05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਅਣਪਛਾਤੇ ਵਿਅਕਤੀਆਂ ਨੇ ਕਾਰ ਖੋਹੀ

Ad Position 21
No active advertisement
ਅਜੀਤ ਡੈਸਕ 14-05-2026
ਬਹਾਦਰਗੜ੍ਹ, 13 ਮਈ (ਕੁਲਵੀਰ ਸਿੰਘ ਧਾਲੀਵਾਲ)-ਬੀਤੀ ਦੇ ਰਾਤ ਜ਼ੀਰਕਪੁਰ ਬਠਿੰਡਾ ਨੈਸ਼ਨਲ ਹਾਈਵੇ 'ਤੇ ਪਿੰਡ ਧਰੇੜੀ ਜੱਟਾਂ ਨੇੜੇ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਤੋਂ ਕਾਰ ਖੋਹੇ ਜਾਣ ਅਤੇ ਉਨ੍ਹਾਂ ਨਾਲ ਧੱਕਾ ਮੁੱਕੀ ਕਰਨ ਦੀ ਘਟਨਾ ਵਾਪਰੀ ਹੈ | ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਬਹਾਦਰਗੜ੍ਹ ਪੁਲਿਸ ਚੌਂਕੀ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਲਗਭਗ 10-11 ਵਜੇ ਪਿੰਡ ਧਰੇੜੀ ਜੱਟਾਂ ਨੇੜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਆਪਣੀ ਆਲਟੋ ਕਾਰ ਵਿਚ ਜਾ ਰਹੇ ਸਨ | ਜਿਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨਾਲ ਧੱਕਾ ਮੁੱਕੀ ਕੀਤੀ ਉਨ੍ਹਾਂ ਨੂੰ ਜ਼ਖਮੀ ਕੀਤਾ ਅਤੇ ਉਨ੍ਹਾਂ ਦੀ ਆਲਟੋ ਕਾਰ ਖੋਹ ਕੇ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੁਲਿਸ ਵਲੋਂ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਦੇ ਪੰਜਾਬੀ ਰਸਾਲਿਆਂ ਦਾ ਪ੍ਰਕਾਸ਼ਨ ਨਿਯਮਤ ਰੂਪ 'ਚ ਸ਼ੁਰੂ ਅਗਲੀ ਖ਼ਬਰ ਪਿੰਡ ਚਿੜਵੀ ਵਿਖੇ 22 ਲੱਖ ਨਾਲ ਬਣੀ ਸਕੂਲ ਦੀ ਸ਼ਾਨਦਾਰ ਬਿਲਡਿੰਗ ਦਾ ਉਦਘਾਟਨ
Ad Position 24