17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਰੈਡ ਰੋਜ਼ ਇੰਗਲਿਸ਼ ਮਾਡਲ ਸਕੂਲ ਸਨੌਰ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 13-05-2026
ਸਨੌਰ, 12 ਮਈ (ਸੋਖਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਨੌਰ ਦੇ ਰੈਡ ਰੋਜ ਇੰਗਲਿਸ਼ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦਾ ਕੁੱਲ ਨਤੀਜਾ ਸੌ ਫ਼ੀਸਦੀ ਰਿਹਾ, ਜਿਸ ਨਾਲ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਸਕੂਲ ਦੇ ਡਾਇਰੈਕਟਰ ਮਨਜੀਤ ਸਿੰਘ ਹਾਂਡਾ ਅਤੇ ਪਿ੍ੰਸੀਪਲ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਦੇ ਨਤੀਜਿਆਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਮਿਹਨਤ, ਅਨੁਸ਼ਾਸਨ ਅਤੇ ਸਹੀ ਮਾਰਗਦਰਸ਼ਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਸਕੂਲ ਦੇ ਅਧਿਆਪਕਾਂ ਨੇ ਸਾਲ ਭਰ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਨਿਸ਼ਠਾ ਨਾਲ ਪੜ੍ਹਾਇਆ, ਜਿਸ ਦਾ ਨਤੀਜਾ ਅੱਜ ਸਭ ਦੇ ਸਾਹਮਣੇ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਅਗਦਵੀਰ ਸਿੰਘ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ | ਵਿਦਿਆਰਥਣ ਸਿਮਰਨ ਨੇ 85 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅਮਨਜੋਤ ਸਿੰਘ ਨੇ 79 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਡਾਇਰੈਕਟਰ ਮਨਜੀਤ ਸਿੰਘ ਹਾਂਡਾ ਨੇ ਕਿਹਾ ਕਿ ਇਹ ਨਤੀਜੇ ਸਿਰਫ ਵਿਦਿਆਰਥੀਆਂ ਦੀ ਮਿਹਨਤ ਦਾ ਪਰਿਣਾਮ ਨਹੀਂ ਹਨ, ਸਗੋਂ ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਵੀ ਵੱਡਾ ਯੋਗਦਾਨ ਹੈ | ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਆਤਮ ਵਿਸ਼ਵਾਸ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਜੀਵਨ ਦੇ ਹਰ ਖੇਤਰ ਵਿਚ ਸਫਲ ਹੋ ਸਕਣ | ਪਿ੍ੰਸੀਪਲ ਅਮਨਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ | ਉਨ੍ਹਾਂ ਕਿਹਾ ਕਿ ਲਗਾਤਾਰ ਮਿਹਨਤ, ਸਮੇਂ ਦੀ ਕਦਰ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਨਾਲ ਕੋਈ ਵੀ ਵਿਦਿਆਰਥੀ ਉੱਚੀਆਂ ਉਡਾਣਾਂ ਭਰ ਸਕਦਾ ਹੈ | ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ | ਸਕੂਲ ਦੇ ਇਸ ਸਾਨਦਾਰ ਨਤੀਜੇ ਨਾਲ ਮਾਪਿਆਂ ਅਤੇ ਇਲਾਕਾ ਵਾਸੀਆਂ ਵਿਚ ਵੀ ਖੁਸ਼ੀ ਦਾ ਮਾਹੌਲ ਹੈ | ਸਭ ਨੇ ਆਸ ਜਤਾਈ ਕਿ ਰੈਡ ਰੋਜ ਇੰਗਲਿਸ਼ ਮਾਡਲ ਸਕੂਲ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਨਤੀਜੇ ਦੇ ਕੇ ਸਿੱਖਿਆ ਦੇ ਖੇਤਰ ਵਿਚ ਨਵੀਆਂ ਮਿਸਾਲਾਂ ਕਾਇਮ ਕਰਦਾ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਦਸਵੀਂ ਜਮਾਤ ਦੇ ਨਤੀਜਿਆਂ 'ਚ ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਦਾ ਰਿਹਾ ਦਬਦਬਾ, ਨਤੀਜਾ ਰਿਹਾ ਸੌ ਫ਼ੀਸਦੀ ਅਗਲੀ ਖ਼ਬਰ ਰਾਜਦੀਪ ਕੌਰ ਨੇ ਦਸਵੀਂ ਦੇ ਨਤੀਜਿਆਂ 'ਚ ਜ਼ਿਲ੍ਹੇ 'ਚੋਂ ਦੂਜਾ ਤੇ ਪੰਜਾਬ 'ਚੋਂ ਪ੍ਰਾਪਤ ਕੀਤਾ 12ਵਾਂ ਸਥਾਨ
Ad Position 24