05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਨਿਗਮ ਅਧੀਨ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ 'ਚ ਪੂਰੇ ਕੀਤੇ ਜਾਣ-ਸਿਹਤ ਮੰਤਰੀ

Ad Position 21
No active advertisement
ਅਜੀਤ ਡੈਸਕ 14-05-2026
ਪਟਿਆਲਾ, 13 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਨਗਰ ਨਿਗਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟ ਸਮੇਂ ਸਿਰ ਪੂਰਾ ਕਰਨੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਨਗਰ ਨਿਗਮ ਵਿਖੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕਾਰਜ ਉਲੀਕਣ ਲਈ ਸਮੂਹ ਕੌਂਸਲਰਾਂ ਨੂੰ ਵਿਸ਼ਵਾਸ ਵਿਚ ਲੈਣ ਦੇ ਨਿਰਦੇਸ਼ ਵੀ ਦਿੱਤੇ |
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਸੂਬੇ ਭਰ ਵਿਚ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ | ਹਲਕੇ ਵਿਚ ਕੋਈ ਵੀ ਵਿਕਾਸ ਕਾਰਜ ਬਕਾਇਆ ਨਹੀਂ ਰਹਿਣਾ ਚਾਹੀਦਾ ਅਤੇ ਇਸ ਗੱਲ 'ਤੇ ਜੋਰ ਦਿੱਤਾ ਕਿ ਨਗਰ ਨਿਗਮ ਦੇ ਅਧਿਕਾਰੀ ਸਥਾਨਕ ਜ਼ਰੂਰਤਾਂ ਦਾ ਮੁਲਾਂਕਣ ਕਰਨ ਅਤੇ ਕੰਮਾਂ ਨੂੰ ਜਲਦੀ ਪੂਰਾ ਕਰਨ ਲਈ ਹਰ ਵਾਰਡ ਦਾ ਨਿਯਮਤ ਤੌਰ 'ਤੇ ਦੌਰਾ ਯਕੀਨੀ ਬਣਾਉਣ | ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਪਾਣੀ ਸਪਲਾਈ ਪਾਈਪ-ਲਾਈਨਾਂ ਦਾ ਵਿਆਪਕ ਸਰਵੇਖਣ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਕਿਸੇ ਵੀ ਲੀਕੇਜ ਜਾਂ ਨੁਕਸਾਨ ਦੀ ਪਛਾਣ ਕਰਕੇ ਇਸ ਦੀ ਮੁਰੰਮਤ ਕੀਤੀ ਜਾ ਸਕੇ | ਉਨ੍ਹਾਂ ਨੇ ਚੱਲ ਰਹੇ ਪ੍ਰੋਜੈਕਟਾਂ ਨੂੰ ਸੁਚਾਰੂ ਅਤੇ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਸਾਰੇ ਸੰਬੰਧਿਤ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਦੀ ਜ਼ਰੂਰਤ 'ਤੇ ਜੋਰ ਦਿੱਤਾ | ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਕੋਲ ਸੀਵਰ ਸਫ਼ਾਈ ਵਾਲੀ ਆਪਣੀ ਇਕ ਮਸ਼ੀਨ ਹੈ ਜਦੋਂ ਕਿ ਚਾਰ ਵਾਧੂ ਮਸ਼ੀਨਾਂ ਕਿਰਾਏ 'ਤੇ ਲੈਕੇ ਬਾਰਿਸ਼ ਸ਼ੁਰੂ ਹੋਣ ਤੋਂ ਪਹਿਲਾਂ ਸ਼ਹਿਰ ਭਰ ਵਿਚ ਗਾਰ ਕੱਢਣ ਦਾ ਕੰਮ ਪੂਰਾ ਕੀਤਾ ਜਾਵੇਗਾ | ਮੀਟਿੰਗ ਦੌਰਾਨ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਜਸਬੀਰ ਗਾਂਧੀ, ਕੌਂਸਲਰ ਅਤੇ ਹੋਰ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਤਰੁਣਪ੍ਰੀਤ ਸੌਂਦ ਅਗਲੀ ਖ਼ਬਰ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪਿੰਡ ਰਾਏਪੁਰ ਮੰਡਲਾਂ ਤੋਂ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ
Ad Position 24