08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ

Ad Position 21
No active advertisement
ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਾਭਾ ਸਥਿਤ ਨਵੀਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕਰਦੇ ਹੋਏ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਜਸਵੀਰ ਸਿੰਘ ਗੜ੍ਹੀ | ਤਸਵੀਰਾਂ : ਜਗਨਾਰ ਸਿੰਘ ਦੁਲੱਦੀ <br/> 12-05-2026
ਨਾਭਾ, 11 ਮਈ (ਜਗਨਾਰ ਸਿੰਘ ਦੁਲੱਦੀ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਨਾਭਾ ਸਥਿਤ ਨਵੀਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਕੈਦੀਆਂ ਨੂੰ ਜੇਲ੍ਹ ਮੈਨੂਅਲ ਅਨੁਸਾਰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਨਿਰੀਖਣ ਵੀ ਕੀਤਾ ਗਿਆ | ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਨਾਭਾ ਏ.ਪੀ.ਐਸ. ਸੋਮਲ ਅਤੇ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਚੇਅਰਮੈਨ ਗੜ੍ਹੀ ਦਾ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਪੁੱਜਣ 'ਤੇ ਸਵਾਗਤ ਕੀਤਾ | ਆਪਣੇ ਦੌਰੇ ਦੌਰਾਨ ਚੇਅਰਮੈਨ ਗੜ੍ਹੀ ਨੇ ਜੇਲ੍ਹ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਅਤੇ ਜੇਲ੍ਹ ਵਿਚ ਬੰਦੀਆਂ ਨਾਲ ਗੱਲਬਾਤ ਵੀ ਕੀਤੀ ਤਾਂ ਜੋ ਉਨ੍ਹਾਂ ਦੇ ਰਹਿਣ-ਸਹਿਣ ਦੀਆਂ ਸਥਿਤੀਆਂ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣੀਆਂ ਜਾ ਸਕਣ | ਉਨ੍ਹਾਂ ਨੇ ਕੈਦੀਆਂ ਨੂੰ ਦਿੱਤੇ ਜਾ ਰਹੇ ਭੋਜਨ ਪ੍ਰਬੰਧਾਂ, ਸਿਹਤ ਸੰਭਾਲ ਸੇਵਾਵਾਂ, ਸਫ਼ਾਈ ਅਤੇ ਹੋਰ ਭਲਾਈ ਉਪਾਵਾਂ ਦਾ ਵੀ ਜਾਇਜ਼ਾ ਲਿਆ | ਉਪਰੰਤ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਜੇਲ੍ਹਾਂ ਵਿਚ ਬੰਦੀਆਂ ਦੇ ਸੁਧਾਰ ਲਈ ਸਾਜ਼ਗਾਰ ਮਾਹੌਲ ਬਣਾਉਣ ਲਈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਉਹ ਬੰਦੀਆਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਦਾ ਦੌਰਾ ਕਰਨਗੇ ਅਤੇ ਇਸ ਦੀ ਸ਼ੁਰੂਆਤ ਉਨ੍ਹਾਂ ਵਲੋਂ ਨਾਭਾ ਦੀ ਇਸ ਨਵੀਂ ਜ਼ਿਲ੍ਹਾ ਜੇਲ੍ਹ ਤੋਂ ਕੀਤੀ ਗਈ ਹੈ | ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਤੋਂ ਜੇਲ੍ਹ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਆਪਣੇ ਦੌਰੇ ਮੌਕੇ ਚੇਅਰਮੈਨ ਗੜ੍ਹੀ ਨੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜੇਲ੍ਹ ਮੈਨੂਅਲ ਦੇ ਉਪਬੰਧਾਂ ਅਨੁਸਾਰ ਕੈਦੀਆਂ ਨੂੰ ਸਾਰੀਆਂ ਸਹੂਲਤਾਂ ਅਤੇ ਕਾਨੂੰਨੀ ਅਧਿਕਾਰ ਪ੍ਰਦਾਨ ਕੀਤੇ ਜਾਣ ਨੂੰ ਯਕੀਨੀ ਬਣਾਉਣ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਦੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰੇਕ ਕੈਦੀ ਦੇ ਮਾਣ ਅਤੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ | ਜੇਲ੍ਹ ਸੁਪਰਡੈਂਟ ਕਾਹਲੋਂ ਨੇ ਚੇਅਰਮੈਨ ਗੜ੍ਹੀ ਨੂੰ ਜੇਲ੍ਹ ਦੇ ਕੰਮਕਾਜ ਅਤੇ ਕੈਦੀਆਂ ਲਈ ਕੀਤੀਆਂ ਜਾ ਰਹੀਆਂ ਵੱਖ-ਵੱਖ ਸੁਧਾਰਾਤਮਕ ਅਤੇ ਭਲਾਈ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ |
ਇਸ 'ਤੇ ਚੇਅਰਮੈਨ ਗੜ੍ਹੀ ਨੇ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਕਿਸੇ ਵੀ ਕਾਰਨ ਕਰਕੇ ਗ਼ਲਤੀ ਕੀਤੀ ਹੈ ਤਾਂ ਉਸ ਨੂੰ ਸੁਧਾਰਨ ਲਈ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਬਣਦੇ ਹੱਕ ਮਿਲਦੇ ਰਹਿਣੇ ਚਾਹੀਦੇ ਹਨ | ਇਸ ਮੌਕੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਪ੍ਰੀਤ ਸਿੰਘ ਰਾਏ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਸਵੀਰ ਕੌਰ, ਤਹਿਸੀਲ ਭਲਾਈ ਅਫ਼ਸਰ ਇਨਾਇਤ ਵਾਲੀਆ ਅਤੇ ਤਹਿਸੀਲਦਾਰ ਬਲਜੀਤ ਸਿੰਘ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਨਾਭਾ ਦੀ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਨਾਭਾ ਦੀ ਬਲਾਕ ਪੱਧਰੀ ਮੀਟਿੰਗ
Ad Position 24