05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਾਮਜ਼ਦਗੀਆਂ ਦੇ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ ਦਾਖ਼ਲ

Ad Position 21
No active advertisement
ਅਜੀਤ ਡੈਸਕ 14-05-2026
ਬਨੂੜ, 13 ਦਸੰਬਰ (ਭੁਪਿੰਦਰ ਸਿੰਘ)-ਬਨੂੜ ਨਗਰ ਕੌਂਸਲ ਦੇ 13 ਵਾਰਡਾਂ ਦੀ 26 ਮਈ ਨੂੰ ਹੋਣ ਜਾ ਰਹੀ ਚੋਣ ਲਈ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ | ਇਸ ਦੀ ਪੁਸ਼ਟੀ ਕਰਦੇ ਹੋਏ ਰਿਟਾਰਨਿੰਗ ਅਫ਼ਸਰ ਕਮ ਐਸ.ਡੀ.ਐਮ. ਬਨੂੜ ਡਾ. ਅੰਕਿਤਾ ਕਾਂਸਲ ਨੇ ਕੀਤੀ | ਉਨ੍ਹਾਂ ਕਿਹਾ ਕਿ ਅੱਜ ਕੋਈ ਨਾਮਜ਼ਦਗੀ ਫਾਈਲ ਦਾਖਲ ਨਹੀਂ ਹੋਈ | ਉਨ੍ਹਾਂ ਕਿਹਾ ਕਿ ਕੌਂਸਲ ਚੋਣਾਂ ਨੂੰ ਪਾਰਦਰਸ਼ੀ ਸਿਰੇ ਚੜ੍ਹਾਉਣ ਲਈ 18 ਪੋਲਿੰਗ ਬੂਥ ਬਣਾਏ ਗਏ ਹਨ ਤੇ ਸਮੁੱਚੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ 13 ਤੋਂ 16 ਮਈ ਤੱਕ ਸਵੇਰੇ 11 ਤੋਂ ਦੁਪਹਿਰ ਤਿੰਨ ਵਜੇ ਤੱਕ ਨਾਮਜ਼ਦਗੀਆਂ ਦਾਖਲ ਕਰਵਾਈਆਂ ਜਾ ਸਕਣਗੀਆਂ, 18 ਮਈ ਨੂੰ ਪੜਤਾਲ ਹੋਵੇਗੀ ਤੇ 19 ਮਈ ਤੱਕ ਉਮੀਦਵਾਰ ਆਪਣੀ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ 26 ਮਈ ਨੂੰ ਸਵੇਰੇ 8 ਤੋਂ ਸ਼ਾਮੀ ਵਜੇ 5 ਤੱਕ ਵੋਟਾਂ ਪੈਣਗੀਆਂ ਤੇ 29 ਮਈ ਨੂੰ ਨਤੀਜੇ ਘੋਸ਼ਿਤ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀ.ਐਸ.ਪੀ.ਸੀ.ਐਲ. ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ... ਅਗਲੀ ਖ਼ਬਰ ਸੀ.ਬੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨੇ
Ad Position 24