17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਰਾਜਦੀਪ ਕੌਰ ਨੇ ਦਸਵੀਂ ਦੇ ਨਤੀਜਿਆਂ 'ਚ ਜ਼ਿਲ੍ਹੇ 'ਚੋਂ ਦੂਜਾ ਤੇ ਪੰਜਾਬ 'ਚੋਂ ਪ੍ਰਾਪਤ ਕੀਤਾ 12ਵਾਂ ਸਥਾਨ

Ad Position 21
No active advertisement
ਅਜੀਤ ਡੈਸਕ 13-05-2026
ਦੇਵੀਗੜ੍ਹ, 12 ਮਈ (ਰਾਜਿੰਦਰ ਸਿੰਘ ਮੌਜੀ)-ਸਿੱਖਿਆ ਦੇ ਖੇਤਰ ਵਿਚ ਸਰਕਾਰੀ ਸਕੂਲਾਂ ਦੇ ਵਧਦੇ ਮਿਆਰ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਉਸ ਵੇਲੇ ਰੰਗ ਲਿਆਈ, ਜਦੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਸ਼ੀਂਗਣ ਦੀ ਹੋਣਹਾਰ ਵਿਦਿਆਰਥਣ ਰਾਜਦੀਪ ਕੌਰ ਨੇ ਵੱਡੀ ਮੱਲ ਮਾਰੀ | ਰਾਜਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਪਿੰਡ ਹਸਨਪੁਰ ਕੰਬੋਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਪਟਿਆਲਾ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਅਤੇ ਸਮੁੱਚੇ ਪੰਜਾਬ ਦੀ ਮੈਰਿਟ ਸੂਚੀ ਵਿਚੋਂ 12ਵਾਂ ਸਥਾਨ ਹਾਸਲ ਕਰਕੇ ਇਤਿਹਾਸ ਸਿਰਜ ਦਿੱਤਾ ਹੈ | ਇਸ ਸ਼ਾਨਦਾਰ ਸਫਲਤਾ ਦੀ ਖ਼ਬਰ ਮਿਲਦਿਆਂ ਹੀ ਸਕੂਲ ਅਤੇ ਪੂਰੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਸਕੂਲ ਪ੍ਰਬੰਧਕਾਂ ਵੱਲੋਂ ਇਸ ਪ੍ਰਾਪਤੀ ਦਾ ਜਸ਼ਨ ਮਨਾਉਣ ਲਈ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ, ਜਿਸ ਵਿੱਚ ਰਾਜਦੀਪ ਕੌਰ ਅਤੇ ਉਸ ਦੇ ਮਾਤਾ-ਪਿਤਾ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਸਟਾਫ ਵਲੋਂ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸੰਜਨਾ ਗਰਗ ਨੇ ਬੇਹੱਦ ਉਤਸ਼ਾਹਜਨਕ ਸ਼ਬਦਾਂ ਵਿੱਚ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ | ਉਨ੍ਹਾਂ ਨੇ ਵਿਦਿਆਰਥਣ ਰਾਜਦੀਪ ਕੌਰ, ਉਸ ਦੇ ਮਾਪਿਆਂ ਅਤੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰਾਜਦੀਪ ਕੌਰ ਦੀ ਇਹ ਸਫਲਤਾ ਸਿਰਫ਼ ਇੱਕ ਵਿਦਿਆਰਥੀ ਦੀ ਜਿੱਤ ਨਹੀਂ ਹੈ, ਸਗੋਂ ਇਹ ਸਾਡੇ ਸਕੂਲ ਦੇ ਅਧਿਆਪਕਾਂ ਦੀ ਅਣਥੱਕ ਮਿਹਨਤ ਅਤੇ ਵਿਦਿਆਰਥਣ ਦੀ ਦਿਨ-ਰਾਤ ਦੀ ਲਗਨ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਇਕ ਪਿੰਡ ਦੇ ਸਰਕਾਰੀ ਸਕੂਲ ਵਿੱਚ ਪੜ੍ਹ ਕੇ ਸੂਬਾ ਪੱਧਰੀ ਮੈਰਿਟ ਵਿੱਚ ਥਾਂ ਬਣਾਉਣਾ ਇਹ ਸਾਬਤ ਕਰਦਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਸਹੂਲਤਾਂ ਦੀ ਕਮੀ ਰਾਹ ਦਾ ਰੋੜਾ ਨਹੀਂ ਬਣ ਸਕਦੀ | ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਅੱਗੇ ਕਿਹਾ ਕਿ, ਨਿਰੰਤਰ ਮਿਹਨਤ, ਸਹੀ ਦਿਸ਼ਾ-ਨਿਰਦੇਸ਼ ਅਤੇ ਅਨੁਸ਼ਾਸਨ ਹੀ ਉਹ ਕੁੰਜੀਆਂ ਹਨ ਜਿਨ੍ਹਾਂ ਨਾਲ ਜੀਵਨ ਦੀ ਹਰ ਮੰਜ਼ਿਲ ਫ਼ਤਹਿ ਕੀਤੀ ਜਾ ਸਕਦੀ ਹੈ | ਅਸੀਂ ਆਸ ਕਰਦੇ ਹਾਂ ਕਿ ਰਾਜਦੀਪ ਹੋਰਨਾਂ ਬੱਚਿਆਂ ਲਈ ਮਿਸਾਲ ਬਣੇਗੀ | ਰਾਜਦੀਪ ਦੇ ਪਿਤਾ ਕੁਲਦੀਪ ਸਿੰਘ ਨੇ ਆਪਣੀ ਧੀ ਦੀ ਪ੍ਰਾਪਤੀ 'ਤੇ ਮਾਣ ਮਹਿਸੂਸ ਕਰਦਿਆਂ ਸਕੂਲ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਰੈਡ ਰੋਜ਼ ਇੰਗਲਿਸ਼ ਮਾਡਲ ਸਕੂਲ ਸਨੌਰ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਇਸ ਯੋਜਨਾ 'ਤੇ ਕੰਮ ਕਰਨ ਦੇ ਦਿੱਤੇ ਨਿਰਦੇਸ਼ ਪਟਿਆਲਾ 'ਚ ਫੂਡ ਟੂਰਿਜ਼ਮ ਨੂੰ ਪਰਮੋਟ ਕੀਤਾ ਜਾਵ...
Ad Position 24