28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕਬੀਰ ਦਾਸ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਬੱਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 11-05-2026
ਪਾਤੜਾਂ, 10 ਮਈ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਮੁਖੀ ਕਬੀਰ ਦਾਸ ਨੇ ਹਲਕਾ ਸ਼ੁਤਰਾਣਾ ਤੋਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਅਤੇ ਇਸ ਉਪਰਾਲੇ ਦੀ ਸ਼ਰਧਾਲੂਆਂ ਵਲੋਂ ਪ੍ਰਸੰਸਾ ਕੀਤੀ ਗਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬੂ ਕਬੀਰ ਦਾਸ ਨੇ ਕਿਹਾ ਕਿ ਪਿੰਡ ਨਾਈਵਾਲਾ ਦੇ ਰਵਿਦਾਸ ਭਾਈਚਾਰੇ ਵਲੋਂ ਧਾਰਮਿਕ ਸਥਾਨਾਂ 'ਤੇ ਜਾਣ ਦਾ ਉਪਰਾਲਾ ਕੀਤਾ ਗਿਆ ਹੈ | ਇਸ ਲਈ ਇਸ ਸੰਗਤ ਵਲੋਂ ਜੋ ਜ਼ੰੁਮੇਵਾਰੀ ਮੇਰੀ ਲਾਈ ਗਈ ਉਸ ਨੂੰ ਨਿਭਾਉਂਦਿਆਂ ਸੰਗਤ ਦੇ ਰਹਿਣ ਅਤੇ ਲੰਗਰ ਦਾ ਪ੍ਰਬੰਧ ਕਰਵਾਇਆ ਗਿਆ ਹੈ | ਇਸ ਮੌਕੇ ਜ਼ਿਲਾ ਪ੍ਰੀਸ਼ਦ ਮੈਂਬਰ ਬਚਿੱਤਰ ਸਿੰਘ ਵੜੈਚ, ਵਿਸ਼ਾਲ ਗੋਇਲ ਪ੍ਰਧਾਨ ਸ਼ਹਿਰੀ ਪਾਤੜਾਂ, ਗੁਰਮੇਲ ਸਿੰਘ ਧਨੇਠਾ ਪ੍ਰਧਾਨ ਐਸ.ਸੀ. ਵਿੰਗ, ਮਨੋਜ ਕੁਮਾਰ ਨਾਈਵਾਲਾ, ਬਾਬਾ ਸ਼ੇਰ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤਿਆਂ ਵਲੋਂ ਬੰਦ ਕੀਤਾ ਐਕਸਪ੍ਰੈਸਵੇਅ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੇ ਕਰਵਾਇਆ ਚਾਲੂ ਅਗਲੀ ਖ਼ਬਰ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਬਲਿਹਾਰ ਸਿੰਘ ਸ਼ਮਸ਼ਪੁਰ ਵਲੋਂ ਪਿੰਡ ਪੱਧਰੀ ਮੀਟਿੰਗਾਂ
Ad Position 24