09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ, ਮੁਲਾਜ਼ਮਾਂ ਦੀ ਸਾਰ ਲੈਣ ਦੀ ਬਜਾਏ ਸੁੱਤੀ ਪਈ ਹੈ ਸਰਕਾਰ- ਕਿ੍ਸ਼ਨ ਸਿੰਘ ਸਨੌਰ

Ad Position 21
No active advertisement
ਅਜੀਤ ਡੈਸਕ 15-05-2026
ਸਨੌਰ, 14 ਮਈ (ਮੋਹਣ ਸਿੰਘ ਭੱਟੀ)-ਨਗਰ ਕੌਂਸਲ ਸਨੌਰ ਵਿਖੇ ਸਫ਼ਾਈ ਕਰਮਚਾਰੀਆਂ ਦਾ ਧਰਨਾ ਅੱਜ ਅੱਠਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਇੰਚਾਰਜ ਕਮੇਟੀ ਦੇ ਮੈਂਬਰ ਕਿ੍ਸ਼ਨ ਸਿੰਘ ਸਨੌਰ ਨੇ ਵਿਸ਼ੇਸ਼ ਤੌਰ 'ਤੇ ਧਰਨੇ ਵਿਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਅਕਾਲੀ ਸਰਕਾਰ ਦੇ ਕੰਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਗਿਆ ਸੀ | ਉਸ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਇਨ੍ਹਾਂ ਦੀ ਸਾਰ ਨਹੀਂ ਲਈ | ਕਿ੍ਸ਼ਨ ਸਿੰਘ ਨੇ ਦੋਸ਼ ਲਾਇਆ ਕਿ ਚਾਹੇ ਕੇਂਦਰ ਦੀ ਸਰਕਾਰ ਹੋਵੇ ਜਾਂ ਸੂਬੇ ਦੀ, ਦੋਵੇਂ ਹੀ ਨੌਜਵਾਨਾਂ ਦੇ ਹੱਥਾਂ ਵਿਚੋਂ ਰੁਜ਼ਗਾਰ ਖੋਹ ਕੇ 'ਠੇਕਾ ਸਿਸਟਮ' ਰਾਹੀਂ ਉਨ੍ਹਾਂ ਦਾ ਸ਼ੋਸ਼ਣ ਕਰਨ 'ਤੇ ਤੁਲੀਆਂ ਹੋਈਆਂ ਹਨ, ਜਿਸ ਨੂੰ ਅਕਾਲੀ ਦਲ ਕਦੇ ਕਾਮਯਾਬ ਨਹੀਂ ਹੋਣ ਦੇਵੇਗਾ | ਸਫ਼ਾਈ ਕਰਮਚਾਰੀਆਂ ਨੂੰ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਹਲਕਾ ਸਨੌਰ ਦਾ ਹਰ ਆਗੂ ਅਤੇ ਵਰਕਰ ਤੁਹਾਡੇ ਨਾਲ ਖੜ੍ਹਾ ਹੈ | ਇਸ ਮੌਕੇ 'ਤੇ ਸਫ਼ਾਈ ਯੂਨੀਅਨ ਦੇ ਪ੍ਰਧਾਨ ਨੰਦ ਲਾਲ, ਲਖਵਿੰਦਰ ਸਿੰਘ ਚੌਹਾਨ, ਭੁਪਿੰਦਰ ਸਿੰਘ ਚਾਚੂ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਬੀ.ਐੱਸ. ਸੰਧੂ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਹਲਕਾ ਵਿਧਾਇਕ ਦੇ ਬਿਆਨ ਨੂੰ ਲੈ ਕੇ ਰਾਜਨੀਤਕ ਗਲਿਆਰਿਆਂ 'ਚ ਮਚੀ ਹਲਚਲ
Ad Position 24