08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਗਰ ਕੌਂਸਲ ਸਨੌਰ ਨੂੰ ਮਿਲੇ ਨਵੇਂ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ

Ad Position 21
No active advertisement
ਅਜੀਤ ਡੈਸਕ 12-05-2026
ਸਨੌਰ, 11 ਮਈ (ਸੋਖਲ)-ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਨਗਰ ਕੌਂਸਲ ਸਨੌਰ ਵਿਖੇ ਯੁਵਰਾਜ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਪਿੰਕੀ ਰਾਣੀ ਨੂੰ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਪਾਰਟੀ ਆਗੂਆਂ, ਕੌਂਸਲਰਾਂ ਅਤੇ ਵਰਕਰਾਂ ਨੇ ਨਵੇਂ ਅਹੁਦੇਦਾਰਾਂ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਸਵਾਗਤ ਕੀਤਾ ਅਤੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਪ੍ਰਦੀਪ ਜੋਸ਼ਨ ਪ੍ਰਧਾਨ ਨਗਰ ਕੌਂਸਲ ਸਨੌਰ ਵਿਸ਼ੇਸ਼ ਰੂਪ ਵਿਚ ਮੌਜੂਦ ਸਨ | ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਮਿਹਨਤੀ ਅਤੇ ਲੋਕ ਸੇਵਾ ਦੀ ਭਾਵਨਾ ਰੱਖਣ ਵਾਲੇ ਵਰਕਰਾਂ ਦਾ ਸਨਮਾਨ ਕਰਦੀ ਹੈ |
ਉਨ੍ਹਾਂ ਕਿਹਾ, ਯੁਵਰਾਜ ਸਿੰਘ ਅਤੇ ਪਿੰਕੀ ਰਾਣੀ ਲੰਬੇ ਸਮੇਂ ਤੋਂ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰ ਰਹੇ ਹਨ | ਇਨ੍ਹਾਂ ਦੀ ਨਿਯੁਕਤੀ ਨਾਲ ਨਗਰ ਕੌਂਸਲ ਦੇ ਕੰਮਕਾਜ ਵਿਚ ਪਾਰਦਰਸ਼ਤਾ ਆਵੇਗੀ ਅਤੇ ਸਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਹੋਵੇਗਾ | ਹਡਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਨੌਰ ਸਹਿਰ ਦੀ ਨੁਹਾਰ ਬਦਲਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ | ਉਨ੍ਹਾਂ ਕਿਹਾ ਕਿ ਸਫ਼ਾਈ ਪ੍ਰਬੰਧ, ਸੀਵਰੇਜ ਦੀ ਸਮੱਸਿਆ, ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ, ਸੜਕਾਂ ਦੀ ਮੁਰੰਮਤ ਅਤੇ ਸਟਰੀਟ ਲਾਈਟਾਂ ਵਰਗੇ ਅਧੂਰੇ ਪਏ ਕੰਮਾਂ ਨੂੰ ਹੁਣ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇਗਾ | ਨਵੇਂ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਯੁਵਰਾਜ ਸਿੰਘ ਅਤੇ ਮੀਤ ਪ੍ਰਧਾਨ ਪਿੰਕੀ ਰਾਣੀ ਨੇ ਪਾਰਟੀ ਹਾਈਕਮਾਨ ਅਤੇ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਹਰ ਵਾਰਡ ਦਾ ਬਿਨਾਂ ਕਿਸੇ ਪੱਖਪਾਤ ਦੇ ਬਰਾਬਰ ਵਿਕਾਸ ਕਰਵਾਉਣਗੇ ਅਤੇ ਖ਼ਾਸ ਤੌਰ 'ਤੇ ਮਹਿਲਾਵਾਂ ਤੇ ਬਜ਼ੁਰਗਾਂ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਹੱਲ ਕਰਨਗੇ | ਇਸ ਮੌਕੇ ਚੇਅਰਮੈਨ ਹੈਪੀ ਪਹਾੜੀਪੁਰ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁਮਾਣ, ਸਿਮਰਜੀਤ ਸਿੰਘ ਸੋਹਲ ਵਾਈਸ ਚੇਅਰਮੈਨ, ਬਲਿਹਾਰ ਚੀਮਾ ਪ੍ਰਧਾਨ ਕਿਸਾਨ ਵਿੰਗ, ਰਾਜਾ ਧੰਜੂ (ਸਰਪੰਚ ਸਰੁਸਤੀਗੜ੍ਹ), ਅਵਨੀਤ ਕੌਰ ਕੌਂਸਲਰ, ਵਿਕਾਸ ਅਟਵਾਲ (ਰਾਮ) ਕੌਂਸਲਰ, ਸੁਨੀਤਾ ਦੇਵੀ ਕੌਂਸਲਰ, ਚਰਨਜੀਤ ਸਿੰਘ ਕੌਂਸਲਰ, ਚਰਨਜੀਤ ਕੌਰ ਕੌਂਸਲਰ, ਤਰਸੇਮ ਸਿੰਘ ਕੌਂਸਲਰ, ਬਲਜੀਤ ਸਿੰਘ ਕੌਂਸਲਰ, ਸਤਨਾਮ ਕੌਰ ਕੌਂਸਲਰ, ਜਸਵੀਰ ਕੌਰ ਕੌਂਸਲਰ, ਨਰਿੰਦਰ ਸਿੰਘ ਕੌਂਸਲਰ ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ 'ਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਨਾਭਾ ਵਲੋਂ ਆਈ.ਐਸ.ਸੀ. 2026 ਦੇ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਭਗਵਾਨ ਦਾਸ ਗੁਪਤਾ ਦਾ ਸਫਰਨਾਮਾ 'ਕਾਲਕਾ ਤੋਂ ਸ਼ਿਮਲਾ' ਦਾ ਲੋਕ-ਅਰਪਣ
Ad Position 24