08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

'ਆਪ' ਦੀ ਮੁਲਾਜ਼ਮ ਵਿਰੋਧੀ ਸਰਕਾਰ ਨੂੰ ਚੱਲਦਾ ਕਰਨਾ ਜ਼ਰੂਰੀ-ਰਾਜੂ ਖੰਨਾ

Ad Position 21
No active advertisement
ਅਜੀਤ ਡੈਸਕ 12-05-2026
ਮੰਡੀ ਗੋਬਿੰਦਗੜ੍ਹ, 11 ਮਈ (ਇਕਬਾਲਦੀਪ ਸੰਧੂ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਜਿਸ ਕਾਰਨ ਹਰ ਵਰਗ ਖ਼ਾਸ ਕਰ ਮੁਲਾਜ਼ਮ ਵਰਗ ਭਗਵੰਤ ਮਾਨ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦਾ ਸੜਕਾਂ ਤੇ ਦਿਖਾਈ ਦੇ ਰਿਹਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸਫ਼ਾਈ ਸੇਵਕ ਯੂਨੀਅਨ ਮੰਡੀ ਗੋਬਿੰਦਗੜ੍ਹ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਦਫ਼ਤਰ ਅੱਗੇ ਲਗਾਏ ਗਏ ਧਰਨੇ ਵਿਚ ਸ਼ਹਿਰ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਸ਼ਮੂਲੀਅਤ ਕਰਨ ਸਮੇਂ ਕੀਤਾ | ਉਨ੍ਹਾਂ ਸਫ਼ਾਈ ਸੇਵਕ ਯੂਨੀਅਨ ਮੰਡੀ ਗੋਬਿੰਦਗੜ੍ਹ ਨੂੰ ਭਰੋਸਾ ਦਿਵਾਇਆ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨਾਲ ਇਸ ਸੰਘਰਸ਼ ਵਿਚ ਡਟ ਕੇ ਖੜ੍ਹਾ ਹੈ | ਇਸ ਧਰਨੇ ਵਿਚ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ, ਸੋਮਨਾਥ ਅਜਨਾਲੀ, ਨਾਜ਼ਰ ਸਿੰਘ, ਹਰਮੀਤ ਸਿੰਘ ਖਾਲਸਾ, ਅਮਰਦੀਪ ਸਿੰਘ ਪਿ੍ੰਸ ਛੱਤਵਾਲ, ਸੱਤਪਾਲ ਸਿੰਘ ਸੱਤਾ, ਫੋਰਮੈਨ ਬਲਵੀਰ ਸਿੰਘ ਸਿੱਧੂ, ਕੁਲਵਿੰਦਰ ਸਿੰਘ ਭੰਗੂ, ਰਾਜੇਸ਼ ਕੁਮਾਰ ਸ਼ਾਹੀ, ਯਸ ਵਰਮਾ, ਜਰਨੈਲ ਸਿੰਘ ਮਾਜਰੀ, ਨਸੀਬ ਸਿੰਘ, ਜਗਦੇਵ ਸਿੰਘ ਜੱਗੀ, ਰਾਮ ਸਿੰਘ, ਕਰਮਜੀਤ ਸਿੰਘ ਗਾਂਧੀ, ਗੁਰਪ੍ਰੀਤ ਸਿੰਘ ਨੋਨੀ, ਪ੍ਰਦੀਪ ਕੁਮਾਰ ਮਿੰਟੂ, ਪਵਨ ਕੁਮਾਰ ਪੰਮੀ, ਪ੍ਰਧਾਨ ਰਾਜਿੰਦਰ ਗਾਗਟ, ਸੰਦੀਪ ਕੁਮਾਰ, ਰਾਜੇਸ਼ ਕੁਮਾਰ ਬੰਟੀ, ਮਹਿੰਦਰਪਾਲ, ਜੋਗਿੰਦਰ ਸਿੰਘ, ਸੋਹਣ ਸਿੰਘ, ਰਵੀ ਕੁਮਾਰ ਲਾਲਾ, ਅਕਾਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਯੂਨੀਅਨ ਮੰਡੀ ਗੋਬਿੰਦਗੜ੍ਹ ਦੇ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਅਮਲੋਹ ਦੇ ਸਫ਼ਾਈ ਸੇਵਕਾਂ ਨੂੰ 'ਆਪ' ਸਰਕਾਰ ਤੁਰੰਤ ਪੱਕਾ ਕਰੇ-ਰਾਜੂ ਖੰਨਾ ਅਗਲੀ ਖ਼ਬਰ 'ਆਪ' ਦੀ ਮੁਲਾਜ਼ਮ ਵਿਰੋਧੀ ਸਰਕਾਰ ਨੂੰ ਚੱਲਦਾ ਕਰਨਾ ਜ਼ਰੂਰੀ-ਰਾਜੂ ਖੰਨਾ
Ad Position 24