10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਦੜਾ-ਸੱਟਾ ਲਗਾਉਂਦਾ ਨਕਦੀ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 15-05-2026
ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਰਾਜਪੁਰਾ ਸ਼ਹਿਰੀ ਦੀ ਪੁਲਿਸ ਨੇ ਘੁੰਮ-ਫਿਰ ਕੇ ਦੜਾ-ਸੱਟਾ ਲਗਾਉਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ 5210 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦੀਦਾਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰ ਰਹੇ ਸਨ ਤਾਂ ਸੂਚਨਾ ਮਿਲੀ ਕਿ ਸਥਾਨਕ ਏ.ਪੀ. ਜੈਨ ਹਸਪਤਾਲ ਨੇੜੇ ਇਕ ਵਿਅਕਤੀ ਦੜਾ-ਸੱਟਾ ਲਗਾ ਰਿਹਾ ਹੈ | ਜਿਸ 'ਤੇ ਪੁਲਿਸ ਪਾਰਟੀ ਨੇ ਉਕਤ ਸਥਾਨ 'ਤੇ ਛਾਪਾਮਾਰੀ ਕਰਕੇ ਇਕ ਵਿਅਕਤੀ ਨੂੰ 5210 ਰੁਪਏ ਦੜਾ-ਸੱਟਾ ਦੀ ਨਗਦੀ ਸਮੇਤ ਗਿ੍ਫ਼ਤਾਰ ਕਰ ਲਿਆ | ਮੁੱਢਲੀ ਪੁੱਛਗਿੱਛ ਦੌਰਾਨ ਉਕਤ ਵਿਅਕਤੀ ਨੇ ਆਪਣੀ ਪਹਿਚਾਣ ਜਿਮਸੀ ਸੱਚਦੇਵਾ ਪੁੱਤਰ ਗੋਬਿੰਦ ਰਾਮ ਵਾਸੀ ਪਲਾਟ ਨੰਬਰ-3ਈ ਨੇੜੇ ਕੇ.ਕੇ. ਸਕੂਲ ਰਾਜਪੁਰਾ ਟਾਊਨ ਵਜੋਂ ਹੋਈ | ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਜੱਜ ਮਾਡਰਨ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਨੀਲਮ ਹਸਪਤਾਲ ਨੇ ਕਿਡਨੀ ਟਰਾਂਸਪਲਾਂਟ ਖੇਤਰ 'ਚ ਰਚਿਆ ਨਵਾਂ ਇਤਿਹਾਸ
Ad Position 24