29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਸੀਨੀਅਰ ਭਾਜਪਾ ਆਗੂ ਹਰਦੀਪ ਸਿੰਘ ਕੰਬੋਜ ਦੀ ਵਿਸ਼ੇਸ਼ ਮੁਲਾਕਾਤ

Ad Position 21
No active advertisement
ਕੇਂਦਰੀ ਮੰਤਰੀ ਰਵਨੀਤ ਬਿੱਟੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਹਰਦੀਪ ਸਿੰਘ ਕੰਬੋਜ | ਅਜੀਤ ਤਸਵੀਰ <br/> 11-05-2026
ਸਨੌਰ 10 ਮਈ (ਸੋਖਲ)-ਹਲਕਾ ਸਨੌਰ ਦੇ ਸੀਨੀਅਰ ਭਾਜਪਾ ਆਗੂ ਸਰਦਾਰ ਹਰਦੀਪ ਸਿੰਘ ਕੰਬੋਜ ਵਲੋਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਹ ਮੁਲਾਕਾਤ ਬਹੁਤ ਹੀ ਸਾਰਥਿਕ ਅਤੇ ਮਹੱਤਵਪੂਰਨ ਰਹੀ, ਜਿਸ ਦੌਰਾਨ ਪੰਜਾਬ ਦੇ ਵਿਕਾਸ, ਹਲਕਾ ਸਨੌਰ ਦੀਆਂ ਜਨਤਕ ਲੋੜਾਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੁਲਾਕਾਤ ਦੌਰਾਨ ਹਰਦੀਪ ਸਿੰਘ ਕੰਬੋਜ ਨੇ ਹਲਕਾ ਸਨੌਰ ਦੇ ਲੋਕਾਂ ਵਲੋਂ ਕੇਂਦਰੀ ਮੰਤਰੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੇਂਦਰ ਸਰਕਾਰ ਤੋਂ ਕਾਫੀ ਉਮੀਦਾਂ ਹਨ | ਉਨ੍ਹਾਂ ਨੇ ਦੱਸਿਆ ਕਿ ਸਨੌਰ ਖੇਤਰ ਵਿਚ ਸੜਕਾਂ ਦੀ ਮੁਰੰਮਤ, ਆਵਾਜਾਈ ਸਹੂਲਤਾਂ, ਰੇਲਵੇ ਨਾਲ ਸੰਬੰਧਿਤ ਸੁਵਿਧਾਵਾਂ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਉਦਯੋਗਿਕ ਵਿਕਾਸ ਵਰਗੇ ਕਈ ਮੁੱਦੇ ਹਨ ਜਿਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ | ਹਰਦੀਪ ਸਿੰਘ ਕੰਬੋਜ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਾਲ ਲੋਕਾਂ ਨੂੰ ਵੱਡਾ ਲਾਭ ਹੋਵੇਗਾ | ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹਰੇਕ ਵਰਗ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਜੋ ਆਮ ਲੋਕਾਂ ਦੀ ਜ਼ਿੰਦਗੀ ਵਿਚ ਸੁਧਾਰ ਆ ਸਕੇ | ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਰਦੀਪ ਸਿੰਘ ਕੰਬੋਜ ਵਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਤੇ ਭਰੋਸਾ ਦਿਵਾਇਆ ਕਿ ਪੰਜਾਬ ਅਤੇ ਖ਼ਾਸ ਤੌਰ 'ਤੇ ਹਲਕਾ ਸਨੌਰ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ | ਇਸ ਮਹੱਤਵਪੂਰਨ ਮੁਲਾਕਾਤ ਨੂੰ ਸਨੌਰ ਹਲਕੇ ਲਈ ਇਕ ਸਕਾਰਾਤਮਿਕ ਕਦਮ ਮੰਨਿਆ ਜਾ ਰਿਹਾ ਹੈ | ਲੋਕਾਂ ਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਖੇਤਰ ਵਿਚ ਵਿਕਾਸ ਦੇ ਨਵੇਂ ਰਸਤੇ ਖੁੱਲ੍ਹਣਗੇ ਅਤੇ ਆਮ ਜਨਤਾ
Ad Position 22
No active advertisement
ਪਿਛਲੀ ਖ਼ਬਰ ਸੂਬੇ 'ਚ ਕਣਕ ਦਾ ਨਾੜ ਸਾੜਨ ਦੀਆਂ ਘਟਨਾਵਾਂ 'ਚ ਹੋਇਆ ਭਾਰੀ ਵਾਧਾ ਅਗਲੀ ਖ਼ਬਰ ਭਾਜਪਾ ਅਤੇ ਆਮ ਆਦਮੀ ਪਾਰਟੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਲੋਕਤੰਤਰ ਨੂੰ ਕਮਜ਼ੋਰ ਕਰ ਰਹੀਆਂ ਹਨ-ਦਲਵਿੰਦਰ ਸਿੰਘ ਧੰਜੂ...
Ad Position 24