29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

Ad Position 21
No active advertisement
ਅਜੀਤ ਡੈਸਕ 11-05-2026
ਪਟਿਆਲਾ, 10 ਮਈ (ਮਨਦੀਪ ਸਿੰਘ ਖਰੌੜ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਪੰਚਾਇਤ ਭਵਨ ਵਿਖੇ ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੂੰ 200 ਖੇਡ ਕਿੱਟਾਂ ਵੰਡੀਆਂ | ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ | ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਵਲੋਂ ਲੰਬੇ ਸਮੇਂ ਤੋਂ ਖੇਡ ਕਿੱਟਾਂ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਸਰਕਾਰ ਨੇ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਹੈ | ਉਨਾਂ ਕਿਹਾ ਕਿ ਜਦੋਂ ਨੌਜਵਾਨ ਖੇਡਾਂ ਨਾਲ ਜੁੜਦੇ ਹਨ ਤਾਂ ਉਹ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿੰਦੇ ਹਨ | ਖੇਡਾਂ ਨਾਲ ਬੱਚਿਆਂ ਵਿਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤਮੰਦ ਸੋਚ ਦਾ ਵਿਕਾਸ ਹੁੰਦਾ ਹੈ | ਸਿਹਤ ਮੰਤਰੀ ਨੇ ਦੱਸਿਆ ਕਿ ਖੇਡਾਂ ਵਿਚ ਰੁਚੀ ਲੈਣ ਵਾਲੇ ਬੱਚਿਆਂ ਨੂੰ ਸਿਹਤਮੰਦ ਅਤੇ ਪੌਸ਼ਟਿਕ ਖ਼ੁਰਾਕ ਦੀ ਲੋੜ ਹੁੰਦੀ ਹੈ, ਜਿਸ ਨਾਲ ਉਹ ਆਪਣੀ ਸਰੀਰਕ ਸਮਰੱਥਾ ਨੂੰ ਹੋਰ ਮਜ਼ਬੂਤ ਕਰ ਸਕਣ | ਇਸ ਲਈ ਸਰਕਾਰ ਵਲੋਂ ਖੇਡਾਂ ਦੇ ਨਾਲ-ਨਾਲ ਸਿਹਤ ਜਾਗਰੂਕਤਾ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਡਾ. ਬਲਬੀਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੱਸੋਵਾਲ ਵਿਚ ਆਧੁਨਿਕ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ, ਜਿੱਥੇ ਚਾਰ ਵੱਖ-ਵੱਖ ਖੇਡਾਂ ਦੀਆਂ ਸਹੂਲਤਾਂ ਉਪਲਬਧ ਹਨ | ਉਨਾਂ ਕਿਹਾ ਕਿ ਮੈਦਾਨ ਵਿਚ ਖਿਡਾਰੀਆਂ ਲਈ ਹਰ ਤਰਾਂ ਦੀ ਆਧੁਨਿਕ ਸਹੂਲਤ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਪਿੰਡਾਂ ਦੇ ਨੌਜਵਾਨ ਵਧੀਆ ਮਾਹੌਲ ਵਿਚ ਅਭਿਆਸ ਕਰ ਸਕਣ | ਇਸ ਮੌਕੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰਾਂ ਦੇ ਯਤਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਹਲਕਾ ਸ਼ੁਤਰਾਣਾਂ ਦੇ ਟਰੱਕ ਮਾਲਕਾਂ ਦੇ ਹੱਕਾਂ 'ਤੇ ਡਾਕਾ ਨਹੀਂ ਮਾਰਨ ਦਿਆਂਗੇ-ਕਰਨ ਸਿੰਘ ਅਗਲੀ ਖ਼ਬਰ ਸੂਬੇ 'ਚ ਕਣਕ ਦਾ ਨਾੜ ਸਾੜਨ ਦੀਆਂ ਘਟਨਾਵਾਂ 'ਚ ਹੋਇਆ ਭਾਰੀ ਵਾਧਾ
Ad Position 24