05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਿਗਮ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਫ਼ਾਈ, ਸੀਵਰੇਜ ਦਾ ਬੁਰਾ ਹਾਲ

Ad Position 21
No active advertisement
ਅਜੀਤ ਡੈਸਕ 14-05-2026
ਪਟਿਆਲਾ, 13 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਨੂੰ ਅੱਜ ਇਕ ਹਫ਼ਤਾ ਪੂਰਾ ਹੋ ਚੱਲਿਆ ਹੈ | ਹੌਲੀ-ਹੌਲੀ ਇਸ ਹੜਤਾਲ 'ਚ ਵਾਟਰ ਸਪਲਾਈ, ਸੀਵਰੇਜ ਸ਼ਾਖਾ ਦੇ ਨਾਲ-ਨਾਲ ਹੋਰ ਵੀ ਸ਼ਾਖਾਵਾਂ ਦੇ ਮੁਲਾਜ਼ਮ ਹੜਤਾਲ 'ਤੇ ਚਲੇ ਗਏ ਹਨ | ਸਫ਼ਾਈ ਕਰਮੀਆਂ ਦੀ ਹੜਤਾਲ ਕਾਰਨ ਸ਼ਹਿਰ 'ਚ ਵੱਡੇ-ਵੱਡੇ ਕੂੜੇ ਦੇ ਢੇਰ ਲੱਗ ਗਏ ਸਨ ਹੁਣ ਉੱਥੇ ਸੀਵਰੇਜ ਦੇ ਜਾਮ ਕਾਰਨ ਸੜਕਾਂ 'ਤੇ ਸੜਿਆਂਧ ਮਾਰਦਾ ਪਾਣੀ ਵੀ ਆ ਗਿਆ ਹੈ | ਇਸ ਤੋਂ ਇਲਾਵਾ ਲੋਕਾਂ ਦੇ ਘਰਾਂ ਤੱਕ ਪੀਣ ਵਾਲਾ ਪਾਣੀ ਸਪਲਾਈ ਕਰਨ ਵਾਲੇ ਟਿਊਬਵੈੱਲਾਂ 'ਚ ਖ਼ਰਾਬੀ ਕਾਰਨ ਪਾਣੀ ਨਹੀਂ ਪਹੁੰਚ ਰਿਹਾ ਜਿਸ ਕਾਰਨ ਲੋਕਾਂ ਵਲੋਂ ਆਪਣੇ-ਆਪਣੇ ਇਲਾਕੇ 'ਚ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ | ਇਸ 'ਚ ਬਿੰਦਰਾ ਕਾਲੋਨੀ, ਗੁਰੂ ਨਾਨਕ ਨਗਰ, ਜੁਝਾਰ ਨਗਰ, ਗਾਂਧੀ ਨਗਰ ਅਤੇ ਤਿ੍ਪੜੀ ਵਿਚਲੇ ਇਲਾਕੇ ਸ਼ਾਮਲ ਹਨ | ਕਈ ਥਾਈਾ ਪ੍ਰਾਈਵੇਟ ਸੰਸਥਾਵਾਂ ਵਲੋਂ ਪਾਣੀ ਦੇ ਟੈਂਕਰ ਭੇਜ ਕੇ ਲੋਕਾਂ ਨੂੰ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ | ਕਈ ਮੁੱਖ ਬਾਜ਼ਾਰਾਂ 'ਚ ਵੀ ਕੂੜੇ ਦੇ ਨਾਲ-ਨਾਲ ਸੀਵਰੇਜ ਦਾ ਪਾਣੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ ਪ੍ਰੰਤੂ ਨਾ ਤਾਂ ਹੜਤਾਲੀ ਮੁਲਾਜ਼ਮ ਵਾਪਸ ਕੰਮ 'ਤੇ ਹਾਲੇ ਜਾਣ ਨੂੰ ਤਿਆਰ ਹੋ ਰਹੇ ਹਨ ਅਤੇ ਨਾ ਹੀ ਸਰਕਾਰ ਵਲੋਂ ਕੋਈ ਪਹਿਲਕਦਮੀ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ | ਇਸ ਸੰਬੰਧੀ ਮੇਅਰ ਕੁੰਦਨ ਗੋਗੀਆ ਨਾਲ ਗਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੁਲਾਜ਼ਮ ਮੰਗਾਂ ਸੰਬੰਧੀ ਉਨ੍ਹਾਂ ਵਲੋਂ ਪੂਰੀ ਸੁਹਿਰਦਤਾ ਨਾਲ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਜਲਦੀ ਹੀ ਇਸ ਸਮੱਸਿਆ ਦਾ ਕੋਈ ਨਾ ਕੋਈ ਹੱਲ ਕੱਢ ਲਿਆ ਜਾਵੇਗਾ | ਉਨ੍ਹਾਂ ਮੁਲਾਜ਼ਮਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕ ਹਿਤਾਂ ਨੂੰ ਮੁੱਖ ਰੱਖ ਕੇ ਆਪਣੇ ਕੰਮਾਂ 'ਤੇ ਵਾਪਸ ਆਉਣ ਤਾਂ ਕਿ ਲੋਕਾਂ ਨੂੰ ਸੁੱਖ ਦਾ ਸਾਹ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨਾਲ ਪੰਜਾਬ 'ਚ ਆਇਆ ਵੱਡਾ ਬਦਲਾਅ-ਹੈਰੀ ਮੁਖਮੈਲਪੁਰ ਅਗਲੀ ਖ਼ਬਰ ਮੁਕਾਬਲੇਬਾਜ਼ੀ ਦੇ ਦੌਰ 'ਚ ਵਿਦਿਆਰਥੀਆਂ ਲਈ ਮਾਨਸਿਕ ਤੌਰ 'ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਡਾ. ਜਗਦੀਪ ਸਿੰਘ
Ad Position 24