17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਵਿਦਿਆਰਥੀਆਂ ਨੂੰ ਸਰਕਾਰੀ ਦਫ਼ਤਰਾਂ ਨਾਲ ਰੂਬਰੂ ਕਰਵਾਉਣ ਲਈ ਚੇਤਨਾ ਤੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਹੋਣਗੇ ਸ਼ੁਰੂ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 13-05-2026
ਪਟਿਆਲਾ, 12 ਮਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਜ਼ਿਲ੍ਹੇ ਵਿਚ ਵਿਦਿਆਰਥੀਆਂ ਨੂੰ ਪ੍ਰਸ਼ਾਸਨਿਕ ਕਾਰਗੁਜ਼ਾਰੀ ਤੋਂ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ 'ਚੇਤਨਾ' ਤੇ 'ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ' ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ¢ ਉਨ੍ਹਾਂ ਨੇ ਇਨ੍ਹਾਂ ਪ੍ਰੋਗਰਾਮਾਂ ਦਾ ਲਾਭ ਵੱਧ ਤੋਂ ਵੱਧ ਵਿਦਿਆਰਥਾਆਂ ਤੱਕ ਪੁੱਜਦਾ ਕਰਨ ਲਈ ਜ਼ਿਲ੍ਹੇ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਆਪਣੇ ਵਿਦਿਆਰਥੀਆਂ ਨੂੰ ਇਨ੍ਹਾਂ ਪ੍ਰੋਗਰਾਮਾਂ ਨਾਲ ਜੋੜਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਹੈ¢
ਅੱਜ ਇੱਥੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਚੇਤਨਾ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੂਹਾਂ ਦੇ ਰੂਪ 'ਚ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਦਫ਼ਤਰਾਂ ਦੇ ਰੂਬਰੂ ਕਰਵਾਇਆ ਜਾਵੇਗਾ¢ ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਲੋੜ ਪੈਣ 'ਤੇ ਸਰਕਾਰੀ ਦਫ਼ਤਰਾਂ ਤੇ ਸੇਵਾ ਕੇਂਦਰਾਂ ਵਿੱਚੋਂ ਸੁਖਾਲੇ ਢੰਗ ਨਾਲ ਪ੍ਰਸ਼ਾਸਨਿਕ ਸੇਵਾਵਾਂ ਪ੍ਰਾਪਤ ਕਰਨ ਲਈ ਸਿੱਖਿਅਤ ਬਣਾਉਣਾ ਹੈ¢ ਇਸ ਤੋਂ ਇਲਾਵਾ ਤਹਿਸੀਲ ਤੇ ਆਰ.ਟੀ.ਓ ਦਫ਼ਤਰਾਂ ਸਮੇਤ ਪੁਲਿਸ ਥਾਣਿਆਂ ਆਦਿ ਵਿੱਚ ਵੀ ਇਨ੍ਹਾਂ ਦਾ ਸੰਪਰਕ ਟੂਰ ਕਰਵਾਏ ਜਾਣਗੇ¢ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਸਕੂਲਾਂ ਦੇ ਕਾਲਜਾਂ ਦੇ ਵਿਦਿਆਰਥੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜਕੇ 3 ਮਹੀਨਿਆਂ ਦੀ ਇੰਨਰਨਸ਼ਿਪ ਕਰਨਗੇ, ਜਿਸ ਤਹਿਤ ਉਹ ਜਿੱਥੇ ਕਿਸੇ ਵੀ ਆਪਣੇ ਮਨਪਸੰਦੀਦਾ ਵਿਭਾਗ ਦੀ ਕਾਰਗੁਜ਼ਾਰੀ ਤੋਂ ਜਾਣੂ ਹੋਣਗੇ, ਉਥੇ ਹੀ ਇਸ ਨੂੰ ਹੋਰ ਸੁਚਾਰੂ ਤੇ ਲੋਕ ਪੱਖੀ ਬਣਾਉਣ ਸਮੇਤ ਇਸ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਨ ਹਿੱਤ ਆਪਣੇ ਸੁਝਾਉ ਵੀ ਦੇ ਸਕਣਗੇ¢ ਉਨ੍ਹਾਂ ਕਿਹਾ ਕਿ ਅਜਿਹੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਦੇ ਦਸਤਖ਼ਤਾਂ ਹੇਠ ਸਰਟੀਫਿਕੇਟ ਜਾਰੀ ਕਰਨ ਸਮੇਤ ਉਹ ਖ਼ੁਦ ਇਨ੍ਹਾਂ ਨਾਲ ਨਿਜੀ ਮੁਲਾਕਾਤ ਵੀ ਕਰਨਗੇ¢ ਉਨ੍ਹਾਂ ਨੇ ਬਿਊਰੋ ਦੀਆਂ ਹੋਰ ਗਤੀਵਿਧੀਆਂ ਤੇ ਪ੍ਰਾਜੈਕਟਾਂ ਦਾ ਵੀ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀਆਂ ਸੇਵਾਵਾਂ ਦਾ ਲਾਭ ਜ਼ਿਲ੍ਹੇ ਦੇ ਹਰ ਨÏਜਵਾਨ ਵਿਦਿਆਰਥੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ¢ ਇਸ ਦÏਰਾਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਪਿ੍ਤਪਾਲ ਸਿੰਘ ਸਿੱਧੂ ਸਮੇਤ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਪਿ੍ੰਸੀਪਲ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਜੇਲ੍ਹ 'ਚੋਂ ਚਾਰ ਮੋਬਾਇਲ ਬਰਾਮਦ ਅਗਲੀ ਖ਼ਬਰ ਰਾਜਿੰਦਰਾ ਹਸਪਤਾਲ 'ਚ ਕਦੋਂ ਰੁਕੇਗੀ ਮਰੀਜ਼ਾਂ ਦੀ ਖੱਜਲ-ਖੁਆਰੀ
Ad Position 24