ਪਟਿਆਲਾ, 13 ਮਈ, (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ, ਪਟਿਆਲਾ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਕਾਲਜ ਡਾਇਰੈਕਟਰ ਮਿਸਿਜ਼ ਅਮਰਜੀਤ ਕੌਰ ਬੱਲੂਆਣਾ ਅਤੇ ਮੈਨੇਜਿੰਗ ਡਾਇਰੈਕਟਰ ਦਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਲੈਂਪ ਲਾਈਟਿੰਗ ਰਸਮ ਨਾਲ ਹੋਈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਬਲਜੀਤ ਕੌਰ ਬੈਂਸ ਨੇ ਨਰਸਿੰਗ ਦਿਵਸ ਦੇ ਥੀਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਰਸਿੰਗ ਬਹੁਤ ਹੀ ਮਾਣ-ਸਨਮਾਨ ਵਾਲਾ ਅਤੇ ਮਨੁੱਖਤਾ ਦੀ ਸੇਵਾ ਨਾਲ ਜੁੜਿਆ ਕਿੱਤਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਕਿੱਤੇ ਪ੍ਰਤੀ ਇਮਾਨਦਾਰ, ਅਨੁਸ਼ਾਸਿਤ ਅਤੇ ਸਮੇਂ ਦੇ ਨਾਲ ਅਪਡੇਟ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਨਰਸਿੰਗ ਪੈਸੇ ਨੂੰ ਹੋਰ ਮਜ਼ਬੂਤ ਅਤੇ ਸਫਲ ਬਣਾਉਣ ਲਈ ਸਮਰਪਣ ਅਤੇ ਸੇਵਾ ਭਾਵਨਾ ਬਹੁਤ ਜ਼ਰੂਰੀ ਹੈ | ਸਮਾਗਮ ਦੌਰਾਨ ਕਾਲਜ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਮਾਤਾ ਕੁਸ਼ੱਲਿਆ ਕਾਲਜ ਦੀ ਵਾਈਸ ਪਿ੍ੰਸੀਪਲ ਹੋਮੀਪਾਲ ਸੈਣੀ ਦਾ ਸਨਮਾਨ ਕੀਤਾ ਗਿਆ | ਹੋਮੀਪਾਲ ਸੈਣੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨਰਸਿੰਗ ਪੇਸ਼ੇ ਨੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ ਅਤੇ ਨਰਸਾਂ ਸਿਹਤ ਸੇਵਾਵਾਂ ਦੀ ਰੀੜ੍ਹ ਦੀ ਹੱਡੀ ਹਨ | ਪ੍ਰੋਗਰਾਮ ਦੀ ਅਗਵਾਈ ਅਸਿਸਟੈਂਟ ਪ੍ਰੋਫੈਸਰ ਜਤਿੰਦਰ ਕੌਰ ਅਤੇ ਸ਼ਿਵਾਨੀ ਸ਼ਰਮਾ ਨੇ ਕੀਤੀ | ਇਸ ਮੌਕੇ ਕਾਲਜ ਵਿਚ ਖੇਡਾਂ, ਰੰਗੋਲੀ, ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਜੀ.ਐਨ.ਐਮ. ਅਤੇ ਬੀ.ਐੱਸ.ਸੀ. ਨਰਸਿੰਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਬੀ.ਐੱਸ.ਸੀ. ਨਰਸਿੰਗ ਦੇ ਵਿਦਿਆਰਥੀਆਂ ਵਲੋਂ ਫਲੋਰੈਂਸ ਨਾਈਟਿੰਗੇਲ ਦੇ ਜੀਵਨ 'ਤੇ ਆਧਾਰਿਤ ਨਾਟਕ ਵੀ ਪੇਸ਼ ਕੀਤਾ ਗਿਆ, ਜਿਸ ਨੂੰ ਹਾਜ਼ਰੀਨ ਵਲੋਂ ਖੂਬ ਸਰਾਹਿਆ ਗਿਆ | ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਭਾਈ ਗੁਰਦਾਸ ਨਰਸਿੰਗ ਕਾਲਜ ਵਿੱਚ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਇਸ ਮੌਕੇ ਵਾਈਸ ਪਿ੍ੰਸੀਪਲ ਮਿਸਿਜ਼ ਪ੍ਰਭਜੋਤ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਸ਼ਿੰਦਬੀਰ ਕੌਰ, ਪ੍ਰੋ. ਦਲਜੀਤ ਕੌਰ, ਪ੍ਰੋ. ਕੁਲਦੀਪ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਅਰੁਸੀ ਸਰਮਾ, ਪ੍ਰੋ. ਨਿਤਾਸ਼ਾ, ਪ੍ਰੋ. ਸ਼ਿਵਾਨੀ, ਪ੍ਰੋ. ਪਰਮਪ੍ਰੀਤ ਕੌਰ, ਪ੍ਰੋ. ਸਿਮਰਨਪ੍ਰੀਤ ਕੌਰ, ਪ੍ਰੋ. ਗੁਰਜੀਤ ਕੌਰ, ਪ੍ਰੋ. ਜਤਿੰਦਰ ਕੌਰ, ਪ੍ਰੋ. ਪ੍ਰਤੀਮਾ, ਪ੍ਰੋ. ਤਾਜਵੀਰ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਮਨੀਸ਼ਾ, ਪ੍ਰੋ. ਨਵਦੀਪ ਕੌਰ, ਪ੍ਰੋ. ਲਖਵੀਰ ਕੌਰ, ਪ੍ਰੋ. ਹਰਪ੍ਰੀਤ ਕੌਰ, ਲਾਇਬ੍ਰੇਰੀਅਨ ਪਰਮਪ੍ਰੀਤ ਕੌਰ, ਐੱਸ.ਡੀ. ਨੰਦਾ, ਗੁਰਤੇਜ ਸਿੰਘ ਅਤੇ ਹਰਵਿੰਦਰ ਸਿੰਘ ਸਮੇਤ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |