30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸਰਕਾਰੀ ਸਕੂਲ ਮਾਡਲ ਟਾਊਨ ਪਟਿਆਲਾ ਵਿਖੇ ਬਿਜਲੀ ਦੀ ਵਰਤੋਂ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 11-05-2026
ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਡਲ ਟਾਊਨ ਪਟਿਆਲਾ ਵਿਖੇ Tਬਿਜਲੀ ਦੀ ਵਰਤੋਂ ਕਿਵੇਂ ਕਰੀਏU ਵਿਸ਼ੇ 'ਤੇ ਜਾਗਰੂਕਤਾ ਸਮਾਗਮ ਕਰਵਾਇਆ | ਵਿਦਿਆਰਥੀਆਂ ਨੂੰ ਊਰਜਾ ਬੱਚਤ ਬਾਰੇ ਜਾਣੂ ਕਰਵਾਇਆ ਗਿਆ | ਇਸ ਸਮਾਗਮ ਵਿਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡੀ.ਐਸ.ਐਮ ਦਫਤਰ ਦੇ ਇੰਜੀ. ਸਲੀਮ ਮੁਹੰਮਦ, ਉਪ ਮੁੱਖ ਇੰਜ:, ਇੰਜ: ਸ਼ੰਮੀ ਜਿੰਦਲ, ਵਧੀਕ ਨਿਗਰਾਨ ਇੰਜ:, ਇੰਜ: ਭੁਪਿੰਦਰ ਸਿੰਘ, ਏ.ਈ.ਈ:, ਇੰਜ: ਦਿਪਾਂਸੂ ਨਿਮਲ, ਏ.ਈ.ਈ, ਇੰਜ: ਗਰੀਸ਼ ਕੁਮਾਰ ਮਹਾਜਨ, ਏ.ਈ:, ਇੰਜ: ਅਮਰਜੀਤ ਸਿੰਘ, ਏ.ਏ.ਈ ਅਤੇ ਇੰਜ ਕਰਮਜੀਤ ਸਿੰਘ, ਏ.ਏ.ਈ ਨੇ ਹਿੱਸਾ ਲਿਆ | ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਬਿਜਲੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵੱਖ-ਵੱਖ ਵਿਧੀਆਂ ਅਤੇ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਵਿਦਿਆਰਥੀਆਂ ਨੇ ਇਨ੍ਹਾਂ ਤਰੀਕਿਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਦਾ ਪ੍ਰਣ ਕੀਤਾ | ਪੀ.ਐਸ.ਪੀ.ਸੀ.ਐਲ ਦੇ ਡੀ.ਐਸ.ਐਮ ਦਫਤਰ ਵਲੋਂ ਵਿਦਿਆਰਥੀਆਂ ਨੂੰ ਊਰਜਾ ਸੰਜਮਤਾ ਵਿਸ਼ੇ ਸੰਬੰਧੀ ਜਾਣਕਾਰੀ ਹਾਸਿਲ ਕਰਨ ਲਈ ਪਹਿਲਾਂ ਹੀ ਪ੍ਰੇਰਿਤ ਕੀਤਾ ਗਿਆ ਸੀ ਤਾਂ ਜੋ ਕਿ ਵਿਦਿਆਰਥੀਆਂ ਵਿਚ ਊਰਜਾ ਬੱਚਤ ਬਾਰੇ ਰੂਚੀ ਪੈਦਾ ਹੋ ਸਕੇ | ਇਸ ਸਮਾਗਮ ਦੋਰਾਣ ਵਿਦਿਆਰਥੀਆਂ ਵੱਲੋਂ ਊਰਜਾ ਸੰਜਮਤਾ ਵਿਸ਼ੇ ਉੱਤੇ ਪੇਪਰ ਪੜ੍ਹੇ ਗਏ ਅਤੇ ਵਿਦਿਆਰਥੀਆਂ ਵਲੋਂ ਊਰਜਾ ਬੱਚਤ ਉੱਤੇ ਬਣਾਈਆਂ ਗਈਆਂ ਪੇਂਟਿੰਗਾਂ ਕਾਬਿਲ-ਏ-ਤਾਰੀਫ਼ ਸਨ | ਇਸ ਮੌਕੇ ਸਕੂਲ ਦੇ ਪੰਜਾਬੀ ਦੇ ਲੈਕਚਰਾਰ ਰਜਿੰਦਰ ਕੁਮਾਰ ਵਲੋਂ ਸਟੇਜ ਦੀ ਪ੍ਰਕਿਰਿਆ ਬਾਖੁਬੀ ਨਿਭਾਈ ਗਈ | ਰਜਿੰਦਰ ਕੁਮਾਰ ਪੰਜਾਬੀ ਲੈਕਚਰਾਰ ਅਤੇ ਜਸਕਿਰਨ ਕੌਰ ਵਿਰਕ, ਲੈਕਚਰਾਰ ਫਾਈਨ ਆਰਟਸ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਦੇ ਸਮਾਗਮ ਨਾਲ ਵਿਦਿਆਰਥੀਆਂ ਨੂੰ ਬਿਜਲੀ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਭਰਪੂਰ ਜਾਣਕਾਰੀ ਮਿਲੀ ਹੈ ਅਤੇ ਪੀ.ਐਸ.ਪੀ.ਸੀ.ਐਲ. ਵਲੋਂ ਭਵਿੱਖ ਵਿੱਚ ਅਜਿਹੇ ਪ੍ਰੋਗਰਾਮ ਸਕੂਲਾਂ ਵਿੱਚ ਵੱਧ ਤੋਂ ਵੱਧ ਕਰਨੇ ਚਾਹੀਦੇ ਹਨ ਤਾਂ ਜੋ ਬਿਜਲੀ ਬੱਚਤ ਸੰਬੰਧੀ ਵਿਦਿਆਰਥੀਆਂ ਨੂੰ ਹੋਰ ਜਾਗਰਿਤ ਕੀਤਾ ਜਾ ਸਕੇ | ਸਕੂਲ ਦੇ ਇੰਚਾਰਜ ਭਗਵੰਤ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਦਾ ਸਮਾਗਮ ਵਿਦਿਆਰਥੀਆਂ ਲਈ ਬਿਜਲੀ ਬੱਚਤ ਸੰਬੰਧੀ ਮਹੱਤਵਪੂਰਨ ਜਾਣਕਾਰੀ ਲੈ ਕੇ ਆਇਆ ਹੈ ਅਤੇ ਪੀ.ਐਸ.ਪੀ.ਸੀ.ਐਲ. ਵਲੋਂ ਭਵਿੱਖ ਵਿੱਚ ਅਜਿਹੇ ਸਮਾਗਮ ਹੋਰ ਸਕੂਲਾਂ ਵਿਚ ਵੀ ਕਰਵਾਏ ਜਾਣੇ ਚਾਹੀਦੇ ਹਨ |
Ad Position 22
No active advertisement
ਪਿਛਲੀ ਖ਼ਬਰ ਰਾਜਿੰਦਰਾ ਹਸਪਤਾਲ ਦੇ ਅੱਗੋਂ ਲੰਘਦੀ ਸੜਕ 'ਤੇ ਸਰਕਾਰੀ ਜਗ੍ਹਾ 'ਤੇ ਕਬਜ਼ਿਆਂ ਦੀ ਭਰਮਾਰ <br/> ਅਗਲੀ ਖ਼ਬਰ ਸੀਵਰੇਜ ਜਾਮ ਹੋਣ ਨਾਲ ਲੋਕ ਪ੍ਰੇਸ਼ਾਨ
Ad Position 24