05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਖ਼ਾਲਸਾ ਕਾਲਜ ਵਿਖੇ ਜਨਗਣਨਾ ਸਵੈ-ਗਿਣਤੀ ਸੰਬੰਧੀ ਜਾਗਰੂਕਤਾ ਗਤੀਵਿਧੀ ਕਰਵਾਈ

Ad Position 21
No active advertisement
ਅਜੀਤ ਡੈਸਕ 14-05-2026
ਪਟਿਆਲਾ, 13 ਮਈ (ਗੁਰਵਿੰਦਰ ਸਿੰਘ ਔਲਖ)-ਖਾਲਸਾ ਕਾਲਜ ਦੇ ਪੋਸਟ ਗਰੈਜੂਏਟ ਰਾਜਨੀਤਿਕ ਵਿਗਿਆਨ ਵਿਭਾਗ ਵਲੋਂ ਜਨਗਣਨਾ ਸਵੈ-ਗਿਣਤੀ ਪ੍ਰਕਿਰਿਆ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਗਤੀਵਿਧੀ ਕਰਵਾਈ ਗਈ | ਇਸ ਪ੍ਰੋਗਰਾਮ ਦਾ ਮੁੱਖ ਮਕਸਦ ਜਨਗਣਨਾ ਦੌਰਾਨ ਆਨਲਾਈਨ ਮਾਧਿਅਮ ਰਾਹੀਂ ਆਪਣੀ ਜਾਣਕਾਰੀ ਖ਼ੁਦ ਦਰਜ ਕਰਨ ਦੀ ਵਿਧੀ ਅਤੇ ਜਨਗਣਨਾ ਦੇ ਰਾਸ਼ਟਰੀ ਮਹੱਤਵ ਬਾਰੇ ਜਾਣਕਾਰੀ ਸਾਂਝੀ ਕਰਨਾ ਸੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਨਗਣਨਾ ਕਿਸੇ ਵੀ ਦੇਸ਼ ਦੇ ਵਿਕਾਸ ਅਤੇ ਨੀਤੀਆਂ ਬਣਾਉਣ ਲਈ ਰੀੜ੍ਹ ਦੀ ਹੱਡੀ ਹੁੰਦੀ ਹੈ | ਉਨ੍ਹਾਂ ਕਿਹਾ ਅਜੋਕੇ ਡਿਜੀਟਲ ਯੁੱਗ ਵਿਚ ਸਵੈ-ਗਿਣਤੀ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਨਾਲ ਨਾ ਕੇਵਲ ਸਮੇਂ ਦੀ ਬੱਚਤ ਹੁੰਦੀ ਹੈ, ਸਗੋਂ ਅੰਕੜਿਆਂ ਦੀ ਸ਼ੁੱਧਤਾ ਵੀ ਵਧਦੀ ਹੈ | ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਇਸ ਤਕਨੀਕੀ ਪ੍ਰਕਿਰਿਆ ਨੂੰ ਸਮਝਣ ਅਤੇ ਸਮਾਜ ਦੇ ਹੋਰਨਾਂ ਵਰਗਾਂ ਨੂੰ ਵੀ ਇਸ ਪ੍ਰਤੀ ਉਤਸ਼ਾਹਿਤ ਕਰਨ | ਰਾਜਨੀਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਨੇ ਵਿਦਿਆਰਥੀਆਂ ਨੂੰ ਜਨਗਣਨਾ ਦੇ ਇਤਿਹਾਸਿਕ ਅਤੇ ਰਾਜਨੀਤਿਕ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਸਹੀ ਅੰਕੜੇ ਹੀ ਸਰਕਾਰ ਨੂੰ ਬਿਹਤਰ ਯੋਜਨਾਵਾਂ ਬਣਾਉਣ ਵਿਚ ਮਦਦ ਕਰਦੇ ਹਨ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਸਵੈ-ਗਿਣਤੀ ਦੇ ਤਕਨੀਕੀ ਪਹਿਲੂਆਂ 'ਤੇ ਰੌਸ਼ਨੀ ਪਾਈ ਅਤੇ ਦੱਸਿਆ ਕਿ ਕਿਵੇਂ ਆਮ ਨਾਗਰਿਕ ਬਿਨਾਂ ਕਿਸੇ ਦੇਰੀ ਦੇ ਆਪਣੀ ਜਾਣਕਾਰੀ ਸਰਕਾਰ ਤੱਕ ਸੁਰੱਖਿਅਤ ਢੰਗ ਨਾਲ ਪਹੁੰਚਾ ਸਕਦੇ ਹਨ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਦਿਖਾਇਆ ਅਤੇ 'ਸਾਡੀ ਜਨਗਣਨਾ, ਸਾਡਾ ਵਿਕਾਸ' ਦੇ ਪੋਸਟਰ ਹੱਥਾਂ ਵਿੱਚ ਫੜ ਕੇ ਜਾਗਰੂਕਤਾ ਫੈਲਾਈ | ਇਸ ਮੌਕੇ ਡਿਪਟੀ ਪਿ੍ੰਸੀਪਲ ਡਾ. ਜਸਲੀਨ ਕੌਰ, ਵਿਭਾਗ ਦੇ ਹੋਰ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ | ਇਹ ਗਤੀਵਿਧੀ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਦੀ ਦਿਸ਼ਾ ਵਿਚ ਇਕ ਸ਼ਲਾਘਾਯੋਗ ਕਦਮ ਸਾਬਤ ਹੋਈ |
Ad Position 22
No active advertisement
ਪਿਛਲੀ ਖ਼ਬਰ ਸਨੌਰ 'ਚ ਸਫ਼ਾਈ ਸੇਵਕਾਂ ਦੇ ਧਰਨੇ ਨੂੰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਆਪਣੇ ਸਾਥੀਆਂ ਸਮੇਤ ਦਿੱਤਾ ਸਮਰਥ... ਅਗਲੀ ਖ਼ਬਰ ਰੋੜੇਵਾਲ ਦਾ ਵਿਸ਼ਾਲ ਕੁਸ਼ਤੀ ਦੰਗਲ ਸ਼ਾਨੋ ਸ਼ੌਕਤ ਨਾਲ ਸਮਾਪਤ
Ad Position 24