28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਬਲਿਹਾਰ ਸਿੰਘ ਸ਼ਮਸ਼ਪੁਰ ਵਲੋਂ ਪਿੰਡ ਪੱਧਰੀ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 11-05-2026
ਸਨੌਰ, 10 ਮਈ (ਮੋਹਣ ਸਿੰਘ ਭੱਟੀ)-ਹਲਕਾ ਸਨੌਰ ਵਿਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਵਾਈਸ ਪ੍ਰਧਾਨ ਬਲਿਹਾਰ ਸਿੰਘ ਸਮਸਪੁਰ ਵਲੋਂ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਨੇ ਆਪਣੇ ਸਾਥੀਆਂ ਅਤੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗਾਂ ਕੀਤੀਆਂ | ਇਨ੍ਹਾਂ ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ, ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ | ਵਰਕਰ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਿਹਾਰ ਸਿੰਘ ਸਮਸਪੁਰ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰਾਖੀ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਹੀ ਹੈ | ਉਨ੍ਹਾਂ ਨੇ ਵਰਕਰਾਂ ਦੀ ਅਹਿਮੀਅਤ ਬਾਰੇ ਗੱਲ ਕਰਦਿਆਂ ਕਿਹਾ ਕਿ ਪਿੰਡ ਪੱਧਰ 'ਤੇ ਕੰਮ ਕਰਨ ਵਾਲੇ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ | ਇਨ੍ਹਾਂ ਦੇ ਸਹਿਯੋਗ ਸਦਕਾ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾਇਆ ਜਾ ਸਕਦਾ ਹੈ ਅਤੇ ਉਨ੍ਹਾਂ ਦਾ ਹੱਲ ਕੱਢਿਆ ਜਾ ਸਕਦਾ ਹੈ | ਮੀਟਿੰਗਾਂ ਦੌਰਾਨ ਇਲਾਕਾ ਵਾਸੀਆਂ ਨੇ ਬਲਿਹਾਰ ਸਿੰਘ ਸ਼ਮਸ਼ਪੁਰ ਅੱਗੇ ਪਿੰਡਾਂ ਨਾਲ ਸੰਬੰਧਿਤ ਕਈ ਗੰਭੀਰ ਮੁੱਦੇ ਉਠਾਏ | ਲੋਕਾਂ ਨੇ ਮੁੱਖ ਰੂਪ ਵਿਚ ਪਿੰਡਾਂ 'ਚ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਵਾਉਣ ਸੰਬੰਧੀ, ਬੁਨਿਆਦੀ ਸਹੂਲਤਾਂ ਜਿਵੇਂ ਕਿ ਪਿੰਡਾਂ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਅਤੇ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਸੰਬੰਧੀ, ਇਲਾਕੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਹੋਰ ਲੋੜੀਂਦੀਆਂ ਸਰਕਾਰੀ ਸਹੂਲਤਾਂ ਦਾ ਆਮ ਲੋਕਾਂ ਤੱਕ ਨਾ ਪਹੁੰਚਾਉਣਾ ਆਦਿ ਸਮੱਸਿਆਵਾਂ ਬਾਰੇ ਚਰਚਾ ਕੀਤੀ | ਸ. ਸ਼ਮਸ਼ਪੁਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਦਾ ਭਰੋਸਾ ਦਿੱਤਾ | ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਜੁੜੇ ਹਰ ਮਸਲੇ ਨੂੰ ਤਰਜੀਹ ਦੇ ਆਧਾਰ 'ਤੇ ਸੰਬੰਧਿਤ ਪਲੇਟਫ਼ਾਰਮਾਂ 'ਤੇ ਉਠਾਇਆ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੀ ਤਰੱਕੀ ਲਈ ਹਮੇਸ਼ਾ ਸੰਘਰਸ਼ ਕੀਤਾ ਹੈ ਅਤੇ ਭਵਿੱਖ 'ਚ ਵੀ ਉਹ ਲੋਕਾਂ ਦੀ ਮਜ਼ਬੂਤ ਆਵਾਜ਼ ਬਣ ਕੇ ਕੰਮ ਕਰਦੇ ਰਹਿਣਗੇ | ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਏਕਤਾ ਅਤੇ ਮਜ਼ਬੂਤ ਸੰਗਠਨ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ | ਮੀਟਿੰਗ ਦੇ ਅਖੀਰ ਵਿਚ ਇਲਾਕਾ ਵਾਸੀਆਂ ਅਤੇ ਵਰਕਰਾਂ ਨੇ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ 'ਤੇ ਮੋਹਰ ਲਗਾਈ ਅਤੇ ਆਉਣ ਵਾਲੇ ਸਮੇਂ 'ਚ ਪਾਰਟੀ ਨੂੰ ਹੋਰ ਬੁਲੰਦੀਆਂ 'ਤੇ ਲਿਜਾਉਣ ਦਾ ਅਹਿਦ ਲਿਆ | ਇਲਾਕੇ 'ਚ ਸ. ਸ਼ਮਸ਼ਪੁਰ ਦਾ ਭਰਵਾਂ ਸਵਾਗਤ ਕਰਦਿਆ ਸਿਰੋਪਾਉ ਸਾਹਿਬ ਪਾ ਕਿ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਜਸਬੀਰ ਸਿੰਘ ਸੰਧੂ, ਪਰਗਟ ਸਿੰਘ ਸੰਧੂ, ਸੱਜਣ ਸਿੰਘ ਸੰਧੂ, ਸੁਖਦੇਵ ਸਿੰਘ ਸੰਧੂ, ਨਿਸ਼ਾਨ ਸਿੰਘ, ਸੁਖਵਿੰਦਰ ਸਿੰਘ ਗੁਰਾਇਆ, ਮਲਕ ਸਿੰਘ ਸੰਧੂ, ਸੁਰਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਨਿਆਮਤਪੁਰ ਸਮੇਤ ਭਾਰੀ ਗਿਣਤੀ ਵਿਚ ਵਰਕਰ ਤੇ ਇਲਾਕੇ ਦੇ
Ad Position 22
No active advertisement
ਪਿਛਲੀ ਖ਼ਬਰ ਕਬੀਰ ਦਾਸ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਬੱਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ 'ਇੰਟੀਗ੍ਰੇਟਿਡ ਰਿਸਰਚ ਐਂਡ ਡਿਵੈਲਪਮੈਂਟ ਫਾਊਾਡੇਸ਼ਨ' ਦੇ ਨਿਰਦੇਸ਼ਕ ਡਾ. ਜੌਹਲ ਤੇ ਡਾ. ਸੰਧੂ ਦਰਮਿਆਨ ਵਾਤਾਵਰਨ ਮੁੱਦਿਆ...
Ad Position 24