ਨਾਭਾ, 14 ਮਈ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਜੀ.ਬੀ. ਇੰਟਰਨੈਸ਼ਨਲ ਸਕੂਲ ਦੀ ਦਸਵੀਂ ਜਮਾਤ ਦੀ ਨਾਭਾ ਸ਼ਹਿਰ ਦੀ ਟਾਪਰ ਸਿਮਰਪ੍ਰੀਤ ਕੌਰ ਅਤੇ ਨਾਭਾ ਸ਼ਹਿਰ ਦੀ ਦੂਜੀ ਟਾਪਰ ਵਾਨਿਆ ਦੀ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਹੁਣ ਬਾਰਵੀਂ ਜਮਾਤ ਦੇ ਕਾਮਰਸ ਅਤੇ ਹਿਊਮੈਨਿਟੀਜ਼ ਸਟ੍ਰੀਮ ਦੇ ਵਿਦਿਆਰਥੀਆਂ ਨੇ ਵੀ ਉਸੇ ਸਫਲਤਾ ਦੀ ਪ੍ਰੰਪਰਾ ਨੂੰ ਜਾਰੀ ਰੱਖਦਿਆਂ ਨਾਭਾ ਸ਼ਹਿਰ ਦੀ ਟਾਪਰ ਬਣਨ ਦਾ ਮਾਣ ਹਾਸਲ ਕੀਤਾ ਹੈ | ਸਕੂਲ ਪਿ੍ੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਨੇ ਦੱਸਿਆ ਕਿ ਸਾਡੇ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਿੱਖਿਆ ਪ੍ਰਤੀ ਆਪਣੀ ਅਟੁੱਟ ਲਗਨ ਅਤੇ ਮਿਹਨਤ ਦਾ ਸਬੂਤ 13 ਮਈ ਨੂੰ ਸੀ.ਬੀ.ਐਸ.ਈ. ਵਲੋਂ ਐਲਾਨ ਕੀਤੇ ਗਏ 12ਵੀਂ ਜਮਾਤ ਸੈਸ਼ਨ 2025-26 ਦੇ ਨਤੀਜਿਆਂ ਵਿਚ ਦਿੱਤਾ | ਉਨ੍ਹਾਂ ਕਿਹਾ ਕਿ ਇਕ ਵਾਰ ਫਿਰ ਜੀ.ਬੀ.ਆਈ. ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੂਰੇ ਅਕਾਦਮਿਕ ਸਾਲ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਨੂੰ ਸਾਬਤ ਕੀਤਾ ਹੈ | ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਮਾਣ ਵਾਲੀ ਗੱਲ ਇਹ ਰਹੀ ਕਿ ਕਾਮਰਸ ਸਟ੍ਰੀਮ ਦੀ ਵਿਦਿਆਰਥਣ ਹਰਸਿਮਰ ਕੌਰ ਚੌਹਾਨ ਨੇ 96.8% ਅਤੇ ਆਰਟਸ ਸਟ੍ਰੀਮ ਦੀ ਵਿਦਿਆਰਥਣ ਯੋਸਾਨਾ ਬਾਂਸਲ ਨੇ 95.8% ਅੰਕ ਪ੍ਰਾਪਤ ਕਰਕੇ ਨਾਭਾ ਸ਼ਹਿਰ ਦੀ ਟਾਪਰ ਬਣਨ ਦਾ ਇਤਿਹਾਸ ਰਚਿਆ, ਵਿਦਿਆਰਥੀਆਂ ਨੇ ਆਰਟਸ, ਕਾਮਰਸ ਅਤੇ ਸਾਇੰਸ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ਖ਼ਾਸ ਤੌਰ 'ਤੇ ਕਾਮਰਸ ਸਟ੍ਰੀਮ ਵਿੱਚ ਤਾਨਿਆਪ੍ਰੀਤ ਕੌਰ ਨੇ 95.4% ਅੰਕ ਲੈ ਕੇ ਦੂਜਾ ਸਥਾਨ ਅਤੇ ਹਰਗੁਣ ਕੌਰ ਨੇ 92.2% ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਅਤੇ ਆਰਟਸ ਖੇਤਰ ਵਿੱਚ ਨਮਨਦੀਪ ਕੌਰ ਨੇ 90.6% ਅਤੇ ਖੁਸ਼ਪ੍ਰੀਤ ਕੌਰ ਨੇ 89.6% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਉਨਾਂ ਕਿਹਾ ਕਿ ਮੈਡੀਕਲ ਖੇਤਰ ਵਿੱਚ ਸਵਾਤੀ ਸਿੰਘੀ ਨੇ 90%, ਬਿਸਮਨ ਕੌਰ ਗੰਡਾ ਨੇ 86.8% ਅਤੇ ਵੰਸ਼ਿਕਾ ਨੇ 84.4% ਅੰਕ ਪ੍ਰਾਪਤ ਕੀਤੇ | ਨਾਨ-ਮੈਡੀਕਲ ਖੇਤਰ ਵਿੱਚ ਮਨਸਵੀ ਗਰਗ ਨੇ 91.8%, ਜਯੰਤ ਗਰਗ ਨੇ 91% ਅਤੇ ਜਸ਼ਨਪ੍ਰੀਤ ਸਿੰਘ ਨੇ 88.6% ਅੰਕ ਪ੍ਰਾਪਤ ਕਰਕੇ ਸ਼ਾਨਦਾਰ ਨਤੀਜੇ ਦਿੱਤੇ | ਇਸ ਤੋਂ ਇਲਾਵਾ ਸਕੂਲ ਦੀਆਂ ਵਿਦਿਆਰਥਣਾਂ ਹਰਸਿਮਰ ਕੌਰ ਚੌਹਾਨ, ਬੀਰਕਮਲ ਕੌਰ ਅਤੇ ਲਕਸ਼ਿਤਾ ਗੋਇਲ ਨੇ 'ਪੇਂਟਿੰਗ' ਵਿਸ਼ੇ ਵਿਚ 100 ਵਿਚੋਂ 100 ਅੰਕ ਪ੍ਰਾਪਤ ਕੀਤੇ, ਜਦਕਿ ਹਰਸਿਮਰ ਕੌਰ ਚੌਹਾਨ ਨੇ 'ਬਿਜ਼ਨਸ ਸਟੱਡੀਜ਼' ਵਿਚ ਵੀ ਪੂਰੇ ਅੰਕ ਲੈ ਕੇ ਵਿਸ਼ੇਸ਼ ਉਪਲੱਬਧੀ ਹਾਸਲ ਕੀਤੀ | ਸਕੂਲ ਚੇਅਰਮੈਨ ਸੰਦੀਪ ਬਾਂਸਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਾਬਤ ਕਰਦੀ ਹੈ ਕਿ ਸਖ਼ਤ ਮਿਹਨਤ ਕਦੇ ਵੀ ਵਿਅਰਥ ਨਹੀਂ ਜਾਂਦੀ | ਸਕੂਲ ਡਾਇਰੈਕਟਰ ਅੰਸ਼ੂ ਬਾਂਸਲ ਨੇ ਵਿਦਿਆਰਥੀਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਾ ਕੇ ਅਤੇ ਸਾਰੇ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੇ ਸਹਿਯੋਗ ਅਤੇ ਮਾਰਗਦਰਸ਼ਨ ਲਈ ਦਿਲੋਂ ਵਧਾਈ ਦਿੱਤੀ | ਸਕੂਲ ਪਿ੍ੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਸਾਡੇ ਸਕੂਲ ਦੇ ਵਿਦਿਆਰਥੀਆਂ ਦਾ ਇਹ ਸ਼ਾਨਦਾਰ ਨਤੀਜਾ ਉਨ੍ਹਾਂ ਦੇ ਉੱਜਲ ਭਵਿੱਖ ਦੀ ਮਜ਼ਬੂਤ ਨੀਂਹ ਹੈ ਨਾਲ ਹੀ ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਨਿਰੰਤਰ ਮਿਹਨਤ, ਆਤਮਵਿਸ਼ਵਾਸ ਅਤੇ ਸਮਰਪਣ ਨਾਲ ਜੀਵਨ ਵਿਚ ਨਵੀਆਂ ਉੱਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ |