29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਯੂਰੀਆ ਦੀ ਕਾਲਾਬਾਜ਼ਾਰੀ ਖ਼ਿਲਾਫ਼ ਡਿਪਟੀ ਕਮਿਸ਼ਨਰ ਪਟਿਆਲਾ ਦੀ ਸਖ਼ਤ ਕਾਰਵਾਈ ਸਤਨਾਮ ਸਿੰਘ ਬਹਿਰੂ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 11-05-2026
ਦੇਵੀਗੜ੍ਹ, 10 ਮਈ (ਰਾਜਿੰਦਰ ਸਿੰਘ ਮੌਜੀ)-ਭਾਰਤ ਸਰਕਾਰ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀ ਜਾਣ ਵਾਲੀ ਯੂਰੀਆ ਖਾਦ ਦੀ ਫੀਡ ਫ਼ੈਕਟਰੀਆਂ ਵਿਚ ਹੋ ਰਹੀ ਅਣਅਧਿਕਾਰਤ ਵਰਤੋਂ ਦਾ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਨੇ ਗੰਭੀਰ ਨੋਟਿਸ ਲਿਆ ਹੈ | ਇਸ ਗੋਰਖਧੰਦੇ ਨੂੰ ਨੱਥ ਪਾਉਣ ਲਈ ਉਨ੍ਹਾਂ ਨੇ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕਰਦਿਆਂ ਤੁਰੰਤ ਚੈਕਿੰਗ ਦੇ ਹੁਕਮ ਜਾਰੀ ਕੀਤੇ ਹਨ | ਡਿਪਟੀ ਕਮਿਸ਼ਨਰ ਵਲੋਂ ਬਣਾਈ ਗਈ ਇਸ ਟਾਸਕ ਫੋਰਸ ਵਿਚ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਮਾਲ ਵਿਭਾਗ ਦੇ ਅਧਿਕਾਰੀ ਅਤੇ ਐਸ.ਪੀ. (ਹੈੱਡਕੁਆਟਰ) ਨੂੰ ਸ਼ਾਮਲ ਕੀਤਾ ਗਿਆ ਹੈ | ਇਹ ਟੀਮ ਪੂਰੇ ਜ਼ਿਲ੍ਹੇ ਵਿਚ ਸ਼ੱਕੀ ਫ਼ੈਕਟਰੀਆਂ ਦੀ ਚੈਕਿੰਗ ਕਰੇਗੀ ਤਾਂ ਜੋ ਕਿਸਾਨਾਂ ਦੇ ਹੱਕ ਦੀ ਖਾਦ ਦੀ ਦੁਰਵਰਤੋਂ ਰੋਕੀ ਜਾ ਸਕੇ | ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਪ੍ਰਸ਼ਾਸਨ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਫੀਡ ਵਿਚ ਯੂਰੀਆ ਦੀ ਮਿਲਾਵਟ ਪਸ਼ੂ ਧਨ ਲਈ ਬੇਹੱਦ ਘਾਤਕ ਹੈ | ਫੈਕਟਰੀਆਂ ਵਲੋਂ ਖਾਦ ਹੜੱਪਣ ਕਾਰਨ ਕਿਸਾਨਾਂ ਨੂੰ ਖੇਤਾਂ ਲਈ ਯੂਰੀਆ ਮਹਿੰਗੇ ਭਾਅ ਖਰੀਦਣਾ ਪੈਂਦਾ ਹੈ | ਜੇਕਰ ਸਾਰੇ ਜ਼ਿਲਿ੍ਹਆਂ ਦੇ ਡੀ.ਸੀ. ਇਸੇ ਤਰ੍ਹਾਂ ਸਖ਼ਤੀ ਦਿਖਾਉਣ ਤਾਂ ਮਿਲਾਵਟਖੋਰਾਂ ਨੂੰ ਨੱਥ ਪਾਈ ਜਾ ਸਕਦੀ
Ad Position 22
No active advertisement
ਪਿਛਲੀ ਖ਼ਬਰ ਭਾਜਪਾ ਅਤੇ ਆਮ ਆਦਮੀ ਪਾਰਟੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਲੋਕਤੰਤਰ ਨੂੰ ਕਮਜ਼ੋਰ ਕਰ ਰਹੀਆਂ ਹਨ-ਦਲਵਿੰਦਰ ਸਿੰਘ ਧੰਜੂ... ਅਗਲੀ ਖ਼ਬਰ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ
Ad Position 24