੀਆਂ ਦੀਆਂ ਛੁੱਟੀਆਂ ਮੁਹੱਈਆ ਕਰਵਾਈਆਂ ਜਾਣ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸਮੂਹ ਸਰਕਾਰੀ ਕਾਲਜਾਂ ਦੇ ਰੈਗੂਲਰ, ਗੈੱਸਟ ਫੈਕਲਟੀ ਅਤੇ ਏਡਿਡ ਕਾਲਜਾਂ ਦੇ ਅਧਿਆਪਕ ਸਮੈਸਟਰ ਪ੍ਰੀਖਿਆਵਾਂ ਦੀਆਂ ਡਿਊਟੀਆਂ ਅਤੇ ਮੁਲਾਂਕਣ ਡਿਊਟੀਆਂ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਗੇ | ਅਧਿਆਪਕ ਜਥੇਬੰਦੀਆਂ ਨੇ 2017 ਤੋਂ ਲੰਬਿਤ ਯੂਨੀਵਰਸਿਟੀ ਪ੍ਰੀਖਿਆਵਾਂ ਅਤੇ ਮੁਲਾਂਕਣ ਡਿਊਟੀਆਂ ਦੇ ਮਾਣ ਭੱਤੇ ਜਲਦੀ ਜਾਰੀ ਕਰਨ ਦੀ ਮੰਗ ਵੀ ਕੀਤੀ | ਇਸ ਤੋਂ ਇਲਾਵਾ ਨਵੀਂ ਸਿੱਖਿਆ ਨੀਤੀ 2020 ਅਧੀਨ ਆਉਂਦੇ ਏਈਸੀ, ਆਈਡੀਸੀ/ਡੀਐਮਸੀ, ਐਸਈਸੀ ਅਤੇ ਵੈਕ ਵਿਸ਼ਿਆਂ ਦੀ ਪੇਪਰ ਸੈਟਿੰਗ, ਪ੍ਰੀਖਿਆ ਡਿਊਟੀਆਂ ਅਤੇ ਉੱਤਰ ਕਾਪੀਆਂ ਦੇ ਮੁਲਾਂਕਣ ਦੇ ਮਾਣਭੱਤੇ ਬਹਾਲ ਕਰਨ ਦੀ ਮੰਗ ਵੀ ਉਠਾਈ ਗਈ | ਡਾ. ਬਹਾਦਰ ਸਿੰਘ ਨੇ ਮੰਗ ਕੀਤੀ ਕਿ ਏਡਿਡ ਕਾਲਜ ਅਧਿਆਪਕਾਂ ਦੀ ਸੀਪੀਐੱਫ ਕਟੌਤੀ ਬੇਸਿਕ ਅਤੇ ਡੀ.ਏ. 'ਤੇ ਲਾਗੂ ਕੀਤੀ ਜਾਵੇ, ਏਡਿਡ ਕਾਲਜਾਂ ਵਿਚ ਰੈਗੂਲਰ ਪਿ੍ੰਸੀਪਲਾਂ ਦੀ ਨਿਯੁਕਤੀ ਕੀਤੀ ਜਾਵੇ ਅਤੇ ਅਧਿਆਪਕਾਂ ਦੇ ਸੀਏਐਸ ਪ੍ਰਮੋਸ਼ਨ ਕੇਸ ਜਲਦੀ ਨਿਪਟਾਏ ਜਾਣ | ਡਾ. ਅੰਮਿ੍ਤ ਸਮਰਾ ਨੇ ਕਿਹਾ ਕਿ ਜੇਕਰ ਯੂਨੀਵਰਸਿਟੀ ਵਲੋਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਜ਼ਿੰਮੇਵਾਰ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ 'ਚ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਜੀਵਨ 'ਤੇ ਤੀਜਾ ਸੈਮੀਨਾਰ ਹੋਵੇਗਾ ਅਗਲੀ ਖ਼ਬਰ ਮਿਸਲ ਸਤਲੁਜ ਵਲੋਂ ਪੰਜਾਬ 'ਚ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਸ਼ੁਰੂ
Ad Position 24