30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਡਾ. ਬੀ.ਐਸ. ਸੰਧੂ ਸਕੂਲ ਵਿਖੇ 'ਮਾਂ ਦਿਵਸ' ਮਨਾਇਆ

Ad Position 21
No active advertisement
ਡਾ. ਬੀ.ਐੱਸ. ਸੰਧੂ ਮੈਮੋਰੀਅਲ ਸਕੂਲ ਜੁਲਾਹਖੇੜੀ ਵਿਖੇ ਮਾਂ ਦਿਵਸ ਮੌਕੇ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ | ਅਜੀਤ ਤਸਵੀਰ <br/> 11-05-2026
ਦੇਵੀਗੜ੍ਹ, 10 ਮਈ (ਰਾਜਿੰਦਰ ਸਿੰਘ ਮੌਜੀ)-ਘੜਾਮ ਰੋਡ ਸਥਿਤ ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਵਿਖੇ 'ਮਾਂ ਦਿਵਸ' ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਵਿਚ ਵਿਸ਼ੇਸ਼ ਸਮਾਗਮ ਉਲੀਕਿਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਰੰਗ ਅਤੇ ਭਾਵੁਕ ਗਤੀਵਿਧੀਆਂ ਰਾਹੀਂ ਆਪਣੀਆਂ ਮਾਵਾਂ ਦੇ ਤਿਆਗ ਅਤੇ ਨਿਰਸਵਾਰਥ ਪਿਆਰ ਨੂੰ ਸਤਿਕਾਰ ਭੇਟ ਕੀਤਾ | ਸਮਾਗਮ ਦੌਰਾਨ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਮਾਂ ਦੇ ਸਤਿਕਾਰ ਵਿਚ ਦਿਲ ਨੂੰ ਛੂਹ ਲੈਣ ਵਾਲੀਆਂ ਕਵਿਤਾਵਾਂ ਸੁਣਾਈਆਂ, ਗੀਤ ਗਾਏ ਅਤੇ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ | ਖ਼ਾਸ ਕਰਕੇ ਨਰਸਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਆਪਣੇ ਹੱਥਾਂ ਨਾਲ ਸੁੰਦਰ ਗ੍ਰੀਟਿੰਗ ਕਾਰਡ ਬਣਾ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ, ਜੋ ਸਭ ਦੇ ਖਿੱਚ ਦਾ ਕੇਂਦਰ ਰਹੇ | ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਮਾਂ ਰੱਬ ਦਾ ਦੂਜਾ ਰੂਪ ਹੈ ਅਤੇ ਦੁਨੀਆ ਵਿਚ ਮਾਂ ਦਾ ਕੋਈ ਬਦਲ ਨਹੀਂ ਹੋ ਸਕਦਾ | ਸਕੂਲ ਦੇ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ਦੀ ਸਭ ਤੋਂ ਪਹਿਲੀ ਗੁਰੂ ਉਸ ਦੀ ਮਾਂ ਹੁੰਦੀ ਹੈ, ਜੋ ਉਸ ਨੂੰ ਚੰਗੇ-ਮਾੜੇ ਦੀ ਪਛਾਣ ਕਰਵਾਉਂਦੀ ਹੈ | ਉਨ੍ਹਾਂ ਬੱਚਿਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਹਮੇਸ਼ਾ ਆਪਣੇ ਮਾਤਾ-ਪਿਤਾ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਦੱਸੇ ਹੋਏ ਨੇਕ ਰਸਤੇ 'ਤੇ ਚੱਲਣ ਦਾ ਪ੍ਰਣ ਲੈਣ |
Ad Position 22
No active advertisement
ਪਿਛਲੀ ਖ਼ਬਰ ਡਾ. ਰਾਸ਼ਿਦ ਰਸ਼ੀਦ ਨੇ ਸੰਭਾਲਿਆ ਮਾਤਾ ਗੁਜਰੀ ਕਾਲਜ ਦੇ ਡੀਨ ਸੱਭਿਆਚਾਰਕ ਮਾਮਲੇ ਦਾ ਅਹੁਦਾ ਅਗਲੀ ਖ਼ਬਰ ਦੇਵੀਗੜ੍ਹ ਵਿਖੇ ਹਨੁਮਾਨ ਦੀ ਮੂਰਤੀ ਸਥਾਪਨਾ ਮੌਕੇ ਸਜਾਈ ਵਿਸ਼ਾਲ ਸ਼ੋਭਾ ਯਾਤਰਾ
Ad Position 24