ਬਹਾਦਰਗੜ੍ਹ, 13 ਮਈ (ਕੁਲਵੀਰ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਹਲਕਾ ਸਨੌਰ ਦੇ ਪਿੰਡ ਰਾਏਪੁਰ ਮੰਡਲਾਂ ਤੋਂ ਬਜ਼ੁਰਗਾਂ ਦੀ ਇਕ ਬੱਸ ਨੂੰ ਹਲਕਾ ਇੰਚਾਰਜ ਅਤੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਮਇੰਦਰ ਸਿੰਘ ਜਮਨਾ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਵਿਸ਼ੇਸ਼ ਰੂਪ ਵਿਚ ਮੌਜੂਦ ਸਨ | ਇਸ ਮੌਕੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਉਨ੍ਹਾਂ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਜੋ ਆਰਥਿਕ ਤੰਗੀ ਜਾਂ ਹੋਰ ਕਾਰਨਾਂ ਕਰਕੇ ਯਾਤਰਾ ਕਰਨ ਤੋਂ ਅਸਮਰਥ ਸਨ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਬਜ਼ੁਰਗਾਂ ਦਾ ਸੁਪਨਾ ਪੂਰਾ ਕਰਕੇ ਇਕ ਬਹੁਤ ਹੀ ਨੇਕ ਕਾਰਜ ਕੀਤਾ ਹੈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਮਇੰਦਰ ਸਿੰਘ ਜਮਨਾ ਦੀ ਸ਼ਲਾਘਾ ਕਰਦਿਆਂ ਹਡਾਣਾ ਨੇ ਕਿਹਾ ਕਿ ਉਨ੍ਹਾਂ ਵਲੋਂ ਪਿੰਡ ਪੱਧਰ 'ਤੇ ਬਜ਼ੁਰਗਾਂ ਨੂੰ ਲਾਮਬੰਦ ਕਰਕੇ ਅਤੇ ਇਸ ਸਕੀਮ ਦਾ ਲਾਭ ਪਹੁੰਚਾਉਣ ਲਈ ਕੀਤੇ ਗਏ ਯਤਨ ਕਾਬਲੇ-ਤਾਰੀਫ਼ ਹਨ | ਜਮਨਾ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਸਰਕਾਰ ਦੀਆਂ ਹਰ ਲੋਕ-ਭਲਾਈ ਸਕੀਮਾਂ ਦਾ ਲਾਭ ਹਰ ਇਕ ਯੋਗ ਵਿਅਕਤੀ ਤੱਕ ਪਹੁੰਚੇ | ਯਾਤਰਾ 'ਤੇ ਜਾਣ ਵਾਲੇ ਬਜ਼ੁਰਗਾਂ ਅਤੇ ਪਿੰਡ ਰਾਏਪੁਰ ਮੰਡਲਾਂ ਦੇ ਨਿਵਾਸੀਆਂ ਨੇ ਚੇਅਰਮੈਨ ਰਣਜੋਧ ਹਡਾਣਾ ਅਤੇ ਰਾਮਇੰਦਰ ਸਿੰਘ ਜਮਨਾ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਯਾਤਰਾ ਦੌਰਾਨ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਕੀਤੇ ਗਏ ਮੁਫ਼ਤ ਪ੍ਰਬੰਧ ਬਹੁਤ ਸ਼ਲਾਘਾਯੋਗ ਹਨ | ਇਸ ਮੌਕੇ ਜਗਤਾਰ ਸਿੰਘ ਸਕੱਤਰ, ਜਸਵੀਰ ਸਿੰਘ, ਗੁਰਮੀਤ ਸਿੰਘ ਬਲਾਕ ਸੰਮਤੀ ਮੈਂਬਰ, ਚਮੇਲਾ ਸਿੰਘ, ਕੁਲਦੀਪ ਸਿੰਘ ਇਸ ਮੌਕੇ ਪਿੰਡ ਦੇ ਪਤਵੰਤੇ,