09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਾਤਾ ਗੁਜਰੀ ਸਕੂਲ ਦੇਵੀਗੜ੍ਹ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 15-05-2026
ਦੇਵੀਗੜ੍ਹ, 14 ਮਈ (ਰਾਜਿੰਦਰ ਸਿੰਘ ਮੌਜੀ)-ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਸਾਲ 2025-26 ਦੀਆਂ ਪ੍ਰੀਖਿਆਵਾਂ ਵਿੱਚ ਸਕੂਲ ਦੇ ਵੱਖ-ਵੱਖ ਸਟਰੀਮਾਂ (ਆਰਟਸ, ਕਾਮਰਸ ਅਤੇ ਸਾਇੰਸ) ਦੇ ਕੁਲ 162 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਦੇ ਨਤੀਜੇ ਦਾ ਵੇਰਵਾ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਆਰਟਸ ਗਰੁੱਪ ਵਿਚ ਨੈਨਸੀ ਨੇ 96.4 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ਅਕੰਸ਼ਿਤਾ ਗੋਸਵਾਮੀ 93.4 ਫ਼ੀਸਦੀ ਅੰਕਾਂ ਨਾਲ ਦੂਜੇ ਅਤੇ ਕਿਰਨਦੀਪ 89.2 ਫ਼ੀਸਦੀ ਅੰਕਾਂ ਨਾਲ ਤੀਜੇ ਸਥਾਨ 'ਤੇ ਰਹੀ | ਇਸੇ ਤਰ੍ਹਾਂ ਸਾਇੰਸ ਸਟਰੀਮ ਵਿਚ ਸੁਖਪ੍ਰੀਤ ਕੌਰ ਨੇ 91.6 ਫ਼ੀਸਦੀ ਅੰਕਾਂ ਨਾਲ ਪਹਿਲਾ, ਖੁਸ਼ਮੀਨ ਕੌਰ ਨੇ 88.2 ਫ਼ੀਸਦੀ ਨਾਲ ਦੂਜਾ ਅਤੇ ਰਮਣੀਕ ਕੌਰ ਬਾਜਵਾ ਨੇ 88 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ ਵਿਚ ਖੁਸ਼ਲੀਨ ਕੌਰ 91 ਫ਼ੀਸਦੀ ਅੰਕਾਂ ਨਾਲ ਪਹਿਲੇ ਸਥਾਨ 'ਤੇ ਰਹੀ, ਜਦਕਿ ਸਹਿਜਪ੍ਰੀਤ ਸਿੰਘ ਨੇ 87.8 ਫ਼ੀਸਦੀ ਅਤੇ ਹਰਵੀਨ ਕੌਰ ਨੇ 87.4 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਕੁਲ 162 ਵਿਦਿਆਰਥੀਆਂ ਵਿਚੋਂ 40 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਥਾਂ ਬਣਾ ਕੇ ਵਿਸ਼ੇਸ਼ ਪ੍ਰਾਪਤੀ ਕੀਤੀ ਹੈ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਕਿਹਾ ਕਿ ਸਾਡੇ ਸਕੂਲ ਦਾ ਨਤੀਜਾ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਅਧਿਆਪਕਾਂ ਦੀ ਸਹੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ | ਅਸੀਂ ਹਮੇਸ਼ਾ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਵਚਨਬੱਧ ਹਾਂ | ਮੈਂ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਾ ਹਾਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹਾਂ | ਇਸ ਖੁਸ਼ੀ ਦੇ ਮੌਕੇ ਸਕੂਲ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਵੀ ਸ਼ਮੂਲੀਅਤ ਕੀਤੀ ਅਤੇ ਮਿਠਾਈ ਵੰਡ ਕੇ ਇਕ-ਦੂਜੇ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਨਾਭਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ ਅਗਲੀ ਖ਼ਬਰ ਇਕ ਵਾਰ ਫਿਰ ਜੀ.ਬੀ.ਆਈ. ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ
Ad Position 24