ਪਟਿਆਲਾ ਜ਼ਿਲ੍ਹੇ ਦੇ ਵਿਦਿਆਰਥੀ ਅਦਿਤਯ ਵਰਮਾ ਨੇ ਦਸਵੀਂ ਦੀ ਮੈਰਿਟ ਸੂਚੀ 'ਚ ਸਥਾਨ ਕੀਤਾ ਪ੍ਰਾਪਤ
ਅਜੀਤ ਡੈਸਕ
13-05-2026
ਪਟਿਆਲਾ, 12 ਮਈ (ਧਰਮਿੰਦਰ ਸਿੰਘ ਸਿੱਧੂ)-ਤਿ੍ਪੜੀ ਸਕੂਲ ਦੇ ਦਸਵੀਂ ਸ਼੍ਰੇਣੀ ਦੇ ਵਿਦਿਆਰਥੀ ਅਦਿਤਯ ਵਰਮਾ ਪੁੱਤਰ ਵਿਕਰਾਂਤ ਵਰਮਾ ਨੇ 96.92 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਬੋਰਡ ਦੀ ਮੈਰਿਟ ਸੂਚੀ ਵਿਚ ਆਪਣੀ ਥਾਂ ਬਣਾਈ ਹੈ ਅਤੇ ਪਟਿਆਲਾ ਜ਼ਿਲ੍ਹੇ ਵਿਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ | ਖ਼ੁਸ਼ੀ ਸਾਂਝੀ ਕਰਦਿਆਂ ਸਕੂਲ ਪਿ੍ੰਸੀਪਲ ਸੰਦੀਪ ਵਰਮਾ ਨੇ ਕਿਹਾ ਕਿ ਵਿਦਿਆਰਥੀ ਅਦਿਤਯ ਵਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਵਿਚ ਆ ਕੇ ਇਲਾਕੇ, ਸੰਸਥਾ, ਮਾਤਾ ਪਿਤਾ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਨੇ ਵਿਦਿਆਰਥੀ ਦੀ ਹੌਸਲਾ ਅਫਜ਼ਾਈ ਕਰਨ ਲਈ ਵਿਦਿਆਰਥੀ ਨੂੰ ਹਾਰ ਪਾ ਕੇ ਉਸ ਦਾ ਸਵਾਗਤ ਕੀਤਾ ਤੇ ਸਮੂਹ ਸਟਾਫ਼ ਨੇ ਕੇਕ ਕੱਟ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |
ਵਿਦਿਆਰਥੀ ਅਦਿਤਯ ਵਰਮਾ ਦੀ ਸਫਲਤਾ ਦਾ ਜਸ਼ਨ ਮਨਾਉਂਦਿਆਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਢੋਲ ਦੀ ਥਾਪ 'ਤੇ ਭੰਗੜੇ ਪਾਏ ਅਤੇ ਤਿ੍ਪੜੀ ਦੇ ਬਾਜ਼ਾਰ ਵਿਚ ਇਲਾਕਾ ਨਿਵਾਸੀਆਂ ਵਲੋਂ ਪਿ੍ੰਸੀਪਲ ਅਤੇ ਸਮੂਹ ਸਟਾਫ਼ ਦੀ ਅਗਵਾਈ ਵਿਚ ਅਦਿਤਿਯ ਵਰਮਾ ਦਾ ਵਿਸ਼ੇਸ਼ ਸਨਮਾਨ ਕਰਦਿਆਂ ਸਮੂਹ ਸਟਾਫ਼ ਅਤੇ ਵਿਦਿਆਰਥੀ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਸੀਨੀਅਰ ਲੈਕਚਰਾਰ ਦਮਨਪ੍ਰੀਤ ਕੌਰ, ਸੁਖਜੀਤ ਕੌਰ ਜਮਾਤ ਇੰਚਾਰਜ ਮੈਡਮ ਕੁਸਮ ਰਾਣੀ, ਭੁਪਿੰਦਰ ਸਿੰਘ, ਜਰਨੈਲ ਸਿੰਘ, ਰਜਨੀ ਭਾਰਗਵ, ਅਮਰਜੀਤ ਵਾਲੀਆ ਅਮਨਦੀਪ ਕੌਰ, ਸੰਤੋਸ਼ ਰਾਣੀ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ¢