09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਟਰੱਕ-ਸਕੂਟਰੀ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 15-05-2026
ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਰਾਜਪੁਰਾ-ਸਰਹਿੰਦ ਕੌਮੀ ਸ਼ਾਹ ਮਾਰਗ 'ਤੇ ਇਕ ਟਰੱਕ ਦੀ ਸਕੂਟਰੀ ਨਾਲ ਟੱਕਰ ਹੋ ਜਾਣ ਤੇ ਸਕੂਟਰੀ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਥਾਣਾ ਸਦਰ ਦੀ ਪੁਲਿਸ ਨੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰ ਅਨੁਸਾਰ ਕਮਲਜੀਤ ਸਿੰਘ ਵਾਸੀ ਪਿੰਡ ਜਿਊਣਪੁਰਾ ਜ਼ਿਲਾ ਫਤਹਿਗੜ ਸਾਹਿਬ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੇ ਦਿਨ ਉਸ ਦੇ ਚਾਚੇ ਦਾ ਲੜਕਾ ਕੁਲਵਿੰਦਰ ਸਿੰਘ (40) ਆਪਣੀ ਸਕੂਟਰੀ ਦੇ ਸਵਾਰ ਹੋ ਕੇ ਕੌਮੀ ਸ਼ਾਹ ਮਾਰਗ 'ਤੇ ਪਿੰਡ ਪੜਾਓ ਨੇੜੇ ਜਾ ਰਿਹਾ ਸੀ ਤਾਂ ਇਕ ਟਰੱਕ ਦੇ ਚਾਲਕ ਨੇ ਆਪਣਾ ਟਰੱਕ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦਿਆਂ ਉਸ ਦੀ ਸਕੂਟਰੀ ਵਿਚ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਕੁਲਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚੇ ਕੇ ਟਰੱਕ ਚਾਲਕ ਗੁਲਜ਼ਾਰ ਸਿੰਘ ਵਾਸੀ ਪਿੰਡ ਪੱਤੀ ਬਾਜ਼ਾਰ ਭਾਗੋਵਾਲ ਜ਼ਿਲਾ ਗੁਰਦਾਸਪੁਰ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਕੇਸ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕੌਂਸਲ ਬਨੂੜ ਦੀ ਚੋਣ ਲਈ ਦੂਜੇ ਦਿਨ ਵੀ ਨਹੀਂ ਹੋਈ ਕੋਈ ਨਾਮਜ਼ਦਗੀ ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਸਮਰਪਿਤ ਇਤਿਹਾਸਕ ਸਮਾਗਮ ਨਾਭਾ ਵਿਖੇ 17 ਨੂੰ
Ad Position 24