09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬੀ. ਬੀ. ਐਮ.ਬੀ. 'ਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨ ਲਈ ਗਵਰਨਰ ਹਾਊਸ ਵੱਲ ਮਾਰਚ ਅੱਜ-ਬੀ.ਕੇ.ਯੂ. ਸ਼ਾਦੀਪੁਰ

Ad Position 21
No active advertisement
ਅਜੀਤ ਡੈਸਕ 15-05-2026
ਪਟਿਆਲਾ, 14 ਮਈ (ਗੁਰਵਿੰਦਰ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵਲੋਂ ਪਿੰਡਾਂ ਵਿਚ ਚਲਾਏ ਜਾ ਰਹੇ ਮੀਟਿੰਗਾਂ ਦੇ ਸਿਲਸਿਲੇ ਤਹਿਤ ਪਿੰਡ ਅਲੀਪੁਰ ਅਰਾਈਆਂ ਵਿਖੇ ਗੁਰਮੇਜ ਸਿੰਘ ਸ਼ਹਿਰੀ ਪ੍ਰਧਾਨ ਦੀ ਅਗਵਾਈ ਹੇਠ ਨਗਰ ਅਤੇ ਕਾਲੋਨੀਆਂ ਵਿਚ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ 15 ਮਈ ਨੂੰ ਗਵਰਨਰ ਹਾਊਸ ਵੱਲ ਮਾਰਚ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਹੈ ਅਤੇ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਹੱਕ ਬਹਾਲ ਕੀਤੇ ਜਾਣ | ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ ਅਤੇ ਪਾਣੀਆਂ ਦੇ ਮਸਲੇ 'ਤੇ ਹੋ ਰਹੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕੋਆਪਰੇਟਿਵ ਸੁਸਾਇਟੀਆਂ ਰਾਹੀਂ ਦਿੱਤੇ ਜਾਣ ਵਾਲੇ ਫ਼ਸਲੀ ਕਰਜ਼ੇ ਦਾ ਮੁੱਦਾ ਵੀ ਉਠਾਇਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਾੜੀ-ਸਾਉਣੀ ਦੀਆਂ ਫ਼ਸਲਾਂ ਲਈ ਫ਼ਸਲੀ ਕਰਜ਼ਾ 39,500 ਰੁਪਏ ਕਰਨ ਦੇ ਫ਼ੈਸਲੇ ਦਾ ਕਿਸਾਨਾਂ ਨੇ ਸਵਾਗਤ ਕੀਤਾ ਸੀ ਪਰ ਬਾਅਦ ਵਿਚ ਸਹਿਕਾਰੀ ਬੈਂਕਾਂ ਦੇ ਮੁਲਾਜਮਾਂ ਦੇ ਦਬਾਅ ਹੇਠ ਨੋਟੀਫ਼ਿਕੇਸ਼ਨ ਵਾਪਸ ਲੈ ਲਿਆ ਗਿਆ | ਉਨ੍ਹਾਂ ਕਿਹਾ ਕਿ 15 ਮਈ ਦੇ ਮਾਰਚ ਦੌਰਾਨ ਇਸ ਮਸਲੇ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ ਅਤੇ ਕਿਸਾਨਾਂ ਦਾ ਬਣਦਾ ਹੱਕ ਲੈ ਕੇ ਰਹਿਣਗੇ | ਮੀਟਿੰਗ ਦੌਰਾਨ ਕਿਸਾਨਾਂ ਵਲੋਂ ਜਥੇਬੰਦੀ ਨੂੰ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਪਿੰਡ ਪੱਧਰ 'ਤੇ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ, ਜਿਸ ਦਾ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਟੀਮ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰਮੇਜ ਸਿੰਘ ਸ਼ਹਿਰੀ ਪ੍ਰਧਾਨ, ਹਾਕਮ ਸਿੰਘ ਥੂਹੀ, ਸੰਸਾਰ ਸਿੰਘ ਸ਼ਾਦੀਪੁਰ ਖੁੱਡਾ, ਸ਼ਿੰਦਰ ਸਿੰਘ ਮਿਰਜ਼ਾਪੁਰ, ਗੁਰਦੇਵ ਸਿੰਘ ਕਾਲਾ ਸ਼ਾਦੀਪੁਰ, ਭਗਵੰਤ ਸਿੰਘ, ਗੁਰਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਕਨਵਰਪਾਲ ਸਿੰਘ, ਸਵਰਨ ਸਿੰਘ, ਜਰਨੈਲ ਸਿੰਘ, ਰਤਨ ਸਿੰਘ, ਨਿਸ਼ਾਨ ਸਿੰਘ ਪਿਲਖਣੀ, ਪਲਵਿੰਦਰ ਸਿੰਘ, ਰਾਜਵਿੰਦਰ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ, ਚਰਨ ਸਿੰਘ, ਵਰਿੰਦਰ ਸਿੰਘ, ਸੁਰਿੰਦਰ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ ਅਤੇ ਗਗਨਦੀਪ ਸਿੰਘ ਸਮੇਤ ਹੋਰ ਆਗੂ ਅਤੇ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਵਿਸ਼ੇ 'ਚ ਪਟਿਆਲਾ ਜ਼ਿਲੇ੍ਹ ਦੀ ਟਾਪਰ ਬਣੀ ਅਕਾਲ ਅਕੈਡਮੀ ਰੀਠਖੇੜੀ ਦੀ ਵਿਦਿਆਰਥਣ ਜਸ਼ਨਦੀਪ ਕੌਰ ਅਗਲੀ ਖ਼ਬਰ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐੱਸ.ਪੀ. ਬਰਾੜ
Ad Position 24