08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਫ਼ੌਜੀ ਮਨਪ੍ਰੀਤ ਸਿੰਘ ਦੀ ਮਿ੍ਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

Ad Position 21
No active advertisement
ਅਜੀਤ ਡੈਸਕ 12-05-2026
ਜਖਵਾਲੀ, 11 ਮਈ (ਨਿਰਭੈ ਸਿੰਘ) ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬੀਬੀਪੁਰ ਦੇ ਫ਼ੌਜੀ ਮਨਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸੰਸਕਾਰ ਕੀਤਾ ਗਿਆ | ਦੱਸਣਯੋਗ ਹੈ ਕਿ ਫ਼ੌਜੀ ਮਨਪ੍ਰੀਤ ਸਿੰਘ ਦੀ ਪਿਛਲੇ ਦਿਨੀਂ 14 ਸਿੱਖ ਰੈਜ਼ੀਡੈਂਟ ਝਾਰਖੰਡ ((ਯੂ.ਪੀ.) ਵਿਖੇ ਡਿਊਟੀ ਦੌਰਾਨ ਹਾਰਟ ਅਟੈਕ ਹੋਣ ਕਰਕੇ ਮੌਤ ਹੋ ਗਈ ਸੀ | ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ, ਤਹਿਸੀਲਦਾਰ ਵਿਸਾਲ ਸ਼ਰਮਾ ਵਲੋਂ ਮਿ੍ਤਕ ਦੇਹ 'ਤੇ ਰੀਥ ਚੜ੍ਹਾ ਕੇ ਸਲਾਮੀ ਦਿੱਤੀ ਗਈ | ਸ਼ਹੀਦ ਮਨਪ੍ਰੀਤ ਸਿੰਘ ਦੀ ਮਿ੍ਤਕ ਦੇਹ ਨਾਇਬ ਸੂਬੇਦਾਰ ਸੁੱਖਾ ਸਿੰਘ ਅਤੇ ਹੌਲਦਾਰ ਗੁਰਬਿੰਦਰ ਸਿੰਘ ਸੈਨਾ ਦੀ ਟੁਕੜੀ ਨਾਲ ਉਨ੍ਹਾਂ ਦੇ ਘਰ ਪਿੰਡ ਬੀਬੀਪੁਰ ਵਿਖੇ ਲੈ ਕੇ ਆਏ ਜਿੱਥੇ ਕਿ ਇਲਾਕਾ ਨਿਵਾਸੀਆਂ ਨੇ ਭਾਰੀ ਗਿਣਤੀ ਵਿਚ ਸ਼ਹੀਦ ਮਨਪ੍ਰੀਤ ਸਿੰਘ ਦੇ ਅੰਤਿਮ ਦਰਸ਼ਨ ਕੀਤੇ ਅਤੇ ਸਰਕਾਰੀ ਸਨਮਾਨਾਂ ਨਾਲ ਸੰਸਕਾਰ ਕੀਤਾ ਗਿਆ | ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਫ਼ੌਜੀ ਸਾਡੇ ਦੇਸ਼ ਦਾ ਸਰਮਾਇਆ ਹਨ, ਇਨ੍ਹਾਂ ਫ਼ੌਜੀ ਵੀਰਾਂ ਦੀ ਬਦੌਲਤ ਹੀ ਅਸੀਂ ਆਪਣੇ ਘਰਾਂ ਵਿਚ ਬੇਫ਼ਿਕਰ ਹੋ ਕੇ ਰਹਿ ਰਹੇ ਹਾਂ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੀ ਮੁਲਾਜ਼ਮ ਵਿਰੋਧੀ ਸਰਕਾਰ ਨੂੰ ਚੱਲਦਾ ਕਰਨਾ ਜ਼ਰੂਰੀ-ਰਾਜੂ ਖੰਨਾ ਅਗਲੀ ਖ਼ਬਰ ਫ਼ੌਜੀ ਮਨਪ੍ਰੀਤ ਸਿੰਘ ਦੀ ਮਿ੍ਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
Ad Position 24