ਬਨੂੜ, 11 ਮਈ (ਭੁਪਿੰਦਰ ਸਿੰਘ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਸਿਕੰਦਰ ਸਿੰਘ ਬਨੂੜ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਆਪਣੇ ਅਸਤੀਫ਼ੇ ਦੀ ਲਿਖਤੀ ਕਾਪੀ ਭੇਜ ਦਿੱਤੀ ਹੈ | ਉਨ੍ਹਾਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਆਪ ਦੀ ਸਰਕਾਰ ਬਣਨ 'ਤੇ ਟਕਸਾਲੀ ਵਰਕਰਾਂ ਨੂੰ ਵਿਸਾਰ ਦਿੱਤਾ ਹੈ | ਜਿਸ ਕਾਰਨ ਉਹ ਪਾਰਟੀ ਵਿਚ ਰਹਿ ਕੇ ਘੁੱਟਣ ਮਹਿਸੂਸ ਕਰ ਰਹੇ ਸਨ | ਇਹ ਪਤਾ ਲੱਗਾ ਕਿ ਸਿਕੰਦਰ ਸਿੰਘ ਜਲਦ ਹੀ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ