05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਨੌਰ 'ਚ ਸਫ਼ਾਈ ਸੇਵਕਾਂ ਦੇ ਧਰਨੇ ਨੂੰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਆਪਣੇ ਸਾਥੀਆਂ ਸਮੇਤ ਦਿੱਤਾ ਸਮਰਥਨ

Ad Position 21
No active advertisement
ਅਜੀਤ ਡੈਸਕ 14-05-2026
ਸਨੌਰ, 13 ਮਈ (ਸੋਖਲ)-ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਵਿਚ ਸਫ਼ਾਈ ਸੇਵਕਾਂ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ | ਇਸੇ ਕੜੀ ਤਹਿਤ ਅੱਜ ਨਗਰ ਕੌਂਸਲ ਸਨੌਰ ਦੇ ਦਫ਼ਤਰ ਦੇ ਬਾਹਰ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਪਿਛਲੇ 8 ਦਿਨਾਂ ਤੋਂ ਦਿੱਤਾ ਜਾ ਰਿਹਾ ਹੈ | ਧਰਨੇ ਦੌਰਾਨ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕੀਤੀ ਅਤੇ ਮਾਨ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ | ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਧਰਨੇ ਵਿੱਚ ਪਹੁੰਚੇ ਅਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਪੂਰਾ ਸਮਰਥਨ ਕੀਤਾ | ਉਨ੍ਹਾਂ ਸਫ਼ਾਈ ਸੇਵਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਫ਼ਾਈ ਸੇਵਕ ਸਮਾਜ ਦੇ ਉਹ ਮਿਹਨਤੀ ਵਰਗ ਹਨ ਜੋ ਹਰ ਰੋਜ਼ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਮੁਸ਼ਕਲ ਹਾਲਾਤਾਂ ਵਿਚ ਕੰਮ ਕਰਦੇ ਹਨ | ਉਨ੍ਹਾਂ ਦੀ ਮਿਹਨਤ ਨਾਲ ਲੋਕਾਂ ਨੂੰ ਸਾਫ਼ ਵਾਤਾਵਰਣ ਅਤੇ ਬਿਮਾਰੀਆਂ ਤੋਂ ਬਚਾਅ ਮਿਲਦਾ ਹੈ, ਪਰ ਇਸ ਦੇ ਬਾਵਜੂਦ ਉਹ ਅਜੇ ਵੀ ਕੱਚੇ ਅਧਾਰ 'ਤੇ ਨੌਕਰੀ ਕਰਨ ਲਈ ਮਜਬੂਰ ਹਨ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੇ ਵੱਡੇ ਵਾਅਦੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਇਹ ਵਾਅਦੇ ਅਜੇ ਤੱਕ ਅਮਲੀ ਜਾਮਾ ਨਹੀਂ ਪਹਿਨ ਸਕੇ | ਉਨ੍ਹਾਂ ਕਿਹਾ ਕਿ ਸਾਲਾਂ ਤੋਂ ਸੇਵਾ ਨਿਭਾ ਰਹੇ ਸਫ਼ਾਈ ਸੇਵਕਾਂ ਨੂੰ ਪੱਕੀ ਨੌਕਰੀ, ਤਨਖ਼ਾਹ ਵਿਚ ਸੁਧਾਰ, ਪੈਨਸ਼ਨ, ਮੈਡੀਕਲ ਸੁਵਿਧਾਵਾਂ ਅਤੇ ਹੋਰ ਸਰਕਾਰੀ ਲਾਭ ਦਿੱਤੇ ਜਾਣੇ ਚਾਹੀਦੇ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਸਫ਼ਾਈ ਸੇਵਕਾਂ ਦੀ ਇਸ ਜਾਇਜ਼ ਲੜਾਈ ਵਿਚ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਲੋਕਤੰਤਰਿਕ ਢੰਗ ਨਾਲ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਸਫਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕਰਮਚਾਰੀ ਕਈ ਸਾਲਾਂ ਤੋਂ ਘੱਟ ਤਨਖ਼ਾਹ ਅਤੇ ਅਸਥਾਈ ਨਿਯੁਕਤੀ ਦੇ ਆਧਾਰ 'ਤੇ ਕੰਮ ਕਰ ਰਹੇ ਹਨ | ਉਨ੍ਹਾਂ ਨੂੰ ਨੌਕਰੀ ਦੀ ਸੁਰੱਖਿਆ ਨਾ ਹੋਣ ਕਾਰਨ ਹਮੇਸ਼ਾਂ ਅਸਮੰਜਸ ਦੀ ਸਥਿਤੀ ਦਾ ਸਾਹਮਣਾ ਕਰਨਾ ਪੈਂਦਾ ਹੈ | ਯੂਨੀਅਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਸਾਰੇ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕਰੇ ਅਤੇ ਉਨ੍ਹਾਂ ਦੀਆਂ ਹੋਰ ਲੰਬਿਤ ਮੰਗਾਂ ਦਾ ਵੀ ਜਲਦ ਨਿਪਟਾਰਾ ਕਰੇ | ਧਰਨੇ ਦੌਰਾਨ ਵੱਡੀ ਗਿਣਤੀ ਵਿਚ ਸਫਾਈ ਸੇਵਕ, ਯੂਨੀਅਨ ਅਹੁਦੇਦਾਰ, ਸਮਰਥਕ ਅਤੇ ਚੰਦੂਮਾਜਰਾ ਦੇ ਸਾਥੀ ਮੌਜੂਦ ਸਨ | ਸਾਰੇ ਆਗੂਆਂ ਨੇ ਇਕਜੁੱਟ ਹੋ ਕੇ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੱਤਾ ਅਤੇ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਨਿਆਂਯੋਗ ਫ਼ੈਸਲਾ ਕਰਨ ਦੀ ਅਪੀਲ ਕੀਤੀ | ਇਸ ਮੌਕੇ ਪ੍ਰਧਾਨ ਨੰਦ ਲਾਲ, ਗੁਰਮੁਖ ਪੀ ਏ ਤੇ ਹੋਰ |
Ad Position 22
No active advertisement
ਪਿਛਲੀ ਖ਼ਬਰ ਸ਼ੋਅਰੂਮ ਦਾ ਤਾਲਾ ਤੋੜ ਨਕਦੀ ਤੇ ਮੋਬਾਈਲ ਚੋਰੀ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਜਨਗਣਨਾ ਸਵੈ-ਗਿਣਤੀ ਸੰਬੰਧੀ ਜਾਗਰੂਕਤਾ ਗਤੀਵਿਧੀ ਕਰਵਾਈ
Ad Position 24