09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਡਾ. ਬੀ.ਐੱਸ. ਸੰਧੂ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਦੇਵੀਗੜ੍ਹ, 14 ਮਈ (ਰਾਜਿੰਦਰ ਸਿੰਘ ਮੌਜੀ)-ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਦਾ ਨਤੀਜਾ ਸ਼ਾਨਦਾਰ ਰਹਿਣ 'ਤੇ ਵਿਦਿਆਰਥੀਆਂ ਅਤੇ ਸਟਾਫ਼ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਨਤੀਜਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹਿਊਮੈਨਿਟੀਜ ਗਰੁੱਪ ਵਿਚ ਵਿਸ਼ਵਜੀਤ ਸਿੰਘ ਨੇ 90.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਕਾਮਰਸ ਸਟ੍ਰੀਮ ਵਿਚ ਪ੍ਰਭਨੂਰ ਕੌਰ ਨੇ 90.2 ਫ਼ੀਸਦੀ ਅੰਕਾਂ ਨਾਲ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ | ਇਸੇ ਸਟ੍ਰੀਮ ਵਿਚੋਂ ਖੁਸ਼ਪ੍ਰੀਤ ਕੌਰ ਨੇ 83 ਫ਼ੀਸਦੀ ਅੰਕ ਹਾਸਲ ਕੀਤੇ | ਇਸੇ ਤਰ੍ਹਾਂ ਮੈਡੀਕਲ ਵਿਚ ਪਰਨੀਤ ਕੌਰ ਨੇ 88 ਫ਼ੀਸਦੀ ਅਤੇ ਨਵਨੀਤ ਕੌਰ ਨੇ 87 ਫ਼ੀਸਦੀ ਅੰਕ ਲੈ ਕੇ ਸਕੂਲ ਦਾ ਮਾਣ ਵਧਾਇਆ | ਇਸੇ ਤਰ੍ਹਾਂ ਲਵਦੀਪ ਸਿੰਘ ਅਤੇ ਕਵਨੀਤ ਸਿੰਘ ਨੇ 81-81 ਫ਼ੀਸਦੀ ਅੰਕ ਪ੍ਰਾਪਤ ਕੀਤੇ | ਇਸ ਤੋਂ ਇਲਾਵਾ ਗੁਰਅੰਸਪ੍ਰੀਤ ਕੌਰ, ਮਹਿਕ, ਕੋਮਲ, ਰੂਹ ਏ ਪ੍ਰੀਤ ਅਤੇ ਗੁਰਸਹਿਜ ਸਿੰਘ ਨੇ ਵੀ ਬਹੁਤ ਵਧੀਆ ਅੰਕ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਖੁਸ਼ੀ ਸਾਂਝੀ ਕਰਦਿਆਂ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਮੈਡਮ ਰਜਿੰਦਰ ਕੌਰ ਸੰਧੂ ਨੇ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਮਕਸਦ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਸ਼ਹਿਰਾਂ ਵਰਗੀ ਮਿਆਰੀ ਅਤੇ ਉੱਚ-ਪੱਧਰੀ ਸਿੱਖਿਆ ਪ੍ਰਦਾਨ ਕਰਨਾ ਹੈ | ਅੱਜ ਇਨ੍ਹਾਂ ਬੱਚਿਆਂ ਦੀ ਸਫਲਤਾ ਨੇ ਸਾਬਤ ਕਰ ਦਿੱਤਾ ਹੈ ਕਿ ਮਿਹਨਤ ਅਤੇ ਸਹੀ ਮਾਰਗਦਰਸ਼ਨ ਨਾਲ ਪੇਂਡੂ ਖੇਤਰ ਦੇ ਬੱਚੇ ਵੀ ਬੁਲੰਦੀਆਂ ਨੂੰ ਛੂਹ ਸਕਦੇ ਹਨ | ਮੈਂ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਵੱਡੀ ਉਪਲਬਧੀ 'ਤੇ ਮੁਬਾਰਕਬਾਦ ਦਿੰਦੀ ਹਾਂ | ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਵੀ ਬੱਚਿਆਂ ਦੀ ਸਫਲਤਾ 'ਤੇ ਮਾਣ ਮਹਿਸੂਸ ਕਰਦਿਆਂ ਵਧਾਈ ਦਿੱਤੀ | ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਇਸ ਸਫਲਤਾ ਦਾ ਸਿਹਰਾ ਸਕੂਲ ਸਟਾਫ ਦੀ ਅਣਥੱਕ ਮਿਹਨਤ ਅਤੇ ਬੱਚਿਆਂ ਦੇ ਅਨੁਸ਼ਾਸਨ ਸਿਰ ਬੰਨ੍ਹਦਿਆਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਾਸਲ ਚੋਣਾਂ ਲਈ ਅੱਜ ਦੂਜੇ ਦਿਨ ਵੀ ਨਹੀਂ ਦਾਖਲ ਕੀਤੇ ਕਾਗਜ਼ ਅਗਲੀ ਖ਼ਬਰ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ, ਮੁਲਾਜ਼ਮਾਂ ਦੀ ਸਾਰ ਲੈਣ ਦੀ ਬਜਾਏ ਸੁੱਤੀ ਪਈ ਹੈ ਸਰਕਾਰ- ਕਿ੍ਸ਼ਨ ਸਿੰਘ ਸਨੌਰ
Ad Position 24