ਸੰਘੋਲ, 11 ਮਈ (ਗੁਰਨਾਮ ਸਿੰਘ ਚੀਨਾ)-ਇਲਾਕੇ ਦੇ ਉੱਘੇ ਸਮਾਜ ਸੇਵੀ ਸੁਰਜੀਤ ਸਿੰਘ ਕਾਲੇਵਾਲ ਨੇ ਘੁੰਮਣ ਭਰਾਵਾਂ ਦੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ 'ਤੇ ਕਿਹਾ ਕਿ ਇਹ ਪੰਜਾਬ ਵਾਸੀਆਂ ਲਈ ਸ਼ੁੱਭ ਸੰਕੇਤ ਹੈ | 'ਆਪ' ਪ©ਤੀ ਪੰਜਾਬ ਵਾਸੀਆਂ ਦਾ ਵਿਸ਼ਵਾਸ ਦਿਨੋ-ਦਿਨ ਵੱਧ ਰਿਹਾ ਹੈ ਤੇ ਇਮਾਨਦਾਰ ਤੇ ਇਨਸਾਫ਼ ਪਸੰਦ ਲੋਕ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ | ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਵਾਸੀ 'ਆਪ' ਸਰਕਾਰ ਦੁਆਰਾ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਤੋ ਖ਼ੁਸ਼ ਹਨ ਤੇ ਦੁਬਾਰਾ 2027 'ਚ 'ਆਪ' ਸਰਕਾਰ ਨੂੰ ਮੌਕਾ ਦੇਣ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 'ਆਪ' ਸਰਕਾਰ ਦੁਆਰਾ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨਾਲ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਦਾ ਰਹਿਣ-ਸਹਿਣ ਸੌਖਾ ਹੋਇਆ ਹੈ ਤੇ ਹਰ ਪਰਿਵਾਰ ਨੂੰ 10 ਲੱਖ ਤੱਕ ਮੈਡੀਕਲ ਸਹੂਲਤਾਂ ਮਿਲ ਰਹੀਆਂ ਹਨ, ਕਰੀਬ 90 ਫ਼ੀਸਦੀ ਲੋਕਾਂ ਦੇ ਬਿਜਲੀ ਦੇ ਬਿੱਲ ਸਿਫ਼ਰ ਆ ਰਹੇ ਹਨ |