08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਕੌਂਸਲ ਸਨੌਰ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਛੇਵੇਂ ਦਿਨ ਵੀ ਰਹੀ ਜਾਰੀ

Ad Position 21
No active advertisement
ਅਜੀਤ ਡੈਸਕ 12-05-2026
ਸਨੌਰ, 11 ਮਈ (ਸੋਖਲ)-ਨਗਰ ਕੌਂਸਲ ਸਨੌਰ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਅੱਜ ਛੇਵੇਂ ਦਿਨ ਪਹੁੰਚੀ | ਹੜਤਾਲ ਕਾਰਨ ਪੂਰੇ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਠੱਪ ਹੋ ਗਈ ਹੈ, ਜਿਸ ਨਾਲ ਗਲੀਆਂ, ਮੁਹੱਲਿਆਂ ਅਤੇ ਮੁੱਖ ਬਾਜ਼ਾਰਾਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਹਨ | ਇਸ ਕਾਰਨ ਸਨੌਰ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਦੇ ਕਈ ਇਲਾਕਿਆਂ ਵਿੱਚ ਕੂੜਾ ਨਾ ਉਠਾਏ ਜਾਣ ਕਾਰਨ ਬਦਬੂ ਫੈਲ ਰਹੀ ਹੈ ਅਤੇ ਮੱਖੀਆਂ-ਮੱਛਰਾਂ ਦੀ ਗਿਣਤੀ ਵਿਚ ਵੀ ਵਾਧਾ ਹੋ ਗਿਆ ਹੈ | ਗਰਮੀ ਦੇ ਮੌਸਮ ਵਿੱਚ ਇਹ ਸਥਿਤੀ ਹੋਰ ਵੀ ਗੰਭੀਰ ਹੋ ਰਹੀ ਹੈ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਗਿਆ ਹੈ | ਲੋਕਾਂ ਦਾ ਕਹਿਣਾ ਹੈ ਕਿ ਜੇ ਜਲਦੀ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਡੇਂਗੂ, ਮਲੇਰੀਆ ਅਤੇ ਹੋਰ ਸੰਕਰਾਮਕ ਬਿਮਾਰੀਆਂ ਫੈਲ ਸਕਦੀਆਂ ਹਨ | ਇਸ ਤੋਂ ਇਲਾਵਾ, ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸੀਵਰੇਜ ਪ੍ਰਣਾਲੀ ਵੀ ਪ੍ਰਭਾਵਿਤ ਹੋਈ ਹੈ | ਕਈ ਇਲਾਕਿਆਂ ਵਿੱਚ ਸੀਵਰੇਜ ਜਾਮ ਹੋ ਚੁੱਕੇ ਹਨ ਅਤੇ ਗੰਦਾ ਪਾਣੀ ਸੜਕਾਂ ਉੱਤੇ ਇਕੱਠਾ ਹੋ ਰਿਹਾ ਹੈ | ਗੰਦਗੀ ਅਤੇ ਕੂੜੇ ਦੇ ਇਕੱਠ ਨਾਲ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ, ਜਿਸ ਨਾਲ ਵਾਤਾਵਰਨ ਅਤੇ ਲੋਕਾਂ ਦੀ ਸਿਹਤ ਦੋਵਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ ਹੜਤਾਲ ਕਰ ਰਹੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਕਈ ਵਾਰ ਨਗਰ ਕੌਂਸਲ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਅਪੀਲ ਕਰ ਚੁੱਕੇ ਹਨ, ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਗਿਆ | ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਹ ਆਪਣੀ ਹੜਤਾਲ ਜਾਰੀ ਰੱਖਣਗੇ | ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਸਫ਼ਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਿਆ ਜਾਵੇ, ਤਾਂ ਜੋ ਸ਼ਹਿਰ ਵਿਚ ਸਫ਼ਾਈ ਪ੍ਰਣਾਲੀ ਮੁੜ ਬਹਾਲ ਹੋ ਸਕੇ ਅਤੇ ਲੋਕਾਂ ਨੂੰ ਗੰਦਗੀ ਅਤੇ ਪ੍ਰਦੂਸ਼ਣ ਤੋਂ ਰਾਹਤ ਮਿਲ ਸਕੇ | ਸਨੌਰ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੀ ਸਫਾਈ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਲਗਾਤਾਰ ਪ੍ਰਭਾਵਿਤ ਹੋਣ ਕਾਰਨ ਆਮ ਜਨਤਾ ਦੀ ਦਿਨਚਰੀ ਬਹੁਤ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਨ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸੰਕਟ ਦਾ ਤੁਰੰਤ ਅਤੇ ਪੱਕਾ ਹੱਲ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਨੌਰ 'ਚ ਪੰਜਾਬ ਸਰਕਾਰ ਦੀ ਸਿਹਤ ਨੀਤੀ ਨਾਕਾਮ-ਗੌਰਵ ਸੰਧੂ ਅਗਲੀ ਖ਼ਬਰ ਨਗਰ ਕੌਂਸਲ ਸਨੌਰ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਛੇਵੇਂ ਦਿਨ ਵੀ ਰਹੀ ਜਾਰੀ
Ad Position 24