08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਆਹੂਜਾ ਦੇ ਮਹਾਂਕਾਵਿ 'ਤੇ ਹੋਈ ਵਿਚਾਰ ਗੋਸ਼ਟੀ

Ad Position 21
No active advertisement
ਅਜੀਤ ਡੈਸਕ 12-05-2026
ਪਟਿਆਲਾ, 11 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਡੀਨ ਭਾਸ਼ਾਵਾਂ ਦਫ਼ਤਰ ਵਲੋਂ ਕਵੀ ਡਾ. ਜਗਦੀਪ ਕੌਰ ਆਹੂਜਾ ਦੇ ਮਹਾਂਕਾਵਿ 'ਕਲਿਜੁਗਿ ਪ੍ਰਮਾਣੁ ਨਾਨਕ ਗੁਰੁ' ਦਾ ਲੋਕ ਅਰਪਣ ਕਰਦਿਆਂ ਵਿਚਾਰ ਗੋਸ਼ਟੀ ਸਮਾਗਮ ਕਰਵਾਇਆ ਗਿਆ | ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ | ਉਨ੍ਹਾਂ ਕਿਹਾ ਕਿ ਡਾ. ਆਹੂਜਾ ਵਧਾਈ ਦੀ ਪਾਤਰ ਹੈ ਕਿ ਉਸ ਨੇ ਗੁਰੂ ਸਾਹਿਬ ਦੇ ਹਵਾਲੇ ਨਾਲ਼ ਇਸ ਮਹਾਂਕਾਵਿ ਦਾ ਕਾਰਜ ਸੰਪੰਨ ਕੀਤਾ ਹੈ | ਉਨ੍ਹਾਂ ਕਿਹਾ ਕਿ ਹਰ ਲੇਖਕ ਦੀ ਆਪਣੀ ਸਿਰਜਣ ਸ਼ਕਤੀ ਹੁੰਦੀ ਹੈ ਜਿਸ ਜ਼ਰੀਏ ਉਹ ਸੰਕਲਪਾਂ ਨੂੰ ਨਵੀਂ ਪਰਿਭਾਸ਼ਾ ਦਿੰਦਾ ਹੈ | ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਮਹਾਂਕਾਵਿ ਗੁਰੂ ਨਾਨਕ ਸਾਹਿਬ ਦੇ ਸੰਕਲਪਾਂ ਨੂੰ ਲੋਕਾਈ ਤੱਕ ਪਹੁੰਚਾਏਗਾ | ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਪਹੁੰਚੇ ਸਤਬੀਰ ਸਿੰਘ, ਪ੍ਰਧਾਨ, ਵਿਸ਼ਵ ਪੰਜਾਬੀ ਸਾਹਿਤ ਸਭਾ, ਕੈਨੇਡਾ ਨੇ ਕਿਹਾ ਕਿ ਇਸ ਮਹਾਂਕਾਵਿ ਦੀ ਭਾਸ਼ਾ ਬਹੁਤ ਸਰਲ ਅਤੇ ਸਪਸ਼ਟ ਹੈ | ਡੀਨ, ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਸਾਹਿਤ ਅਤੇ ਸਭਿਆਚਾਰ ਦੇ ਪ੍ਰਸਾਰ ਲਈ ਕਾਰਜ ਕਰਦੀ ਹੈ | ਇਸ ਖੇਤਰ ਨਾਲ ਜੁੜੇ ਵਿਅਕਤੀਆਂ ਨੂੰ ਪਲੇਟਫ਼ਾਰਮ ਪ੍ਰਦਾਨ ਕਰਨਾ ਸਾਡਾ ਮੁੱਢਲਾ ਕਾਰਜ ਹੈ | ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ ਵਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ ਅਤੇ ਡਾ. ਬਲਵਿੰਦਰ ਕੌਰ ਸਿੱਧੂ, ਡੀਨ, ਭਾਸ਼ਾਵਾਂ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ | ਇਸ ਮੌਕੇ ਡੀਨ ਖੋਜ ਡਾ. ਰਿਤੂ ਲਹਿਲ, ਸਿੱਖ ਵਿਸ਼ਵ ਕੋਸ਼ ਵਿਭਾਗ ਦੇ ਮੁਖੀ ਡਾ. ਪਰਮਵੀਰ ਸਿੰਘ, ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਮੁਖੀ ਡਾ. ਗੁਰਸੇਵਕ ਸਿੰਘ ਲੰਬੀ, ਹਿੰਦੀ ਵਿਭਾਗ ਦੇ ਮੁਖੀ ਡਾ. ਰਜਨੀ, ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਧਰਮਜੀਤ ਸਿੰਘ, ਸੰਸਕਿ੍ਤ ਵਿਭਾਗ ਦੇ ਮੁਖੀ ਡਾ. ਪੁਸ਼ਪਿੰਦਰ ਜੋਸ਼ੀ, ਵਿਦੇਸ਼ੀ ਭਾਸ਼ਾਵਾਂ ਵਿਭਾਗ ਦੇ ਮੁਖੀ ਡਾ. ਮਯੰਕ ਆਨੰਦ, ਫ਼ਾਰਸੀ, ਉਰਦੂ ਤੇ ਅਰਬੀ ਵਿਭਾਗ ਦੇ ਮੁਖੀ ਡਾ. ਰਹਿਮਾਨ ਅਖ਼ਤਰ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਦੇ ਮੁਖੀ ਡਾ. ਹਰਵਿੰਦਰਪਾਲ ਕੌਰ ਤੋਂ ਇਲਾਵਾ ਡਾ. ਪਰਮੀਤ ਕੌਰ, ਡਾ. ਗੁਰਪ੍ਰੀਤ ਕੌਰ, ਡਾ. ਨਵਜੋਤ ਖੋਸਲਾ, ਨਵਾਬ ਸ਼ੇਰ ਮੁਹੰਮਦ ਖ਼ਾਨ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼, ਮਲੇਰਕੋਟਲਾ ਤੋਂ ਪ੍ਰੋਫ਼ੈਸਰ ਡਾ. ਰੁਬੀਨਾ ਸ਼ਬਨਮ, ਭਗਵਾਨ ਦਾਸ ਗੁਪਤਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਿਨਾਂ ਕਿਸੇ ਟਿਊਸ਼ਨ ਤੋਂ ਮੈਰਿਟ 'ਚ ਆਈ ਨਿਰੋਲ ਪੇਂਡੂ ਖੇਤਰ ਦੇ ਮਾਣਕਪੁਰ ਸਕੂਲ ਦੀ ਸਿਮਰਨ ਕੌਰ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਆਹੂਜਾ ਦੇ ਮਹਾਂਕਾਵਿ 'ਤੇ ਹੋਈ ਵਿਚਾਰ ਗੋਸ਼ਟੀ
Ad Position 24