ਨਾਭਾ, 14 ਮਈ (ਜਗਨਾਰ ਸਿੰਘ ਦੁਲੱਦੀ)-ਪੰਜਾਬ ਅੰਦਰ ਨਗਰ ਕੌਂਸਲ ਚੋਣਾਂ ਦਾ ਐਲਾਨ ਹੋਣ ਉਪਰੰਤ ਸਿਆਸੀ ਪਾਰਾ ਸਿਖ਼ਰਾਂ 'ਤੇ ਹੈ, ਜਿਸ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਕੌਂਸਲਰ ਕੁਲਵੰਤ ਸਿੰਘ ਸਿਆਣ ਆਪਣੇ ਸਾਥੀਆਂ ਸਮੇਤ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਿਲ ਹੋ ਗਏ¢ ਕਾਂਗਰਸ ਵਿਚ ਸ਼ਾਮਿਲ ਹੋਣ ਉਪਰੰਤ ਕੁਲਵੰਤ ਸਿੰਘ ਸਿਆਣ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਘੁਟਣ ਮਹਿਸੂਸ ਕਰ ਰਹੇ ਸਨ ਕਿਉ ਜੋ ਪਾਰਟੀ ਵਲੋਂ ਲਗਾਇਆ ਗਿਆ ਹਲਕਾ ਇੰਚਾਰਜ ਆਪ ਹੁਦਰੀਆਂ ਕਰ ਰਿਹਾ ਹੈ, ਜਿਸ ਕਰਕੇ ਪਾਰਟੀ ਦਾ ਹਲਕੇ ਵਿਚ ਆਧਾਰ ਦਿਨੋਂ ਦਿਨ ਡਿੱਗਦਾ ਜਾ ਰਿਹਾ ਹੈ, ਇਸ ਕਰਕੇ ਹੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਿਆ ਹੈ¢ ਕਾਂਗਰਸ ਵਿਚ ਸ਼ਾਮਿਲ ਹੋਏ ਕੁਲਵੰਤ ਸਿੰਘ ਸਿਆਣ ਨੇ ਕਿਹਾ ਕਿ ਇੱਥੋਂ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰ ਵੀ ਹਲਕਾ ਇੰਚਾਰਜ ਦੀਆਂ ਆਪ ਹੁਦਰੀਆਂ ਕਾਰਨ ਘਰੇ ਬੈਠਣ ਲਈ ਮਜਬੂਰ ਹੋ ਰਹੇ ਹਨ, ਜਿਸ ਕਰਕੇ ਜਲਦੀ ਹੀ ਹੋਰ ਵੀ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਤੇ ਵਰਕਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣਗੇ¢ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੇ ਪਰਿਵਾਰ ਵਿਚ ਵੱਡਾ ਵਾਧਾ ਹੋਇਆ ਹੈ ਕਿਉਂ ਜੋ ਕੁਲਵੰਤ ਸਿੰਘ ਸਿਆਣ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ ਹੋਏ ਹਨ¢ ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਸਿਆਣ ਤੇ ਉਨ੍ਹਾਂ ਦੇ ਸਾਥੀਆਂ ਨੂੰ ਕਾਂਗਰਸ ਪਾਰਟੀ ਵਲੋਂ ਜਿੱਥੇ ਜੀਓ ਆਇਆ ਆਖਿਆ ਜਾਂਦਾ ਹੈ ਉੱਥੇ ਇਹ ਵੀ ਵਿਸ਼ਵਾਸ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਦੇ ਮਾਨ ਸਨਮਾਨ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਆਵੇਗੀ¢ ਇਸ ਮÏਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ, ਚਰਨਜੀਤ ਬਾਤਿਸ਼, ਇੰਦਰਜੀਤ ਸਿੰਘ ਪੱਪੂ, ਅਜੈਬ ਸਿੰਘ ਜੈਬੂ ਅਤੇ ਬਿੰਦਰ ਭੱਠਲ ਆਦਿ ਮÏਜੂਦ ਸਨ¢