29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮਾਤਾ ਸਾਹਿਬ ਕੌਰ ਕਲਾਜ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 11-05-2026
ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਅÏਲਖ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਮਾਤਾ ਸਾਹਿਬ ਕÏਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ¢ ਸਮਾਰੋਹ ਵਿਚ ਡਾ. ਭੀਮ ਇੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ¢ ਕਾਲਜ ਪਿ੍ੰਸੀਪਲ ਡਾ. ਹਰਮੀਤ ਕੌਰ ਆਨੰਦ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਕਾਲਜ ਦੀਆਂ ਵਿਦਿਅਕ, ਸੱਭਿਆਚਾਰਕ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ¢ ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਅਤੇ ਸਟਾਫ ਦੀਆਂ ਉਪਲੱਬਧੀਆਂ ਕਾਲਜ ਲਈ ਮਾਣ ਵਾਲੀ ਗੱਲ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਮਿਹਨਤ ਨਾਲ ਕਾਲਜ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾਵੇਗਾ¢ ਇਸ ਮÏਕੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ¢ ਮੁੱਖ ਮਹਿਮਾਨ ਡਾ. ਭੀਮ ਇੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇੱਕ ਚੰਗਾ ਅਧਿਆਪਕ ਵਿਦਿਆਰਥੀ ਦੇ ਚਰਿੱਤਰ ਅਤੇ ਜੀਵਨ ਨੂੰ ਨਵੀਂ ਦਿਸ਼ਾ ਦਿੰਦਾ ਹੈ¢ ਉਨ੍ਹਾਂ ਵਿਦਿਆਰਥਣਾਂ ਨੂੰ ਆਪਣੇ ਸੱਭਿਆਚਾਰ ਦੀ ਸਾਂਭ-ਸੰਭਾਲ ਕਰਨ ਅਤੇ ਸੁਯੋਗ ਅਧਿਆਪਕ ਬਣਨ ਲਈ ਪ੍ਰੇਰਿਤ ਕੀਤਾ¢ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਉਹ ਅਜਿਹੇ ਸਿੱਖਿਆ ਸੰਸਥਾਨ ਵਿਚ ਪੜ੍ਹ ਰਹੇ ਹਨ ਜਿੱਥੇ ਸਿੱਖਿਆ ਦੇ ਨਾਲ ਜੀਵਨ ਜਿਊਣ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ¢ ਸਮਾਰੋਹ ਦÏਰਾਨ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ¢ ਇਸ ਮÏਕੇ ਸ. ਹਰਬੰਸ ਸਿੰਘ, ਮੀਤ ਮੈਨੇਜਰ ਨਵਜਿੰਦਰ ਸਿੰਘ, ਸੁਖਦੇਵ ਸਿੰਘ, ਸੁਪਰਵਾਈਜ਼ਰ ਵਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ¢ ਅੰਤ ਵਿਚ ਪ੍ਰੋ. ਸੁਖਦੀਪ ਕੌਰ ਜੱਸੜ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਰਬਿੰਦਰ ਨਾਥ ਟੈਗੋਰ ਦੀ ਜੈਅੰਤੀ ਧੂਮਧਾਮ ਨਾਲ ਮਨਾਈ <br/> ਅਗਲੀ ਖ਼ਬਰ ਸਿਵਲ ਕੋਰਟਸ ਵਿਖੇ ਲਾਈ ਗਈ ਲੋਕ ਅਦਾਲਤ ਵਿਚ ਸੈਕੜੇ ਕੇਸਾਂ ਦਾ ਨਿਪਟਾਰਾ
Ad Position 24