08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬਨੂੜ 'ਚ ਕਾਂਗਰਸ ਨੂੰ ਮਿਲਿਆ ਵੱਡਾ ਹੁਲਾਰਾ

Ad Position 21
No active advertisement
ਬਨੂੜ ਵਿਖੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ | ਅਜੀਤ ਤਸਵੀਰ <br/> 12-05-2026
ਬਨੂੜ, 11 ਮਈ (ਭੁਪਿੰਦਰ ਸਿੰਘ)-ਬਨੂੜ ਸ਼ਹਿਰ ਵਿਚ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਤੇ ਮੋਜੂਦਾ ਮੁਲਾਜਮ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਿਕੰਦਰ ਸਿੰਘ ਬਨੂੜ ਆਪਣੇ ਸੈਕੜੇ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਕਹਿ ਕਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਬੰਨੋਂ ਮਾਈ ਮੰਦਿਰ ਦੀ ਧਰਮਸ਼ਾਲਾ ਵਿਚ ਕਰਵਾਏ ਗਏ ਸਮਾਗਮ ਦੌਰਾਨ ਸਾਬਕਾ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸਾਰਿਆਂ ਨੂੰ ਪਾਰਟੀ ਚਿੰਨ੍ਹ ਵਾਲੇ ਸਿਰੋਪਓ ਪਾ ਕੇ ਪਾਰਟੀ ਵਿਚ ਜੀ ਆਇਆ ਕਿਹਾ ਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਜੁੜੇ ਭਰਵੇਂ ਇਕਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਲੋਕ ਹੁਣ ਦੁਬਾਰਾ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਜਿਸ ਦੀ ਮਿਸ਼ਾਲ ਅੱਜ ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ 200 ਤੋ ਵੱਧ ਨੌਜਵਾਨ, ਬਜੁਰਗ ਅਤੇ ਔਰਤਾਂ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋ0 ਦੁਖੀ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਏ ਸਿਕੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਆਪ ਲਈ ਚੋਣਾਂ ਤੋਂ ਪਹਿਲਾਂ ਦਿਨ ਰਾਤ ਮਿਹਨਤ ਕੀਤੀ ਤੇ ਇਲਾਕੇ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ, ਪਰ ਉਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀ ਹੋਇਆ | ਜਿਸ ਕਾਰਨ ਦੁਖੀ ਹੋ ਕੇ ਅੱਜ ਉਨ੍ਹਾਂ ਨੂੰ ਪਾਰਟੀ ਛੱਡਣ ਲਈ ਮਜਬੂਰ ਹੋਣਾ ਪਿਆ | ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸਿਕੰਦਰ ਸਿੰਘ ਬਨੂੜ, ਮਲਕੀਤ ਸਿੰਘ ਬਨੂੜ ਤੇ ਉਨ੍ਹਾਂ ਦੇ ਸੈਕੜੇ ਸਾਥੀਆ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਬਲੀ ਸਿੰਘ ਬਨੂੜ, ਅਜੈਬ ਸਿੰਘ, ਉਜਾਗਰ ਸਿੰਘ, ਕਾਕਾ ਸਿੰਘ, ਦਰਸ਼ਨ ਸਿੰਘ, ਰਘਬੀਰ ਸਿੰਘ, ਵਰਿੰਦਰ ਸਿੰਘ, ਜਗਰੂਪ ਸਿੰਘ, ਸੁਖਜੀਤ ਸਿੰਘ, ਜਸਵੀਰ ਸਿੰਘ, ਬਰਿੰਦਰ ਸਿੰਘ, ਕੁਲਦੀਪ ਸਿੰਘ, ਸ਼ੁਭ ਕਰਨ ਸ਼ਰਮਾ, ਅਵਤਾਰ ਸਿੰਘ, ਰਾਮ ਸਿੰਘ, ਰੌਸ਼ਨ ਸਿੰਘ, ਮਨਜੀਤ ਸਿੰਘ, ਸੋਹਣ ਸਿੰਘ, ਚੇਤਨ ਸਿੰਘ ਤੋਂ ਇਲਾਵਾ ਨਗਰ ਕੌਂਸਲ ਬਨੂੜ ਦੇ ਸਾਬਕਾ ਪ੍ਰਧਾਨ ਜਗਤਾਰ ਸਿੰਘ ਕੰਬੋਜ, ਸ਼ਹਿਰੀ ਪ੍ਰਧਾਨ ਕੁਲਵਿੰਦਰ ਸਿੰਘ ਭੋਲਾ, ਹਰਪ੍ਰੀਤ ਸਿੰਘ ਸੋਨਿਕ, ਸਾਬਕਾ ਕੌਸਲਰ ਲਛਮਣ ਸਿੰਘ ਚੰਗੇਰਾ, ਸਾਬਕਾ ਕੌਂਸਲਰ ਸੋਨੀ ਸੰਧੂ, ਅਵਤਾਰ ਸਿੰਘ ਬਬਲਾ, ਬਲਕਾਰ ਸਿੰਘ, ਪ੍ਰੀਤੀ ਵਾਲੀਆ, ਨੈਬ ਸਿੰਘ ਜੈਲਦਾਰ, ਸਾਧੂ ਸਿੰਘ, ਸੁਖਦੇਵ ਸਿੰਘ ਚੰਗੇਰਾ, ਜੀਵਨ ਕੁਮਾਰ, ਜਸਵੰਤ ਸਿੰਘ ਖੱਟੜਾ, ਸਾਬਕਾ ਕੌਂਸਲਰ ਬਲਕਾਰ ਸਿੰਘ, ਗੁਰਮੇਲ ਸਿੰਘ ਫੌਜੀ, ਅਮਰ ਸਿੰਘ ਸੈਣੀ, ਅਮਰੀਕ ਸਿੰਘ ਚੰਗੇਰਾ ਆਦਿ ਮੋਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਣਾ ਭੰਡਾਰਾ ਕਮੇਟੀ ਵਲੋਂ ਪਹਿਲਾ ਵਿਸ਼ਾਲ ਨਕਲੀ ਅੰਗ ਕੈਂਪ ਸਫਲਤਾਪੂਰਵਕ ਸੰਪੰਨ ਅਗਲੀ ਖ਼ਬਰ ਬਿਜਲੀ ਨਿਗਮ ਅਤੇ ਰਾਜ ਸਰਕਾਰ ਖ਼ਿਲਾਫ਼ ਫੈਲਾਏ ਜਾ ਰਹੇ ਭਰਮਾਂ ਦੀ ਜਥੇਬੰਦੀ ਵਲੋਂ ਨਿੰਦਾ
Ad Position 24