ਨਾਭਾ, 11 ਮਈ (ਜਗਨਾਰ ਸਿੰਘ ਦੁਲੱਦੀ)-ਪੰਜਾਬ ਨੰਬਰਦਾਰ ਯੂਨੀਅਨ ਬਲਾਕ ਨਾਭਾ ਦੀ ਮੀਟਿੰਗ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਬਲਾਕ ਪ੍ਰਧਾਨ ਹਾਕਮ ਸਿੰਘ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਮਨਮੋਹਨ ਸਿੰਘ ਗੁਣੀਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਨੰਬਰਦਾਰਾ ਨਾਲ ਮਾਣਭੱਤਾ ਵਧਾਉਣ ਦਾ ਵਾਅਦਾ ਕੀਤਾ ਗਿਆ ਸੀ ਜੋ ਕੇ 5000 ਰੁਪਏ ਕਰਨਾ ਸੀ ਉਹ ਵਾਅਦਾ ਸੂਬਾ ਸਰਕਾਰ ਵੱਲੋਂ ਪੂਰਾ ਕੀਤਾ ਜਾਵੇ ਅਤੇ ਨੰਬਰਦਾਰਾ ਨੂੰ ਬੱਸ ਤੇ ਟੋਲਪਲਾਜ਼ਾ ਮਾਫ਼ ਕੀਤਾ ਜਾਵੇ ਕਿਉਂਕਿ ਲੋਕਾਂ ਦੇ ਕੰਮਕਾਰ ਕਰਵਾਉਣ ਲਈ ਨੰਬਰਦਾਰਾ ਨੂੰ ਵੱਖ ਵੱਖ ਥਾਵਾਂ 'ਤੇ ਜਾਣਾ ਪੈਂਦਾ ਹੈ | ਨੰਬਰਦਾਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਨੰਬਰਦਾਰੀ ਜੋ ਕੇ ਪਹਿਲਾਂ ਜੱਦੀ ਪੁਸ਼ਤੀ ਚੱਲਦੀ ਸੀ ਉਸ ਨੂੰ ਦੁਬਾਰਾ ਲਾਗੂ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਮੰਗਾਂ ਦਾ ਇਕ ਮੰਗ ਪੱਤਰ ਉਪ ਮੰਡਲ ਮੈਜਿਸਟ੍ਰੇਟ ਦਫਤਰ ਦੇ ਅਧਿਕਾਰੀ ਨੂੰ ਪੰਜਾਬ ਸਰਕਾਰ ਦੇ ਨਾਮ ਸੌਂਪਿਆ ਗਿਆ | ਇਸ ਮੀਟਿੰਗ ਵਿਚ ਮੀਤ ਪ੍ਰਧਾਨ ਜਗਮੋਹਨ ਸਿੰਘ ਗੁਣੀਕੇ,