ਨਾਭਾ, 12 ਮਈ (ਜਗਨਾਰ ਸਿੰਘ ਦੁਲੱਦੀ)-ਨਾਭਾ ਨੇੜਲੇ ਪਿੰਡ ਖੋਖ ਦੇ ਸਾਬਕਾ ਸਰਪੰਚ ਅਵਤਾਰ ਸਿੰਘ ਅਤੇ ਕਰਮ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਸਤਿਕਾਰ ਯੋਗ ਮਾਤਾ ਜੰਗੀਰ ਕੌਰ ਪਤਨੀ ਸਾਬਕਾ ਸਰਪੰਚ ਦਸੌਂਧ ਸਿੰਘ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਅਮਰਿੰਦਰ ਸਿੰਘ ਸਰਪੰਚ ਖੋਖ ਅਤੇ ਭਗਵੰਤ ਸਿੰਘ ਦੀ ਦਾਦੀ ਅਚਾਨਕ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾ ਵਿਰਾਜੇ ਸਨ | ਸਵ. ਮਾਤਾ ਜੰਗੀਰ ਕੌਰ ਦੀ ਦੇਹ ਦਾ ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ | ਇਸ ਮੌਕੇ ਪਰਿਵਾਰ ਨਾਲ ਇਲਾਕੇ ਦੇ ਪੰਚ, ਸਰਪੰਚ, ਨੰਬਰਦਾਰ ਅਤੇ ਹੋਰ ਵੱਖ-ਵੱਖ ਸ਼ਖ਼ਸੀਅਤ ਵਲੋਂ ਦੁੱਖ ਸਾਝਾ ਕੀਤਾ ਗਿਆ |