28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗੁਰਮਤਿ ਪ੍ਰੀਖਿਆ 'ਚ ਗੁਰੂ ਨਾਨਕ ਅਕੈਡਮੀ ਧਾਂਦੀਆਂ ਤੇ ਕਾਮੀ ਕਲਾਂ ਦੇ ਬੱਚਿਆਂ ਨੇ ਗੱਡੇ ਝੰਡੇ

Ad Position 21
No active advertisement
ਅਜੀਤ ਡੈਸਕ 11-05-2026
ਦੇਵੀਗੜ੍ਹ 10 ਮਈ (ਰਾਜਿੰਦਰ ਸਿੰਘ ਮੌਜੀ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਹਰ ਸਾਲ ਲਈ ਜਾਣ ਵਾਲੀ ਦੇਸ ਪੱਧਰੀ ਗੁਰਮਤਿ ਪ੍ਰੀਖਿਆ ਵਿੱਚ ਗੁਰੂ ਨਾਨਕ ਅਕੈਡਮੀ ਧਾਂਦੀਆਂ ਅਤੇ ਕਾਮੀ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਉਪਲਬਧੀ ਦੀ ਖੁਸ਼ੀ ਵਿਚ ਅਕੈਡਮੀ ਵਿਖੇ ਇਕ ਵਿਸ਼ੇਸ਼ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਪ੍ਰੀਖਿਆ ਦੇ ਨਤੀਜਿਆਂ ਅਨੁਸਾਰ, ਗੁਰੂ ਨਾਨਕ ਅਕੈਡਮੀ ਧਾਂਦੀਆਂ ਦੇ ਦੂਜੀ ਜਮਾਤ ਦੇ ਵਿਦਿਆਰਥੀ ਦੁਰ ਕਮਲ ਸਿੰਘ ਨੇ 300 ਵਿਚੋਂ 300 ਅੰਕ ਪ੍ਰਾਪਤ ਕਰਕੇ ਪੂਰੇ ਭਾਰਤ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਦੁਰ ਕਮਲ ਸਿੰਘ ਦੇਸ ਭਰ ਦੇ ਉਨ੍ਹਾਂ ਚੋਣਵੇਂ 5 ਬੱਚਿਆਂ ਵਿਚ ਸ਼ਾਮਲ ਹੈ ਜਿਨ੍ਹਾਂ ਨੇ ਪੂਰੇ ਅੰਕ ਪ੍ਰਾਪਤ ਕੀਤੇ ਹਨ | ਇਸੇ ਤਰ੍ਹਾਂ ਗੁਰੂ ਨਾਨਕ ਅਕੈਡਮੀ ਕਾਮੀ ਕਲਾਂ ਦੀ ਵਿਦਿਆਰਥਣ ਸਰਗੁਣ ਕੌਰ ਨੇ ਵੀ 300 ਵਿਚੋਂ 300 ਅੰਕ ਹਾਸਲ ਕਰਕੇ ਮੈਰਿਟ ਸੂਚੀ ਵਿਚ ਆਪਣੀ ਥਾਂ ਬਣਾਈ ਹੈ | ਅਕੈਡਮੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਸਫਲਤਾ ਜਸਵਿੰਦਰ ਸਿੰਘ ਖ਼ਾਲਸਾ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ, ਜੋ ਪੰਜਾਬ ਵਿਚ ਅਜਿਹੀਆਂ ਮੁਫ਼ਤ ਅਕੈਡਮੀਆਂ ਚਲਾ ਰਹੇ ਹਨ ਜਿੱਥੇ ਬੱਚਿਆਂ ਨੂੰ ਮਿਆਰੀ ਵਿੱਦਿਆ ਦੇ ਨਾਲ-ਨਾਲ ਗੁਰਮਤਿ ਅਤੇ ਸਿੱਖੀ ਵਿਰਸੇ ਨਾਲ ਵੀ ਜੋੜਿਆ ਜਾਂਦਾ ਹੈ | ਇਸ ਪ੍ਰੀਖਿਆ ਲਈ ਬੀਬੀ ਜਸਪ੍ਰੀਤ ਕੌਰ ਅਤੇ ਸਮੁੱਚੀ ਟੀਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਧਿਆਪਕਾਂ ਨੇ ਬੱਚਿਆਂ ਦੀ ਵਿਸ਼ੇਸ਼ ਤਿਆਰੀ ਕਰਵਾਈ ਸੀ | ਸਮਾਰੋਹ ਦੌਰਾਨ ਪਟਿਆਲਾ ਜ਼ਿਲ੍ਹਾ ਇੰਚਾਰਜ ਦਲਜੀਤ ਸਿੰਘ ਜੌਨੀ ਨੇ ਵਿਸੇਸ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਨਿਤਨੇਮ ਨਾਲ ਜੁੜਨਾ ਚਾਹੀਦਾ ਹੈ ਅਤੇ ਸਿੱਖੀ ਜੀਵਨ ਬਤੀਤ ਕਰਦਿਆਂ ਉੱਚੀਆਂ ਮੰਜ਼ਿਲਾਂ ਛੂਹਣੀਆਂ ਚਾਹੀਦੀਆਂ ਹਨ | ਇਸ ਮੌਕੇ ਸਰਪੰਚ ਗੁਰਨਾਮ ਸਿੰਘ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ | ਅਕੈਡਮੀ ਪ੍ਰਬੰਧਕਾਂ ਵਲੋਂ ਸਰਬਜੀਤ ਸਿੰਘ ਘੜਾਮ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਹੈੱਡ ਟੀਚਰ ਅਰਜੁਨ ਕੌਰ ਨੇ ਦੱਸਿਆ ਕਿ ਅਕੈਡਮੀ ਦੇ ਕੁਲ 47 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਅਤੇ ਬੱਚਿਆਂ ਦੀ ਇਸ ਪ੍ਰਾਪਤੀ ਨਾਲ ਪੂਰੇ ਪਿੰਡ 'ਚ ਖੁਸ਼ੀ ਦੀ ਲਹਿਰ ਹੈ |
Ad Position 22
No active advertisement
ਪਿਛਲੀ ਖ਼ਬਰ 'ਇੰਟੀਗ੍ਰੇਟਿਡ ਰਿਸਰਚ ਐਂਡ ਡਿਵੈਲਪਮੈਂਟ ਫਾਊਾਡੇਸ਼ਨ' ਦੇ ਨਿਰਦੇਸ਼ਕ ਡਾ. ਜੌਹਲ ਤੇ ਡਾ. ਸੰਧੂ ਦਰਮਿਆਨ ਵਾਤਾਵਰਨ ਮੁੱਦਿਆ... ਅਗਲੀ ਖ਼ਬਰ ਪੰਜਾਬੀਆਂ ਨੇ ਹਮੇਸ਼ਾ ਜ਼ੁਲਮ ਦਾ ਡਟ ਕੇ ਮੁਕਾਬਲਾ ਕੀਤਾ-ਡਾ. ਬਲਬੀਰ ਸਿੰਘ
Ad Position 24