05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮੁਕਾਬਲੇਬਾਜ਼ੀ ਦੇ ਦੌਰ 'ਚ ਵਿਦਿਆਰਥੀਆਂ ਲਈ ਮਾਨਸਿਕ ਤੌਰ 'ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਡਾ. ਜਗਦੀਪ ਸਿੰਘ

Ad Position 21
No active advertisement
ਅਜੀਤ ਡੈਸਕ 14-05-2026
ਪਟਿਆਲਾ, 13 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਵਲੋਂ ਵੱਖ-ਵੱਖ ਹੋਸਟਲਾਂ ਵਿਚ ਚੱਲ ਰਹੀ ਹਫ਼ਤਾਵਾਰੀ ਵਰਕਸ਼ਾਪ ਲੜੀ ਸਫਲਤਾਪੂਰਵਕ ਸੰਪੰਨ ਹੋ ਗਈ ਹੈ | 'ਪ੍ਰੀਖਿਆ ਸੰਬੰਧੀ ਤਣਾਅ ਦਾ ਪ੍ਰਬੰਧਨ' ਵਿਸ਼ੇ 'ਤੇ ਕਰਵਾਈ ਗਈ ਇਸ ਵਰਕਸ਼ਾਪ ਲੜੀ ਦੇ ਵਿਦਾਇਗੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਅਕਾਦਮਿਕ ਕਾਰਗੁਜ਼ਾਰੀ ਵਿਚਕਾਰ ਸੰਤੁਲਨ ਬਣਾਉਣ 'ਤੇ ਵਿਸ਼ੇਸ਼ ਜੋਰ ਦਿੱਤਾ | ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਕੇਵਲ ਅਕਾਦਮਿਕ ਮੁਲਾਂਕਣ ਦਾ ਜਰੀਆ ਹਨ, ਨਾ ਕਿ ਜੀਵਨ ਦੀ ਅੰਤਿਮ ਚੁਣੌਤੀ, ਇਸ ਲਈ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੇ ਮਾਨਸਿਕ ਦਬਾਅ ਹੇਠ ਆਉਣ ਦੀ ਬਜਾਏ ਆਤਮ-ਵਿਸ਼ਵਾਸ ਨਾਲ ਅੱਗੇ ਵਧਣਾ ਚਾਹੀਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਅਜੋਕੇ ਮੁਕਾਬਲੇਬਾਜ਼ੀ ਦੇ ਦੌਰ ਵਿਚ ਵਿਦਿਆਰਥੀਆਂ ਲਈ ਮਾਨਸਿਕ ਤੌਰ 'ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ | ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਇਸ ਵਰਕਸ਼ਾਪ ਦੌਰਾਨ ਸੇਵਾਵਾਂ ਨਿਭਾਉਣ ਵਾਲੇ 'ਮੈਂਟਲ ਹੈਲਥ ਐਂਬੈਸਡਰਜ' ਦੀ ਹੌਸਲਾ-ਅਫਜਾਈ ਕੀਤੀ | ਉਨ੍ਹਾਂ ਕਿਹਾ ਕਿ ਅਜਿਹੇ ਵਲੰਟੀਅਰਾਂ ਰਾਹੀਂ ਵਿਦਿਆਰਥੀਆਂ ਦੀਆਂ ਨਿੱਜੀ ਅਤੇ ਮਾਨਸਿਕ ਮੁਸ਼ਕਲਾਂ ਦਾ ਹੱਲ ਹੋਸਟਲ ਪੱਧਰ 'ਤੇ ਹੋਣਾ ਇੱਕ ਸ਼ਲਾਘਾਯੋਗ ਕਦਮ ਹੈ | ਇਸ ਮੌਕੇ ਪ੍ਰੋਵੋਸਟ ਡਾ. ਸੁਖਵਿੰਦਰ ਸਿੰਘ ਸਰਾ, ਵਧੀਕ ਪ੍ਰੋਵੋਸਟ (ਲੜਕੀਆਂ) ਡਾ. ਜਗਪ੍ਰੀਤ ਕੌਰ ਅਤੇ ਕਾਊਾਸਲਰ ਡਾ. ਰੂਬੀ ਗੁਪਤਾ ਮੌਜੂਦ ਸਨ | ਜ਼ਿਕਰਯੋਗ ਹੈ ਕਿ ਇਕ ਹਫ਼ਤੇ ਦੇ ਅਰਸੇ ਦੌਰਾਨ ਕੈਂਪਸ ਦੇ 15 ਹੋਸਟਲਾਂ ਵਿਚ ਕੁਲ 14 ਵਰਕਸ਼ਾਪਾਂ ਲਗਾਈਆਂ ਗਈਆਂ | ਅੱਠ ਮਾਨਸਿਕ ਸਿਹਤ ਰਾਜਦੂਤਾਂ ਨੇ ਹੋਸਟਲ ਵਾਰਡਨਾਂ ਦੇ ਸਹਿਯੋਗ ਨਾਲ਼ ਵਿਦਿਆਰਥੀਆਂ ਨਾਲ਼ ਸਿੱਧਾ ਰਾਬਤਾ ਕਾਇਮ ਕੀਤਾ | ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਹੋਣ ਵਾਲੀ ਘਬਰਾਹਟ ਦੀ ਸਥਿਤੀ ਨਾਲ਼ ਨਜਿੱਠਣ ਲਈ ਵਿਹਾਰਕ ਨੁਕਤੇ ਸਿਖਾਏ ਗਏ |
Ad Position 22
No active advertisement
ਪਿਛਲੀ ਖ਼ਬਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਫ਼ਾਈ, ਸੀਵਰੇਜ ਦਾ ਬੁਰਾ ਹਾਲ ਅਗਲੀ ਖ਼ਬਰ ਸ਼ੋਅਰੂਮ ਦਾ ਤਾਲਾ ਤੋੜ ਨਕਦੀ ਤੇ ਮੋਬਾਈਲ ਚੋਰੀ
Ad Position 24