ਪਟਿਆਲਾ, 11 ਮਈ (ਮਨਦੀਪ ਸਿੰਘ ਖਰੌੜ)-ਜੇਲ੍ਹ 'ਚ ਤਲਾਸ਼ੀ ਦੌਰਾਨ ਬੈਰਕ 'ਚੋਂ ਮੋਬਾਈਲ ਬਰਾਮਦ ਹੋਇਆ ਹੈ | ਇਸ ਸੰਬੰਧੀ ਪਟਿਆਲਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਰਨੈਲ ਸਿੰਘ ਨੇ ਥਾਣਾ ਤਿ੍ਪੜੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਇਕ ਬੈਰਕ ਦੀ ਤਲਾਸ਼ੀ ਦੌਰਾਨ ਸਮਾਨ ਪਿਆ ਸੀ ਜਿਸ 'ਚੋਂ ਇਕ ਮੋਬਾਈਲ ਬਰਾਮਦ ਹੋਇਆ | ਜਿਸ ਆਧਾਰ 'ਤੇ ਪੁਲਿਸ ਨੇ ਹਵਾਲਾਤੀ ਜਗਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |