ਭਾਦਸੋਂ, 12 ਮਈ (ਪ੍ਰਦੀਪ ਦੰਦਰਾਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜਿਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੌਟ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਮੁਖੀ ਡਾ. ਦਿਲਸੇਰ ਕੌਰ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਸਲਾਨਾ ਨਤੀਜਿਆਂ 'ਚੋਂ ਦਸਵੀਂ ਦੀ ਵਿਦਿਆਰਥਣ ਖੁਸ਼ਮੀਤ ਚੌਹਾਨ 91.23 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ਹਾਸਲ ਕੀਤਾ | ਉਨਾਂ ਅੱਗੇ ਦੱਸਿਆ ਕਿ ਸਕੂਲ 'ਚ ਕੁਲ 36 ਵਿਦਿਆਰਥੀ ਅਪੀਅਰ ਹੋਏ ਸਨ | ਇਸ ਤੋਂ ਇਲਾਵਾ ਉਨਾਂ ਦੱਸਿਆ ਕਿ 7 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਸਟਾਫ਼ ਵਲੋਂ ਮੋਹਰੀ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ |